LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅੱਜ, ਜਲੰਧਰ 'ਚ ਵਰਚੁਅਲ ਰੈਲੀ ਨੂੰ ਕਰਨਗੇ ਸੰਬੋਧਨ

219

ਚੰਡੀਗੜ੍ਹ : ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਦੇ ਪੁੱਤਰ ਰਾਹੁਲ ਗਾਂਧੀ (Rahul Gandhi) ਲੰਬੇ ਇੰਤਜ਼ਾਰ ਤੋਂ ਬਾਅਦ ਪੰਜਾਬ ਆਉਣ ਜਾ ਰਹੇ ਹਨ। ਉਨ੍ਹਾਂ ਦਾ ਪੰਜਾਬ ਦੌਰਾ ਗਣਤੰਤਰ ਦਿਵਸ ਤੋਂ ਬਾਅਦ ਤੈਅ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਦਿੱਤੀ। ਸਿੱਧੂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ 27 ਜਨਵਰੀ ਯਾਨੀ ਅੱਜ ਨੂੰ ਪੰਜਾਬ ਦਾ ਦੌਰਾ ਕਰਨਗੇ।

Also Read : ਤੋੜਭੰਨ ਮਾਮਲੇ 'ਚ 1000 ਅਣਪਛਾਤਿਆਂ 'ਤੇ ਕੇਸ ਦਰਜ, ਵਿਦਿਆਰਥੀਆਂ ਦੀ ਕੁੱਟਮਾਰ 'ਤੇ 6 ਪੁਲਿਸ ਮੁਲਾਜ਼ਮ ਸਸਪੈਂਡ

ਸਿੱਧੂ ਨੇ ਆਪਣੇ ਟਵਿੱਟਰ ਹੈਂਡਲ 'ਤੇ ਦੱਸਿਆ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਸੂਬੇ ਦੇ ਸੀਨੀਅਰ ਕਾਂਗਰਸੀ ਆਗੂ ਉਨ੍ਹਾਂ ਦੇ ਨਾਲ ਹੋਣਗੇ। ਉਹ 117 ਉਮੀਦਵਾਰਾਂ ਦੇ ਨਾਲ ਭਗਵਾਨ ਵਾਲਮੀਕਿ ਤੀਰਥ ਸਥਾਨ ਦਾ ਦੌਰਾ ਕਰਨਗੇ। ਇੰਨਾ ਹੀ ਨਹੀਂ ਉਹ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਮੱਥਾ ਟੇਕਣਗੇ। ਸਿੱਧੂ ਵੱਲੋਂ ਪੇਸ਼ ਕੀਤੇ ਪ੍ਰੋਗਰਾਮ ਅਨੁਸਾਰ ਰਾਹੁਲ ਗਾਂਧੀ ਜਲੰਧਰ ਦੇ ਮਿੱਠਾਪੁਰ ਵਿੱਚ ਇੱਕ ਵਰਚੁਅਲ ਰੈਲੀ ਨੂੰ ਵੀ ਸੰਬੋਧਨ ਕਰਨਗੇ।

In The Market