LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

punjab news : CM ਦੇ ਹੁਕਮਾਂ ਬਾਅਦ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ ਖਿਲਾਫ ਕਾਰਵਾਈ

punjab news bhagwant mann news today

punjab news : CM ਦੇ ਹੁਕਮਾਂ ਬਾਅਦ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ ਖਿਲਾਫ ਕਾਰਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਨ ਕਲਚਰ ‘ਤੇ ਠੱਲ੍ਹ ਪਾਉਣ ਲਈ ਕਈ ਦਿਨ ਪਹਿਲਾਂ ਹੁਕਮ ਜਾਰੀ ਕੀਤੇ ਸੀ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ ਜਿਲ੍ਹਿਆਂ ਵਿੱਚ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਹੁਕਮਾਂ ਦੇ ਚੱਲਦਿਆਂ ਪਟਿਆਲਾ ਪੁਲਿਸ ਨੇ ਵੀ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਪਾਉਣ ਵਾਲੇ ਦੋ ਵਿਅਕਤੀਆਂ ਨੂੰ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਨ੍ਹਾਂ ਵਿੱਚੋਂ ਇੱਕ ਕੇਸ ਥਾਣਾ ਅਰਬਨ ਅਸਟੇਟ ਵਿੱਚ ਅਮਰਿੰਦਰ ਸਿੰਘ ਖਿਲਾਫ਼ ਦਰਜ ਕੀਤਾ ਗਿਆ ਹੈ । ਜਿਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ 12 ਬੋਰ ਗੰਨ ਤੇ ਪਿਸਟਲ ਨਾਲ ਫੋਟੋਆਂ ਪਾਈਆਂ ਸਨ। ਥਾਣਾ ਅਰਬਨ ਅਸਟੇਟ ਦੇ ਮੁਖੀ ਅੰਮ੍ਰਿਤਬੀਰ ਸਿੰਘ ਚਹਿਲ ਨੇ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਮੁਤਾਬਕ ਸ਼ੋਸ਼ਲ ਮੀਡੀਆ ’ਤੇ ਦਿਖਾਏ ਗਏ ਹਥਿਆਰਾਂ ਵਿੱਚੋਂ ਇੱਕ ਹਥਿਆਰ ਉਸ ਦੇ ਦੋਸਤ ਦਾ ਹੈ ‘ਤੇ ਪੁਲਿਸ ਵਲੋਂ ਇਸ ਦੇ ਦੋਸਤ ਨੂੰ ਵੀ ਨਾਮਜ਼ਦ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ।

Also Read : punjab news

ਉਧਰ ਡੀਐਸਪੀ ਜਸਵਿੰਦਰ ਸਿੰਘ ਟਿਵਾਣਾ ਦਾ ਕਹਿਣਾ ਹੈ ਕਿ ਐਸ.ਐਸ.ਪੀ ਵਰੁਣ ਸ਼ਰਮਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਚੱਲਦਿਆਂ ਪੁਲਿਸ ਵੱਲੋਂ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲ਼ਿਆਂ ’ਤੇ ਨਿਗ੍ਹਾ ਰੱਖੀ ਜਾ ਰਹੀ ਹੈ ਤਾਂ ਕਿ ਗੰਨ ਕਲਚਰ ਨੂੰ ਠੱਲ੍ਹ ਪਾਈ ਜਾ ਸਕੇ।

In The Market