Punjab Holiday : ਪੰਜਾਬ ਵਿੱਚ 1 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਛੁੱਟੀ ਕੀਤੀ ਗਈ ਹੈ।ਇਸ ਦੌਰਾਨ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਤਨਖ਼ਾਹ ਵਾਲੀ ਛੁੱਟੀ ਰਹੇਗੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਲੋਕ ਪੰਜਾਬ ਰਾਜ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪਾ ਸਕਣ।
ਇਸ ਵਾਰ ਚੋਣ ਕਮਿਸ਼ਨ ਨੇ 70 ਤੋਂ ਵੱਧ ਵੋਟਾਂ ਪਾਉਣ ਦਾ ਟੀਚਾ ਰੱਖਿਆ ਹੈ। ਇਸ ਲਈ ਚੋਣ ਕਮਿਸ਼ਨ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਮੱਦੇਨਜ਼ਰ 30 ਮਈ 2024 ਨੂੰ ਸ਼ਾਮ 6:00 ਵਜੇ ਤੋਂ 1 ਜੂਨ 2024 ਨੂੰ ਸ਼ਾਮ 6:00 ਵਜੇ ਤੱਕ ਅਤੇ 4 ਜੂਨ 2024 ਦੀ ਗਿਣਤੀ ਵਾਲੇ ਦਿਨ (ਪੂਰਾ ਦਿਨ) ਵੋਟਿੰਗ ਤੋਂ ਪਹਿਲਾਂ ਵੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਮਿਸ਼ਨ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ।
ਇਸ ਸਮੇਂ ਦੌਰਾਨ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਸ਼ਰਾਬ ਦੇ ਭੰਡਾਰ ਉਤੇ ਸਖ਼ਤੀ ਨਾਲ ਕੰਟਰੋਲ ਕੀਤਾ ਜਾਵੇਗਾ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल