LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

punjab news Today : ਭੜਕਾੳ ਭਾਸ਼ਨ ਦੇਣ ਵਾਲਿਆਂ ਖਿਲਾਫ ਹੋਵੇਗਾ ਐਕਸ਼ਨ

punjab news today 20 11 2022

Punjab News Today: ਭੜਕਾੳ ਭਾਸ਼ਨ ਦੇਣ ਵਾਲਿਆਂ ਖਿਲਾਫ ਹੋਵੇਗਾ ਐਕਸ਼ਨ ! ਧਾਰਮਿਕ ਲੀਡਰਾਂ ਦੇ ਸੋਸ਼ਲ ਮੀਡੀਆ ਖਾਤਿਆਂ 'ਤੇ ਹੁਣ ਖੁਫ਼ੀਆ ਏਜੰਸੀ ਰੱਖੇਗੀ ਨਜ਼ਰ

ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਅਤੇ ਕੋਟਕਪੂਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਤੋਂ ਬਾਅਦ ਖੁਫੀਆ ਏਜੰਸੀਆਂ ਐਕਟਿਵ ਹੋ ਹਈਆਂ ਹਨ। ਉਨ੍ਹਾਂ ਨੇ ਹੁਣ ਪੰਜਾਬ ਦੇ ਧਾਰਮਿਕ ਆਗੂਆਂ ਦੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਇੱਥੋਂ ਹੀ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹਾਈ-ਥੈਰੇਟ 'ਤੇ ਚੱਲ ਰਹੇ ਸਾਰੇ ਲੋਕਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਦੀ ਸੁਰੱਖਿਆ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ, ਇਸ ਲਈ ਟੀਮਾਂ ਲਗਾਤਾਰ ਸੁਰੱਖਿਆ ਦਾ ਜਾਇਜ਼ਾ ਲੈ ਰਹੀਆਂ ਹਨ।

Also Read : Punjab News

ਇਸ ਚੈਕਿੰਗ ਤਹਿਤ ਪਿਛਲੇ ਦਿਨੀਂ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦੇ ਘਰ ਦੇ ਸਾਹਮਣੇ ਸਖ਼ਤ ਸੁਰੱਖਿਆ ਤਾਇਨਾਤ ਕਰਦੇ ਹੋਏ ਬਾਰਦਾਨੇ ਰੱਖ ਕੇ ਚਾਰਦੀਵਾਰੀ ਕੀਤੀ ਗਈ। ਇਸ ਦੇ ਨਾਲ ਹੀ ਮੰਡ ਨੂੰ ਨਜ਼ਰਬੰਦ ਕਰ ਦਿੱਤਾ ਗਿਆ।

ਸੋਸ਼ਲ ਮੀਡੀਆ 'ਤੇ ਬਿਆਨ ਦੇਣ ਵਾਲੇ ਨੇਤਾਵਾਂ ਨੂੰ ਸਭ ਤੋਂ ਵੱਧ ਧਮਕੀਆਂ ਮਿਲਣ ਤੋਂ ਬਾਅਦ ਹੀ ਇੰਟੈਲੀਜੈਂਸ ਨੇ ਇੰਟਰਵਿਊ ਅਤੇ ਬਿਆਨਬਾਜ਼ੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੇ ਆਗੂਆਂ ਨੂੰ ਭੜਕਾਊ ਭਾਸ਼ਣ ਦੇਣ ਤੋਂ ਵਰਜਿਆ ਗਿਆ ਹੈ। ਇਸੇ ਲਈ ਇੰਟੈਲੀਜੈਂਸ ਨੇ ਜ਼ਿਲ੍ਹੇ ਦੇ 6 ਲੋਕਾਂ ਦੀ ਟੀਮ ਨੂੰ ਸੋਸ਼ਲ ਮੀਡੀਆ 'ਤੇ ਹੀ ਨਜ਼ਰ ਰੱਖਣ ਲਈ ਕਿਹਾ ਕਿ ਕਿਹੜਾ ਨੇਤਾ ਕਿਸ ਤਰ੍ਹਾਂ ਦੇ ਬਿਆਨ ਦੇ ਰਿਹਾ ਹੈ। ਜੇਕਰ ਕੋਈ ਉਕਸਾਉਂਦਾ ਹੈ ਤਾਂ ਉਸ ਪੋਸਟ ਨੂੰ ਬਲਾਕ ਕਰ ਦਿੱਤਾ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

Also Read : ਸਿਹਤ ਮੰਤਰੀ ਦੀ ਮਸਾਜ਼ ਕਰਵਾਉਂਦਿਆਂ ਦੀ ਵੀਡੀਉ ਹੋਈ ਵਾਇਰਲ

 ਇਨ੍ਹਾਂ ਸਭ ਤੋਂ ਇਲਾਵਾ ਕੁਝ ਆਗੂਆਂ ਦੀ ਸੁਰੱਖਿਆ ਵਿੱਚ ਇੱਕ-ਦੋ ਗੰਨਮੈਨ ਵਧਾਏ ਜਾ ਰਹੇ ਹਨ। ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਚਾਰ ਆਗੂਆਂ ਨੂੰ ਐਕਸ ਸੁਰੱਖਿਆ ਦਿੱਤੀ ਗਈ ਹੈ। ਜਿਨ੍ਹਾਂ ਵਿੱਚੋਂ ਇੱਕ ਹੈ ਲੁਧਿਆਣਾ ਦਾ ਅਮਰਜੀਤ ਸਿੰਘ ਟਿੱਕਾ। ਇਸ ਤੋਂ ਇਲਾਵਾ ਬਾਕੀ ਸਾਰੇ ਆਗੂਆਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ। ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਹੁਕਮ ਦਿੱਤੇ ਹਨ ਕਿ ਜੇਕਰ ਕਿਸੇ ਦੀ ਲਾਪ੍ਰਵਾਹੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ।ਹਾਈਥੈੱਟ 'ਤੇ ਚੱਲ ਰਹੇ ਆਗੂਆਂ ਦੀਆਂ ਗਲੀਆਂ ਨੂੰ ਵੀ ਪੁਲਿਸ ਨੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਉਥੋਂ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਕਰਨ ਤੋਂ ਬਾਅਦ ਹੀ ਉਸ ਨੂੰ ਗਲੀ ਅੰਦਰ ਜਾਣ ਦਿੱਤਾ ਜਾ ਰਿਹਾ ਹੈ। 

In The Market