LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅਸਤੀਫੇ ਦੀਆਂ ਖ਼ਬਰਾਂ ਨੂੰ ਲੈਕੇ ਪੰਜਾਬ ਦੇ ਐਡਵੋਕੇਟ ਜਰਨਲ ਦਾ ਵੱਡਾ ਬਿਆਨ, ਆਖੀ ਇਹ ਗੱਲ

2 nov 10

ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਏਪੀਐਸ ਦਿਓਲ (APS Deol) ਦੇ ਅਸਤੀਫ਼ੇ ਨੂੰ ਲੈ ਕੇ ਦਿਨ-ਰਾਤ ਚੱਲ ਰਹੀ ਚਰਚਾ ਨੂੰ ਆਪ ਨੇ ਹੀ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇ ਰਹੇ ਹਨ। ਏਪੀਐਸ ਦਿਓਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਦੇ ਅਸਤੀਫੇ ਦੀ ਚਰਚਾ ਕਿਵੇਂ ਚੱਲੀ। ਦਿਓਲ ਨੇ ਸਾਰੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਦੁਪਹਿਰ ਵੇਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜ਼ਰੂਰ ਮਿਲੇ ਸਨ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੈਬਨਿਟ ਮੀਟਿੰਗ ਲਈ ਬੁਲਾਇਆ ਸੀ।

Also Read : ਫਿਰੋਜ਼ਪੁਰ 'ਚ ਜ਼ਮੀਨੀ ਵਿਵਾਦ ਦੌਰਾਨ ਚੱਲੀ ਗੋਲੀ, ਦੋ ਸਕੇ ਭਰਾਵਾਂ ਦੀ ਹੋਈ ਮੌਤ  

ਦਿਓਲ ਨੇ ਕਿਹਾ ਕਿ ਇਹ ਤਾਂ ਸਭ ਨੂੰ ਪਤਾ ਹੈ ਕਿ ਨਵਜੋਤ ਸਿੱਧੂ 'ਤੇ ਕਾਫੀ ਦਬਾਅ ਹੈ ਪਰ ਅੱਜ ਤੱਕ ਕਿਸੇ ਨੇ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਨਹੀਂ ਕਿਹਾ। ਜ਼ਿਕਰਯੋਗ ਹੈ ਕਿ ਸੋਮਵਾਰ ਦੁਪਹਿਰ ਨੂੰ ਚਰਚਾ ਸੀ ਕਿ ਸੀਨੀਅਰ ਵਕੀਲ ਏਪੀਐਸ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਕਿ ਉਨ੍ਹਾਂ ਤੋਂ ਬਾਅਦ ਅਗਲਾ ਐਡਵੋਕੇਟ ਜਨਰਲ ਕੌਣ ਹੋਵੇਗਾ।

In The Market