LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਰਕਾਰ ਵਲੋਂ ਕਰਜ਼ਿਆਂ 'ਤੇ ਲੀਕਾਂ ਮਾਰਨ ਦਾ ਐਲਾਨ, 20 ਅਗਸਤ ਨੂੰ ਜਾਰੀ ਹੋਣਗੇ ਚੈੱਕ

karza maag

ਚੰਡੀਗੜ੍ਹ (ਇਂਟ.)- ਪੰਜਾਬ ਸਰਕਾਰ ਨੇ ਰਾਜ ਵਿੱਚ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਮਜਦੂਰਾਂ ਅਤੇ ਬੇਜ਼ਮੀਨੇ ਕਿਸਾਨੀ ਭਾਈਚਾਰੇ ਲਈ ਖੇਤੀ ਕਰਜ਼ਾ ਮੁਆਫੀ ਸਕੀਮ ਤਹਿਤ 590 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ (ਸੀ.ਐੱਮ.ਓ.) ਨੇ ਕਿਹਾ ਕਿ ਇਸ ਫੈਸਲੇ ਨਾਲ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਲਾਭ ਹੋਵੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਅਧਿਕਾਰਤ ਟਵਿੱਟਰ 'ਤੇ ਸਾਂਝੀ ਕੀਤੀ ਗਈ ਹੈ।

Fulfilling another key promise, Chief Minister @Capt_Amarinder Singh has announced a waiver of ₹590 Crores worth of loans under the farm debt waiver scheme for 2.85 Lakh labourers and the landless farmers. The cheques would be issued at a state-level function on August 20.

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨੀ ਭਾਈਚਾਰੇ ਲਈ ਖੇਤੀ ਕਰਜ਼ਾ ਮੁਆਫ਼ੀ ਸਕੀਮ ਤਹਿਤ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਸਬੰਧੀ ਚੈੱਕ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਜਾਰੀ ਕੀਤੇ ਜਾਣਗੇ। ਕੁਝ ਵੈੱਬਸਾਈਟਾਂ ਦੀ ਖਬਰ ਮੁਤਾਬਕ ਇਹ ਫੈਸਲਾ ਇਕ ਹਾਈ ਦੀ ਸੱਦੀ ਗਈ ਲੈਵਲ ਮੀਟਿੰਗ ਵਿਚ ਲਿਆ ਗਿਆ ਅਤੇ ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ (ਖੇਤੀਬਾੜੀ) ਅਨਿਰੁਧ ਤਿਵਾੜੀ ਅਤੇ ਵਿੱਤੀ ਸਹਿਕਾਰਤਾ ਕੇ ਸਿਵਾ ਪ੍ਰਸਾਦ ਮੌਜੂਦ ਸਨ।

In The Market