ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਅਸਾਮੀ ਲਈ 15 ਸਤੰਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 79 ਦੀ ਵਿਵਸਥਾ ਅਨੁਸਾਰ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਆਸਾਮੀ ਲਈ ਭਰਤੀ ਕੀਤੀ ਜਾਣੀ ਹੈ। ਜਿਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ।
ਮੰਤਰੀ ਨੇ ਦੱਸਿਆ ਕਿ ਬਿਨੈਕਾਰ ਆਪਣੀ ਪ੍ਰਤੀ ਬੇਨਤੀ ਨਿਰਧਾਰਿਤ ਪ੍ਰੋਫਾਰਮੇ ਵਿੱਚ ਸਮੇਤ ਤਸਦੀਕਸ਼ੁਦਾ ਦਸਤਾਵੇਜ਼ ਰਜਿਸਟਰਡ ਪੋਸਟ ਰਾਹੀਂ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ ਨੰ:102-103, ਸੈਕਟਰ-34-ਏ, ਚੰਡੀਗੜ੍ਹ ਦੇ ਦਫ਼ਤਰ ਵਿਖੇ ਭੇਜ ਸਕਦੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਅਸਾਮੀ ਸਬੰਧੀ ਯੋਗਤਾ, ਤਜਰਬਾ, ਬਿਨੈਪੱਤਰ ਪ੍ਰੋਫਾਰਮਾ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਟ www.sswcd.punjab.gov.in ਤੇ ਉਪਲੱਬਧ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Noida Accident News: कम विजिबिलिटी के कारण आपस में टकराईं गाड़ियां, दो मोटरसाइकिल सवारों की मौत, 12 घायल
Indian Bank Recruitment 2024: बैंक में नौकरी पाने का सुनेहरा मौका! 30 नवंबर तक अप्लाई करने का मौका, जाने चयन प्रक्रिया
Himachal Pradesh : दर्दनाक हादसा! शादी से लौट रहा परिवार हुआ हादसे का शिकार, 3 लोगों की मौत