ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੋਂ ਅੱਜ ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ। ਐਸਐਸਪੀ ਬਟਾਲਾ ਮੁਖਵਿੰਦਰ ਸਿੰਘ ਭੁੱਲਰ, ਡੀਐਸਪੀ ਲਖਬੀਰ ਸਿੰਘ ਅਤੇ ਇੱਕ ਇੰਸਪੈਕਟਰ ਯਾਨੀ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਚੀਫ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਵਿੱਚ ਕੁੱਲ 4 ਮੈਂਬਰ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪਹੁੰਚ ਗਈ ਹੈ।
Also Read : ਬੇਅਦਬੀ ਮਾਮਲਿਆਂ ‘ਤੇ ਡੇਰਾ ਮੁਖੀ ਤੋਂ 70 ਸਵਾਲ ਪੁੱਛੇਗੀ SIT
ਇਸ ਤੋਂ ਇਲਾਵਾ ਟੀਮ ਦੀ ਮਦਦ ਲਈ ਬਾਜਾਖਾਨਾ ਥਾਣੇ ਦੇ ਐਸਐਚਓ ਇਕਬਾਲ ਹੁਸੈਨ, ਐਸਆਈ ਹਰਪ੍ਰੀਤ ਸਿੰਘ ਅਤੇ ਐਸਆਈ ਰਾਜੇਸ਼ ਕਿੰਗ ਵੀ ਮੌਜੂਦ ਹਨ। ਤੁਹਾਨੂੰ ਦੱਸ ਦੇਈਏ ਕਿ SIT ਨੇ ਸਵਾਲਾਂ ਦੀ ਲੰਬੀ ਸੂਚੀ ਤਿਆਰ ਕੀਤੀ ਹੈ।ਦੱਸਣਯੋਗ ਹੈ ਕਿ ਮਾਮਲਾ 2015 ਦਾ ਹੈ, ਜਦੋਂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ‘ਚੋਂ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। 24 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰੇ ਨੇੜੇ ਦੋ ਹੱਥ ਲਿਖਤ ਪੋਸਟਰ ਮਿਲੇ ਸਨ। ਇਸ ਮਾਮਲੇ ‘ਚ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਸੀ।



