LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਅੱਜ, ਜਾਣੋ ਕੀ ਹਨ ਮੁੱਖ ਮੰਗਾਂ

ki58639214

Punjab Farmers Rail Roko Andolan news:  ਅੱਜ ਯਾਨੀ ਵੀਰਵਾਰ ਤੋਂ 18 ਕਿਸਾਨ ਜਥੇਬੰਦੀਆਂ ਤਿੰਨ ਦਿਨਾਂ ਤੱਕ ਰੇਲਵੇ ਟਰੈਕ 'ਤੇ ਧਰਨਾ ਦੇਣਗੀਆਂ। ਛੇ ਰਾਜਾਂ ਦੀਆਂ 19 ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ ਵਿੱਚ ਹਿੱਸਾ ਲਿਆ।ਕਿਸਾਨ ਮਸਲਿਆਂ ਨਾਲ ਸਬੰਧਤ ਮੰਗਾਂ ਕੇਂਦਰ ਸਰਕਾਰ ’ਤੇ ਦਬਾਉਣ ਲਈ ਉੱਤਰੀ ਭਾਰਤ ਦੇ ਛੇ ਰਾਜਾਂ ਦੀਆਂ 19 ਕਿਸਾਨ ਜਥੇਬੰਦੀਆਂ ਵੀਰਵਾਰ ਤੋਂ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕਰਨਗੀਆਂ। ਪੰਜਾਬ 'ਚ ਕਿਸਾਨ 12 ਥਾਵਾਂ 'ਤੇ ਰੇਲਾਂ ਰੋਕ ਕੇ ਪ੍ਰਦਰਸ਼ਨ ਕਰਨਗੇ। ਇਹ ਅੰਦੋਲਨ ਹੜ੍ਹ ਪੀੜਤਾਂ ਲਈ ਪੈਕੇਜ, ਐਮਐਸਪੀ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰ ਕਰਜ਼ਾ ਰਾਹਤ, ਮਨਰੇਗਾ, ਨਸ਼ਾਖੋਰੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੀਤਾ ਜਾਵੇਗਾ।

ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਯੂਨੀਅਨ ਭਟੇੜੀ ਕਲਾਂ ਅਤੇ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ 16 ਸੰਘਰਸ਼ਸ਼ੀਲ ਜਥੇਬੰਦੀਆਂ ਦੇ ਮੰਚ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਨ੍ਹਾਂ ਦੀ ਗਿਣਤੀ 18 ਹੋ ਗਈ ਹੈ। ਹੁਣ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਸਮਰਥਨ ਤੋਂ ਬਾਅਦ ਅੰਦੋਲਨਕਾਰੀ ਜਥੇਬੰਦੀਆਂ ਦੀ ਗਿਣਤੀ 19 ਹੋ ਗਈ ਹੈ।

ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ? 

  • ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 50000 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ
  • ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ
  • ਲਖੀਮਪੁਰ ਹਿੰਸਾ ਦੇ ਪੀੜਤਾਂ ਲਈ ਇਨਸਾਫ ਦੀ ਮੰਗ
  • ਕਿਸਾਨਾਂ ਨੂੰ ਉਹਨਾਂ ਦੀਆਂ ਫਸਲਾਂ ਲਈ ਸਹੀ MSP ਦਿੱਤਾ ਜਾਵੇ ਅਤੇ ਉਹਨਾਂ ਦੀਆਂ ਫਸਲਾਂ ਨੂੰ ਲੁੱਟ ਤੋਂ ਬਚਾਇਆ ਜਾਵੇ।
  • ਪੰਜਾਬ ਵਿੱਚ ਨਸ਼ਿਆਂ ਦੀ ਮਾੜੀ ਹਾਲਤ: ਸਰਕਾਰਾਂ ਨੂੰ ਚਾਹੀਦਾ ਹੈ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਕਾਬੂ ਕੀਤਾ ਜਾਵੇ।
  • ਨਰੇਗਾ ਮਜ਼ਦੂਰੀ 100 ਦਿਨਾਂ ਤੋਂ ਵਧਾ ਕੇ 200 ਦਿਨ ਕੀਤੀ ਜਾਵੇ।
In The Market