LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

‘ਰੇਲ ਰੋਕੋ’ ਅੰਦੋਲਨ ਤਹਿਤ ਪੰਜਾਬ 'ਚ ਰੇਲ ਸੇਵਾ ਬੁਰੀ ਤਰ੍ਹਾਂ ਪ੍ਰਭਾਵਿਤ,ਕਈ ਟਰੇਨਾਂ ਰੱਦ, ਦੇਖੋ ਪੂਰੀ ਸੂਚੀ

21 dec 8

ਚੰਡੀਗੜ੍ਹ : ਪੰਜਾਬ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਦੇ ‘ਰੇਲ ਰੋਕੋ’ ਅੰਦੋਲਨ (Rail ROko Andolan)  ਕਾਰਨ ਕਈ ਟਰੇਨਾਂ ਨੂੰ ਰੱਦ ਕਰਨਾ ਪਿਆ। ਜਦਕਿ ਕਈ ਟਰੇਨਾਂ ਦੇ ਰੂਟ ਬਦਲ ਦਿੱਤੇ ਗਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਵੱਲੋਂ ਸੋਮਵਾਰ ਤੋਂ ‘ਰੇਲ ਰੋਕੋ’ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਦੇਵੀਦਾਸਪੁਰਾ ਅਤੇ ਅੰਮ੍ਰਿਤਸਰ ਵਿੱਚ ਕਿਸਾਨਾਂ ਵੱਲੋਂ ਰੇਲ ਪਟੜੀਆਂ ’ਤੇ ਜਾ ਕੇ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਕਾਰਨ ਰੇਲ ਸੇਵਾ ਪ੍ਰਭਾਵਿਤ ਹੋ ਰਹੀ ਹੈ। ਸੋਮਵਾਰ ਨੂੰ ਜਿੱਥੇ ਇਸ ਅੰਦੋਲਨ ਕਾਰਨ 35 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਅੱਜ ਯਾਨੀ ਮੰਗਲਵਾਰ ਨੂੰ 16 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। Also Read : HDFC ਬੈਂਕ ਨੇ ਗਾਹਕਾਂ ਲਈ ਜਾਰੀ ਕੀਤਾ ਅਲਰਟ, 1 ਜਨਵਰੀ ਤੋਂ ਬਦਲ ਜਾਣਗੇ ਕਾਰਡ ਨਾਲ ਜੁੜੇ ਇਹ ਨਿਯਮ

 

ਇਸ ਅੰਦੋਲਨ ਕਾਰਨ ਰੇਲਵੇ ਨੇ ਪੰਜਾਬ ਤੋਂ ਆਉਣ ਵਾਲੀਆਂ ਟਰੇਨਾਂ ਦੇ ਰੂਟ ਰੱਦ ਜਾਂ ਬਦਲ ਦਿੱਤੇ ਹਨ। ਮੰਗਲਵਾਰ ਨੂੰ ਭਾਰਤੀ ਰੇਲਵੇ ਦੀ ਤਰਫੋਂ ਟਵੀਟ ਕਰਦੇ ਹੋਏ ਲਿਖਿਆ ਗਿਆ ਹੈ ਕਿ NR ਦੇ ਫਿਰੋਜ਼ਪੁਰ ਡਿਵੀਜ਼ਨ 'ਤੇ ਕਈ ਥਾਵਾਂ 'ਤੇ ਅਜੇ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਯਾਤਰੀਆਂ ਨੂੰ ਰੇਲ ਹੈਲਪਲਾਈਨ ਨੰਬਰ 139 ਜਾਂ NTES ਐਪ ਰਾਹੀਂ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਟਰੇਨਾਂ ਦੀ ਸਥਿਤੀ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜਿਨ੍ਹਾਂ ਟਰੇਨਾਂ ਦੀ ਯਾਤਰਾ ਰੱਦ ਕੀਤੀ ਗਈ ਹੈ ਅਤੇ ਜਿਨ੍ਹਾਂ ਦੇ ਰੂਟ ਬਦਲੇ ਗਏ ਹਨ, ਉਨ੍ਹਾਂ ਦੀ ਸੂਚੀ ਵੀ ਰੇਲਵੇ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। Also Read : ਉਨਾਓ ਰੇਪ ਪੀੜਤਾ ਦੁਰਘਟਨਾ ਮਾਮਲੇ 'ਚ ਭਾਜਪਾ ਦਾ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਬਰੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਅੱਗੇ ਕਈ ਮੰਗਾਂ ਰੱਖੀਆਂ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਸਰਕਾਰ ਖੇਤੀ ਕਰਜ਼ੇ ਮੁਆਫ਼ ਕਰੇ, ਖੇਤੀ ਵਿਰੋਧੀ ਕਾਨੂੰਨ ਦੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਵੇ।

In The Market