ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੇ ਘਟਨਾਕ੍ਰਮ ਦੇ ਮਾਮਲੇ ਵਿਚ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਯੂਪੀ ਜਾਣ ਵਾਲੇ ਸਨ। ਇਸ ਲਈ ਉਨ੍ਹਾਂ ਨੇ ਯੂਪੀ ਸਰਕਾਰ ਤੋਂ ਚਾਪਰ ਉਤਾਰਣ ਦੀ ਆਗਿਆ ਮੰਗੀ ਸੀ। ਪਰ ਹੁਣ ਯੂਪੀ ਸਰਕਾਰ ਵਲੋਂ ਧਾਰਾ 144 ਦਾ ਹਵਾਲਾ ਦਿੰਦੇ ਹੋਏ ਇਸ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
Also Read : ਪੰਜਾਬ ਰਾਜਭਵਨ ਦੇ ਬਾਹਰ ਵਿਰੋਧ ਕਾਰਨ ਪੁਲਿਸ ਨੇ ਸਿੱਧੂ ਸਣੇ ਹਿਰਾਸਤ 'ਚ ਲਏ ਕਈ ਕਾਂਗਰਸੀ ਆਗੂ
ਦੱਸ ਦਈਏ ਕਿ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੀ ਸਰਕਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਸੂਬੇ ਵਿਚ ਕਿਸੇ ਨੂੰ ਵੀ ਲਖੀਮਪੁਰ ਖੀਰੀ ਜਾਣ ਦੀ ਆਗਿਆ ਨਾ ਦਿੱਤੀ ਜਾਵੇ। ਯੂਪੀ ਸਰਕਾਰ ਨੇ ਪੱਤਰ ਵਿਚ ਲਿਖਿਆ ਕਿ ਲਖੀਮਪੁਰ ਖੀਰੀ ਵਿਚ ਧਾਰਾ 144 ਲਾਈ ਗਈ ਹੈ। ਇਥੇ ਐਤਵਾਰ ਨੂੰ ਹਿੰਸਾ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ।
Also Read : ਲਖੀਮਪੁਰ ਹਿੰਸਾ: ਕਿਸਾਨ ਸੰਗਠਨਾਂ ਤੇ ਸਰਕਾਰ 'ਚ ਬਣੀ ਸਹਿਮਤੀ, ਮ੍ਰਿਤਕਾਂ ਦੇ ਪਰਿਵਾਰ ਨੂੰ 45 ਲੱਖ ਤੇ ਸਰਕਾਰੀ ਨੌਕਰੀ
ਦੱਸ ਦਈਏ ਕਿ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਬਾਅਦ ਸਿਆਸਤ ਤੇਜ਼ ਹੋ ਗਈ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਸੰਗਠਨ ਲਖੀਮਪੁਰ ਖੀਰੀ ਵੱਲ ਕੂਚ ਕਰ ਰਹੇ ਹਨ। ਪੰਜਾਬ ਤੋਂ ਵੀ ਕਿਸਾਨਾਂ ਦੇ ਪਹੁੰਚਣ ਦੀ ਸੰਭਾਵਨਾ ਹੈ। ਅਜਿਹੇ ਵਿਚ ਲਖੀਮਪੁਰ ਖੀਰੀ ਵਿਚ ਕਾਨੂੰਨ ਵਿਵਸਥਾ ਬਣੀ ਰਹੇ ਇਸ ਦੇ ਲਈ ਯੂਪੀ ਸਰਕਾਰ ਹਰ ਅਹਿਤਿਆਤੀ ਕਦਮ ਚੁੱਕ ਰਹੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट