LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Punjab Weather Update: ਪੰਜਾਬ ਦੇ 19 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਭਾਖੜਾ ਦੇ ਪਾਣੀ ਦਾ ਪੱਧਰ 3 ਦਿਨਾਂ ਬਾਅਦ ਇਕ ਫੁੱਟ ਵਧਿਆ

l52369874152

Punjab Weather Update: ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਕੋਈ ਅਲਰਟ ਨਹੀਂ ਹੈ ਪਰ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 3 ਦਿਨਾਂ ਬਾਅਦ ਇੱਕ ਵਾਰ ਫਿਰ ਭਾਖੜਾ ਡੈਮ ਦੇ ਪਾਣੀ ਦੇ ਪੱਧਰ ਵਿੱਚ ਇੱਕ ਫੁੱਟ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ ਸਾਲ ਇਸ ਦਿਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1625.01 ਫੁੱਟ ਸੀ ਜੋ ਅੱਜ ਦੇ ਪੱਧਰ ਨਾਲੋਂ 41 ਫੁੱਟ ਘੱਟ ਸੀ। ਭਾਖੜਾ ਡੈਮ ਅਜੇ ਵੀ 1680 ਫੁੱਟ ਦੇ ਖਤਰੇ ਦੇ ਨਿਸ਼ਾਨ ਤੋਂ ਮਹਿਜ਼ 14 ਫੁੱਟ ਹੇਠਾਂ ਹੈ।

ਭਾਖੜਾ ਡੈਮ ਦੇ ਅੱਜ ਪਾਣੀ ਦਾ ਪੱਧਰ 1666.44 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਡੈਮ ਵਿਚ ਪਾਣੀ ਦੀ ਆਮਦ 53200 ਕਿਊਸਿਕ ਦਰਜ ਕੀਤੀ ਗਈ ਹੈ, ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ 41729 ਕਿਊਸਿਕ ਪਾਣੀ ਛੱਡਿਆ ਜਾਵੇਗਾ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ, ਸਤਲੁਜ ਦਰਿਆ ਵਿੱਚ 19400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਪੰਜਾਬ ਸ਼ਹਿਰਾਂ ਵਿੱਚ ਅੱਜ ਦਾ ਤਾਪਮਾਨ
ਪਿਛਲੇ 24 ਘੰਟਿਆਂ 'ਚ ਕੁਝ ਸ਼ਹਿਰਾਂ ਨੂੰ ਛੱਡ ਕੇ ਕਿਤੇ ਵੀ ਮੀਂਹ ਨਹੀਂ ਦੇਖਿਆ ਗਿਆ। ਚੰਡੀਗੜ੍ਹ ਵਿੱਚ ਕੱਲ੍ਹ 36.6 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਕਿਸੇ ਵੀ ਸ਼ਹਿਰ ਵਿੱਚ ਕਿਤੇ ਵੀ 3.5 ਮਿਲੀਮੀਟਰ ਤੋਂ ਵੱਧ ਮੀਂਹ ਨਹੀਂ ਪਿਆ। ਰੋਪੜ ਵਿੱਚ 3.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਐਸਬੀਐਸ ਨਗਰ ਵਿੱਚ 1.5 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।

ਅੰਮ੍ਰਿਤਸਰ- ਸ਼ਹਿਰ ਦਾ ਘੱਟੋ-ਘੱਟ ਤਾਪਮਾਨ 28.4 ਡਿਗਰੀ ਦਰਜ ਕੀਤਾ ਗਿਆ ਜੋ ਕਿ ਪਿਛਲੇ ਦਿਨ ਨਾਲੋਂ 1.7 ਡਿਗਰੀ ਵੱਧ ਹੈ। ਅੱਜ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਰਹਿਣ ਦਾ ਅਨੁਮਾਨ ਹੈ।

ਜਲੰਧਰ- ਸ਼ਹਿਰ ਦਾ ਘੱਟੋ-ਘੱਟ ਤਾਪਮਾਨ 28.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਨਾਲੋਂ ਦੋ ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਸ਼ਾਮ ਤੱਕ ਇਹ ਤਾਪਮਾਨ 36 ਡਿਗਰੀ ਤੱਕ ਪਹੁੰਚ ਸਕਦਾ ਹੈ।

ਲੁਧਿਆਣਾ: ਸ਼ਹਿਰ ਦਾ ਘੱਟੋ-ਘੱਟ ਤਾਪਮਾਨ 28.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਕਿ ਪਿਛਲੇ ਦਿਨ ਨਾਲੋਂ 1.9 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਅੱਜ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਤੱਕ ਪਹੁੰਚ ਸਕਦਾ ਹੈ।

In The Market