LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੁਲਿਸ ਛਾਉਣੀ ਬਣੀ ਪੰਜਾਬੀ ਯੂਨੀਵਰਸਿਟੀ, ਵਿਦਿਆਰਥੀ ਸੰਘਰਸ਼ ਅਸਫਲ ਕਰਨ ਦੀ ਤਿਆਰੀ

soji2589632

ਪਟਿਆਲਾ:ਪ੍ਰੋਫੈਸਰ ਦੀ ਕੁੱਟਮਾਰ ਸਬੰਧੀ ਵਿਦਿਆਰਥੀਆਂ ਖ਼ਿਲਾਫ਼ ਦਰਜ ਹੋਏ ਮਾਮਲੇ ਦੇ ਖਿਲਾਫ ਵੱਖ ਵੱਖ ਜਥੇਬੰਦੀਆਂ ਵਲੋਂ ਸੋਮਵਾਰ ਨੂੰ ਵੱਡਾ ਧਰਨਾ ਦੇਣ ਐਲਾਨ ਕੀਤਾ ਸੀ।  ਵਿਦਿਆਰਥੀ ਸੰਘਰਸ਼ ਨੂੰ ਅਸਫਲ ਕਰਨ ਲਈ ਪੰਜਾਬੀ ਯੂਨੀਵਰਸਿਟੀ ਨੂੰ ਤੜਕੇ ਹੀ ਪੁਲਿਸ ਛਾਉਣੀ ਚ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਗੇਟ ਤੇ ਵੱਡੀ ਗਿਣਤੀ ਪੁਲਿਸ ਤੇ ਕੈਂਪਸ ਸੁਰੱਖਿਆ ਮੁਲਜ਼ਮ ਤਾਇਨਾਤ ਕਰ ਦਿੱਤੇ ਗਏ ਹਨ।  

ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸੰਬੰਧੀ ਗੱਲ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀਆਂ ਲਿਖਤੀ ਰੂਪ ਵਿਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੜਤਾਲ ਲਈ ਐਡੀਸ਼ਨਲ ਸੈਸ਼ਨ ਜੱਜ (ਰਿਟਾਇਰਡ) ਜਸਵਿੰਦਰ ਸਿੰਘ ਨੂੰ ਪੜਤਾਲੀਆ ਅਫਸਰ ਨਿਯੁਕਤ ਕਰ ਦਿੱਤਾ ਗਿਆ ਹੈ। ਉਹ ਆਪਣਾ ਕੰਮ ਸੋਮਵਾਰ ਤੋਂ ਸ਼ੁਰੂ ਕਰ ਦੇਣਗੇ, ਜਿਸ ਦੇ ਅਧਾਰ ਉਤੇ ਤੁਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।

ਡੀਨ ਭਾਸ਼ਾਵਾਂ ਡਾ. ਰਜਿੰਦਰ ਪਾਲ ਸਿੰਘ ਬਰਾੜ ਨੂੰ `ਪੰਜ ਸਾਲਾ ਏਕੀਕ੍ਰਿਤ ਕੋਰਸ (ਭਾਸ਼ਾਵਾਂ)’ ਦੇ ਕੋਆਰਡੀਨੇਟਰ ਦਾ ਚਾਰਜ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸ਼ਨ ਇਹ ਗੱਲ ਸਪੱਸ਼ਟ ਕਰਨਾ ਚਾਹੁੰਦਾ ਹੈ ਕਿ ਯੂਨੀਵਰਸਟੀ ਵਿਚੋਂ ਕਿਸੇ ਵਿਦਿਆਰਥੀ ਨੂੰ ਆਪਣਾ ਇਲਾਜ ਕਰਵਾਉਣ ਲਈ ਜਾਂ ਕਿਸੇ ਵੀ ਹੋਰ ਕੰਮ ਲਈ ਬਾਹਰ ਜਾਣ ਹਿਤ ਕਿਸੇ ਤਰ੍ਹਾਂ ਦੀ ਕੋਈ ਛੁੱਟੀ ਦੀ ਲੋੜ ਨਹੀਂ ਹੁੰਦੀ। 

In The Market