LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Punjab Day 2023: ਜਾਣੋ ਪੰਜਾਬੀ ਸੂਬੇ ਦੀ ਦਾਸਤਾਨ

punjab52369258

Punjab Day 2023:  1 ਨਵੰਬਰ, ਯਾਨੀ ਅੱਜ ਦੇ ਦਿਨ ਭਾਰਤ ਵਿੱਚ ਕਈ ਇਤਿਹਾਸਕ ਬਦਲਾਅ ਹੋਏ। ਕਈ ਸਾਲ ਪਹਿਲਾਂ ਅੱਜ ਦੇ ਦਿਨ ਦੇਸ਼ ਦੇ ਵੱਖ-ਵੱਖ ਰਾਜਾਂ ਦਾ ਭਾਸ਼ਾ ਦੇ ਆਧਾਰ ‘ਤੇ ਪੁਨਰਗਠਨ ਕਰਨ ਦਾ ਫੈਸਲਾ ਲਿਆ ਗਿਆ ਸੀ। ਅੱਜ ਦੇ ਦਿਨ ਸਾਲ 1956 ਤੋਂ ਸਾਲ 2000 ਤੱਕ, ਭਾਰਤ ਦੇ ਛੇ ਵੱਖ-ਵੱਖ ਰਾਜਾਂ ਦਾ ਜਨਮ ਹੋਇਆ। ਇਸ ਵਿੱਚ ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਕਰਨਾਟਕ ਅਤੇ ਕੇਰਲ ਸ਼ਾਮਲ ਹਨ।

ਪੰਜਾਬ ਦੀ ਪਹਿਲੀ ਵੰਡ

ਪੰਜਾਬ ਦੀ ਪਹਿਲੀ ਵੰਡ 15 ਅਗਸਤ 1947 ਨੂੰ ਹੋਈ ਤੇ ਅੱਧਾ ਪੰਜਾਬ ਪਾਕਿਸਤਾਨ ਵਿੱਚ ਰਹਿ ਗਿਆ। ਫਿਰ ਪਹਿਲੀ ਨਵੰਬਰ 1966 ਨੂੰ ਪੰਜਾਬ ਵਿੱਚੋਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਬਣਾ ਦਿੱਤਾ ਗਿਆ।

ਪੰਜ ਦਰਿਆਵਾਂ ਦੀ ਧਰਤੀ 

ਪੰਜਾਬ’ ਫਾਰਸੀ ਦੇ ਦੋ ਸ਼ਬਦਾਂ ਪੰਜ ਤੇ ਆਬ ਦੇ ਸੁਮੇਲ ਨਾਲ ਬਣਿਆ ਹੈ। ਇਹ ਪੰਜ ਦਰਿਆ ਸਤਲੁਜ, ਬਿਆਸ, ਰਾਵੀ, ਚਨਾਬ ਤੇ ਜਿਹਲਮ ਹਨ। ਯੂਨਾਨੀ ਲੋਕ ਪੰਜਾਬ ਨੂੰ ਪੈਂਟਾਪੋਟਾਮੀਆਂ ਨਾਂ ਨਾਲ ਜਾਣਦੇ ਸਨ ਜੋ ਪੰਜ ਇਕੱਠੇ ਹੁੰਦੇ ਦਰਿਆਵਾਂ ਦਾ ਅੰਦਰੂਨੀ ਡੈਲਟਾ ਹੈ। ਇਤਿਹਾਸਕ ਤੌਰ ਤੇ ਪੰਜਾਬ ਯੂਨਾਨੀਆਂ, ਮੱਧ ਏਸ਼ਿਆਈਆਂ, ਅਫਗਾਨੀਆਂ ਤੇ ਇਰਾਨੀਆਂ ਲਈ ਭਾਰਤੀ ਉਪ-ਮਹਾਂਦੀਪ ਦਾ ਪ੍ਰਵੇਸ਼-ਦੁਆਰ ਰਿਹਾ ਹੈ। ਖੇਤੀਬਾੜੀ ਪੰਜਾਬ ਦਾ ਸਭ ਤੋਂ ਵੱਡਾ ਉਦਯੋਗ ਹੈ।

ਪੰਜਾਬੀ ਬੋਲਦੇ ਇਲਕਿਆ ਲਈ ਸ਼ਹੀਦੀਆਂ 

ਪਹਿਲੀ ਨਵੰਬਰ 1966 ਨੂੰ ਅਜੋਕਾ ਪੰਜਾਬ ਹੋਂਦ ਵਿੱਚ ਆਇਆ, ਜਿਸ ਵਿਚੋਂ ਚੰਡੀਗੜ੍ਹ, ਡਲਹੌਜ਼ੀ, ਊਨਾ, ਅੰਬਾਲਾ, ਕਰਨਾਲ, ਗੰਗਾਨਗਰ, ਸਰਸਾ ਵਰਗੇ ਪੰਜਾਬੀ ਬੋਲਦੇ ਇਲਾਕੇ ਦਵੈਤ- ਭਾਵਨਾ ਤੇ ਸਿਆਸੀ ਸਾਜਿਸ਼ਾਂ ਦੇ ਸਿੱਟੇ ਵਜੋਂ ਵੱਖਰੇ ਰੱਖੇ ਗਏ। ਨਵੇਂ ਬਣੇ ਪੰਜਾਬੀ ਸੂਬੇ ਦਾ ਮੁੱਖ ਮੰਤਰੀ ਗਿਆਨੀ ਗੁਰਮੁਖ ਸਿੰਘ 'ਮੁਸਾਫਰ' ਨੂੰ ਬਣਾਇਆ ਗਿਆ। ਉਨ੍ਹਾਂ ਤੋਂ ਮਗਰੋਂ ਪਹਿਲੇ ਗੈਰ- ਕਾਂਗਰਸੀ ਮੁੱਖ ਮੰਤਰੀ ਜਸਟਿਸ ਗੁਰਨਾਮ ਸਿੰਘ ਬਣੇ, ਜਿਨ੍ਹਾਂ ਨੂੰ ਅਕਾਲੀ ਦਲ ਵਿਧਾਇਕਾਂ ਦਾ ਲੀਡਰ ਚੁਣਿਆ ਗਿਆ। ਪੰਜਾਬੀ ਸੂਬੇ ਦੇ ਇਤਿਹਾਸ ਵਿੱਚ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿੱਪੀ ਲਾਗੂ ਕਰਵਾਉਣ ਲਈ ਸਭ ਤੋਂ ਵੱਧ ਮਜ਼ਬੂਤ ਕਦਮ ਚੁੱਕਣ ਅਤੇ ਠੋਸ ਫੈਸਲੇ ਕਰਨ ਲਈ ਮੁੱਖ ਮੰਤਰੀ ਸਰਦਾਰ ਲੱਛਮਣ ਸਿੰਘ ਗਿੱਲ ਦਾ ਨਾਂ ਅੱਜ ਵੀ ਸਤਿਕਾਰ ਨਾਲ ਲਿਆ ਜਾਂਦਾ ਹੈ, ਜਿਨ੍ਹਾਂ ਨੂੰ ਪੰਜਾਬੀ ਬੋਲੀ ਦੇ ਸੱਚੇ-ਸੁੱਚੇ ਸਪੁੱਤਰ ਵਜੋਂ ਸਦਾ ਹੀ ਯਾਦ ਕੀਤਾ ਜਾਂਦਾ ਰਹੇਗਾ। ਸਰਦਾਰ ਗਿੱਲ ਤੋਂ ਇਲਾਵਾ ਪੰਜਾਬੀ ਬੋਲਦੇ ਇਲਾਕਿਆਂ ਅਤੇ ਚੰਡੀਗੜ੍ਹ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਲਈ ਸੰਘਰਸ਼ ਕਰਨ ਵਾਲੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੀ ਕੁਰਬਾਨੀ ਦਾ ਸਿੱਖ ਇਤਿਹਾਸ ਵਿੱਚ ਬੜਾ ਸਤਿਕਾਰ ਹੈ, ਜਿਨ੍ਹਾਂ ਸ੍ਰੀ ਅਕਾਲ ਤਖ਼ਤ ਤੋਂ ਅਰਦਾਸ ਕਰਕੇ 15 ਅਗਸਤ 1969 ਨੂੰ ਭਾਰਤ ਦੀ ਅਖੌਤੀ ਆਜ਼ਾਦੀ ਵਾਲੇ ਦਿਨ 'ਤੇ ਮਰਨ ਵਰਤ ਅਰੰਭਿਆ, ਪਰ ਪੰਜਾਬ ਵਿਰੋਧੀ ਸਰਕਾਰ ਦੇ ਕੰਨੀ ਜੂੰ ਨਾ ਸਰਕੀ। ਆਖਿਰਕਾਰ 74 ਦਿਨ ਭੁੱਖਾ ਰਹਿ ਕੇ 27 ਅਕਤੂਬਰ 1969 ਨੂੰ ਭਾਈ ਦਰਸ਼ਨ ਸਿੰਘ ਫੇਰੂਮਾਨ ਪੰਜਾਬੀ ਬੋਲਦੇ ਇਲਾਕਿਆਂ ਦੀ ਪ੍ਰਾਪਤੀ ਲਈ ਸ਼ਹੀਦੀ ਪਾ ਗਏ।

 

In The Market