LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ED ਦੀ ਛਾਪੇਮਾਰੀ ਤੋਂ ਬਾਅਦ ਰਾਘਵ ਚੱਢਾ ਨੇ ਮੁੱਖ ਮੰਤਰੀ 'ਤੇ ਸਾਧੇ ਨਿਸ਼ਾਨੇ

57

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਦੇ ਸਹਿ ਇੰਚਾਰਜ ਰਾਘਵ ਚੱਢਾ (Raghav Chadha) ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਘਵ ਚੱਢਾ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵਿਭਾਗ (ED) ਦੀ ਇੱਕ ਵੱਡੀ ਕਾਰਵਾਈ ਵਿੱਚ ਪੰਜਾਬ ਦੇ 10 ਟਿਕਾਣਿਆਂ ਵਿੱਚੋਂ ਲੁਧਿਆਣਾ ਵਿੱਚ ਦੋ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਭਤੀਜੇ ਭੁਪਿੰਦਰ ਸਿੰਘ ਦੇ ਕਈ ਟਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ।

Also Read : MS Dhoni ਦੇ ਕਲੈਕਸ਼ਨ 'ਚ ਸ਼ਾਮਲ ਹੋਈ ਨਵੀਂ ਕਾਰ, ਖਰੀਦੀ ਵਿੰਟੇਜ ਲੈਂਡ ਰੋਵਰ 3

ਇਸ ਦੇ ਨਾਲ ਹੀ ਵਿਭਾਗੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਤਲਾਸ਼ੀ ਦੌਰਾਨ ਜਾਇਦਾਦ ਨਾਲ ਸਬੰਧਤ ਦਸਤਾਵੇਜ਼ਾਂ ਸਮੇਤ 10 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਨੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਚੰਨੀ ਦੇ ਭਤੀਜੇ ਕੋਲ ਇਹ ਸਭ ਨਹੀਂ ਸੀ। ਇਹ ਸਭ ਪਿਛਲੇ 111 ਦਿਨਾਂ 'ਚ ਕਮਾਇਆ ਗਿਆ ਹੈ।ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਚਰਨਜੀਤ ਸਿੰਘ ਚੰਨੀ 5 ਸਾਲ ਮੁੱਖ ਮੰਤਰੀ ਰਹਿੰਦੇ ਹਨ ਤਾਂ ਉਹ ਕਿੰਨਾ ਕਮਾਉਣਗੇ।

 

 

In The Market