LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਬੱਸ ਸਟੈਂਡ ਕੀਤਾ ਗਿਆ 4 ਘੰਟੇ ਲਈ ਬੰਦ

prtc

ਫਿਰੋਜ਼ਪੁਰ (ਬਿਊਰੋ)- ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ (Punjab Roadways / Punbus Contract Workers Union) ਪੰਜਾਬ ਅਤੇ ਪੀ ਆਰ ਟੀ ਸੀ (PRTC) ਦੇ ਕੱਚੇ ਮੁਲਾਜਮਾਂ ਵਲੋਂ ਫਿਰੋਜ਼ਪੁਰ ਕੈਂਟ ਬਸ ਸਟੈਂਡ (Ferozepur Kent Bus Stand) ਨੂੰ ਚਾਰ ਘੰਟੇ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਵਲੋਂ ਰੋਸ਼ ਪ੍ਰਦਰਸ਼ਨ (protest) ਕੀਤਾ ਗਿਆ ਅਤੇ ਕਿਹਾ ਗਿਆ ਕਿ 6 ਅਗਸਤ ਦੀ ਮੀਟਿੰਗ ਵਿੱਚ ਜੇ ਹੱਲ ਨਾ ਕੱਢਿਆ ਗਿਆ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਵਲੋਂ ਪੁਤਲੇ ਫੂਕਣ ਸਮੇਤ 9-10-11 ਅਗਸਤ ਦੀ ਹੜਤਾਲ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।

PRTC hikes bus fare by 6 paise per km

read more- ਟੋਕੀਓ ਓਲੰਪਿਕਸ : ਲਵਲੀਨਾ ਨੂੰ ਸੈਮੀਫਾਈਨਲ ਵਿਚ ਮਿਲੀ ਹਾਰ, ਮਿਲਿਆ ਕਾਂਸੀ ਤਮਗਾ

ਰੇਸ਼ਮ ਸਿੰਘ ਗਿੱਲ ਸਮੁੱਚੇ ਪੰਜਾਬ ਦੇ ਠੇਕਾ ਮੁਲਾਜਮਾਂ ਦਾ ਸੰਘਰਸ਼ ਅੱਜ ਦੂਜੇ ਦਿਨ ਵੀ ਲਗਾਤਾਰ ਜਾਰੀ ਰਿਹਾ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਮੰਗ ਕੀਤੀ ਕਿ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਵਲੋਂ ਰੈਗੂਲਰ ਕੀਤਾ ਜਾਵੇ। ਮੋਰਚਾ ਆਗੂ ਫਿਰੋਜ਼ਪੁਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਲੈ ਕੇ 03 ਅਤੇ 04 ਅਗਸਤ ਨੂੰ ਦੋ ਦਿਨ ਦੀ ਸਮੂਹਿਕ ਛੁੱਟੀ ਲੈਕੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਆਪੋ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਦੋ-ਰੋਜ਼ਾ ਧਰਨਾ ਦੇਣ ਦੀ ਯੋਜਨਾ ਸੀ।

PRTC hikes bus fare by 6 paise per km

read more- ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਕੱਚੇ ਅਧਿਆਪਕਾਂ ਘੇਰਿਆ ਵਿੱਦਿਆ ਭਵਨ, ਪੁਲਸ ਵਲੋਂ ਸਖ਼ਤ ਪ੍ਰਬੰਧ

ਇਹ ਧਰਨਾ ਅੱਜ ਦੂਸਰੇ ਦਿਨ ਵੀ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਸਾਰੇ ਸ਼ਹਿਰਾਂ ਦੇ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਫਿਰੋਜ਼ਪੁਰ ਕੈਂਟ ਬੱਸ ਸਟੈਂਡ ਵਿਖੇ ਚਾਰ ਘੰਟੇ ਬੰਦ ਦਾ ਸੱਦਾ ਦਿੱਤਾ ਗਿਆ ਅਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।

In The Market