Weather Update: ਉੱਤਰੀ ਭਾਰਤ ਵਿੱਚ ਮੌਸਮ ਵਿੱਚ ਕਾਫ਼ੀ ਬਦਲਾਅ ਆ ਚੁੱਕਾ ਹੈ। ਸਰਦੀ ਤੋਂ ਗਰਮੀ ਹੋਣੀ ਸ਼ੁਰੂ ਹੋ ਗਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੱਛਮੀ ਗੜਬੜੀ ਕਾਰਨ ਮੰਗਲਵਾਰ ਨੂੰ ਪੱਛਮੀ ਹਿਮਾਲੀਅਨ ਖੇਤਰ ’ਚ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 15 ਤੋਂ 17 ਮਾਰਚ ਦੌਰਾਨ ਦੱਖਣੀ, ਮੱਧ ਅਤੇ ਪੂਰਬੀ ਭਾਰਤ ਵਿੱਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਿਕ ਦੱਖਣੀ ਅਸਾਮ ਅਤੇ ਹੇਠਲੇ ਟ੍ਰੋਪੋਸਫੇਅਰਿਕ ਪੱਧਰਾਂ ‘ਤੇ ਚੱਕਰਵਾਤੀ ਚੱਕਰ ਜਾਰੀ ਹੈ, ਜਿਸ ਕਾਰਨ ਭਾਰਤ ਦੇ ਕਈ ਹਿੱਸਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਅਤੇ ਰਾਜਸਥਾਨ ’ਚ 14 ਅਤੇ 15 ਮਾਰਚ ਨੂੰ ਬਿਜਲੀ ਦੀ ਗਰਜ ਨਾਲ ਮੀਂਹ ਪੈ ਸਕਦਾ ਹੈ।
ਤਾਮਿਲਨਾਡੂ, ਆਂਧਰਾ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।ਦੱਸ ਦੇਈਏ ਕਿ ਪਹਾੜੀ ਇਲਾਕਿਆਂ ਵਿੱਚ 16-17 ਮਾਰਚ ਨੂੰ ਜੰਮੂ ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ।



