LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Excise policy : ਪੰਜਾਬ ਵਿਚ ਹੁਣ ਇਸ ਦਿਨ ਟੁੱਟਣਗੇ ਠੇਕੇ ! ਚੋਣ ਕਮਿਸ਼ਨ ਨੇ ਨਿਲਾਮੀ ਤੋਂ ਹਟਾਈ ਪਾਬੰਦੀ

liqour excise

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ 'ਤੇ ਰੋਕ ਲਗਾ ਦਿੱਤੀ ਗਈ ਸੀ। ਹੁਣ ਚੋਣ ਕਮਿਸਨ ਨੇ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਦਾ ਰਾਹ ਸਾਫ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਲਾਮੀ ਲਈ ਐਨਓਸੀ ਜਾਰੀ ਕਰ ਦਿੱਤੀ ਹੈ। 
ਜ਼ਿਕਰਯੋਗ ਹੈ ਕਿ ਲਗਪਗ ਹਰ ਸਾਲ 31 ਮਾਰਚ ਨੂੰ ਸ਼ਰਾਬ ਦੇ ਠੇਕੇ ਰੱਦ ਕਰ ਦਿੱਤੇ ਜਾਂਦੇ ਹਨ। ਨਵੇਂ ਠੇਕਿਆਂ ਦੀ ਨਿਲਾਮੀ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਂਦੀ ਹੈ। ਆਬਕਾਰੀ ਵਿਭਾਗ ਵੱਲੋਂ ਬੁੱਧਵਾਰ ਨੂੰ ਠੇਕਿਆਂ ਦੀ ਨਿਲਾਮੀ ਸਬੰਧੀ ਦੁਬਾਰਾ ਹੁਕਮ ਜਾਰੀ ਕੀਤੇ ਜਾ ਸਕਦੇ ਹਨ। ਇਸ ਦੌਰਾਨ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਨੇ ਦੱਸਿਆ ਕਿ 28 ਮਾਰਚ ਨੂੰ ਪੂਰੇ ਪੰਜਾਬ ਵਿੱਚ ਡਰਾਅ ਪ੍ਰਣਾਲੀ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਅਲਾਟਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਵਿਸਲਿੰਗ ਵੁੱਡਜ਼ ਵਿਖੇ 28 ਮਾਰਚ ਨੂੰ ਡਰਾਅ ਪ੍ਰਕਿਰਿਆ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ।
ਇਸ ਤਹਿਤ ਵਿਭਾਗ ਨੇ ਵਿੱਤੀ ਸਾਲ 2024-25 ਲਈ ਨਵੀਂ ਆਬਕਾਰੀ ਨੀਤੀ ਤਹਿਤ ਪਰਚੀ ਪ੍ਰਣਾਲੀ ਰਾਹੀਂ ਠੇਕਿਆਂ ਦੇ ਡਰਾਅ ਕੱਢਣ ਦਾ ਫੈਸਲਾ ਕੀਤਾ ਸੀ ਅਤੇ ਇਹ ਡਰਾਅ ਸ਼ੁੱਕਰਵਾਰ ਨੂੰ ਕੱਢੇ ਜਾਣੇ ਸਨ ਪਰ ਇਸ ਦੌਰਾਨ ਚੋਣ ਕਮਿਸ਼ਨ ਵੱਲੋਂ ਇਸ ’ਤੇ ਰੋਕ ਲਾਈ ਗਈ ਸੀ। ਜਿਸ ਨੂੰ ਹੁਣ ਹਟਾ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ, ਇਹ ਮਾਮਲਾ ਹਾਈ ਕੋਰਟ ਵਿੱਚ ਵੀ ਹੈ। ਪੰਜਾਬ ਸਰਕਾਰ ਦੀ 2024-25  ਦੀ ਆਬਕਾਰੀ ਨੀਤੀ (Excise Policy) ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਡਰਾਅ ਰਾਹੀਂ ਅਲਾਟਮੈਂਟ ਲਈ ਅਰਜ਼ੀ ਫੀਸ ਵਧਾ ਕੇ 75,000 ਰੁਪਏ ਕਰਨ ਅਤੇ ਇਸ ਨੂੰ ਨਾ-ਵਾਪਸੀਯੋਗ ਬਣਾਉਣ 'ਤੇ ਸਵਾਲ ਚੁੱਕੇ ਗਏ ਹਨ। ਸ਼ੁੱਕਰਵਾਰ ਨੂੰ ਪਟੀਸ਼ਨ 'ਤੇ ਬਹਿਸ ਤੋਂ ਬਾਅਦ ਹਾਈ ਕੋਰਟ ਨੇ ਹੁਣ ਸੁਣਵਾਈ 10 ਅਪ੍ਰੈਲ ਤੈਅ ਕੀਤੀ ਹੈ।

In The Market