ਅੰਮ੍ਰਿਤਸਰ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਦਿੱਤੇ ਗਏ ਬਿਆਨ ਨੇ ਸਿਆਸਤ ਭਖਾ ਦਿੱਤੀ ਹੈ। ਦਰਅਸਲ, ਬੀਤੇ ਦਿਨੀਂ ਅੰਮ੍ਰਿਤਾ ਵੜਿੰਗ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਵੋਟ ਮੰਗਣ ਪੁੱਜੇ। ਇੱਥੇ ਉਨ੍ਹਾਂ ਨੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਅਤੇ ਹੋਰਨਾਂ ਗੁਰੂਆਂ ਦੇ ਨਾਲ ਕੀਤੀ ਗਈ। ਇਸ ਬਿਆਨ ਦੀ ਹਰ ਪਾਸੇ ਨਿਖੇਧੀ ਹੋਣ ਲੱਗੀ। ਉਥੇ ਹੀ ਹੁਣ ਇਸ ਬਿਆਨ 'ਤੇ ਆਮ ਆਦਮੀ ਪਾਰਟੀ ਤੇ ਐਸਜੀਪੀਸੀ ਨੇ ਵੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਮੈਂ ਗੁਰੂਆਂ ਦੇ ਪੰਜੇ ਲਈ ਵੋਟਾਂ ਮੰਗਣ ਆਈ ਹਾਂ। ਜਿਵੇਂ ਕਿ ਦਸਾਂ ਗੁਰੂਆਂ ਨੇ ਪੰਜੇ ਨੂੰ ਮਹਤੱਤਾ ਦਿੱਤੀ ਅਤੇ ਇਸ ਲਈ ਕਾਂਗਰਸ ਨੇ ਵੀ ਪੰਜਾ ਹੀ ਚੁਣਿਆ। ਦੱਸ ਦੇਈਏ ਕਿ ਅੰਮ੍ਰਿਤਾ ਵੜਿੰਗ ਦੀ ਇਹ ਵੀਡੀਓ ਚੋਣ ਪ੍ਰਚਾਰ ਦੌਰਾਨ ਇੱਕ ਮੀਟਿੰਗ ਦੀ ਹੈ, ਜਿਸ ’ਚ ਉਹ ਕਹਿੰਦੀ ਹੈ, “ਤੁਹਾਡੀ ਵੋਟ ਸੱਚੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪੰਜੇ ਨੂੰ ਜਾਣੀ ਚਾਹੀਦੀ ਹੈ।
ਇਸ ਸਬੰਧੀ ਇੱਕ ਵੀਡੀਓ ਮੈਸੇਜ ਜਾਰੀ ਕਰਦੇ ਹੋਏ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਅੰਮ੍ਰਿਤਾ ਵੜਿੰਗ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਕਿਓਂਕਿ ਅੰਮ੍ਰਿਤਾ ਵੜਿੰਗ ਵੱਲੋਂ ਦਿੱਤੇ ਬਿਆਨ 'ਤੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ ਤੇ ਇਲੈਕਸ਼ਨ ਕਮੀਸ਼ਨ ਵੀ ਸਖ਼ਤ ਕਾਰਵਾਈ ਕਰੇ। ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਔਰਤ ਜਾਤੀ ਨੂੰ ਵੱਡਾ ਸਨਮਾਨ ਅਤੇ ਸਤਿਕਾਰ ਦਿੱਤਾ, ਹਰ ਸਿੱਖ ਉਹਨਾਂ ਦੇ ਦਿੱਤੇ ਸਿਧਾਂਤਾਂ 'ਤੇ ਚਲਦਿਆਂ ਪਹਿਰਾ ਦਿੰਦਾ ਹੈ। ਉਹਨਾਂ ਕਿਹਾ ਕਿ ਮੇਰੀ ਬਹੁਤ ਸਤਿਕਾਰਯੋਗ ਭੈਣ ਅੰਮ੍ਰਿਤਾ ਵੜਿੰਗ ਇੱਕ ਵੱਡੇ ਪਰਿਵਾਰ ਦੇ ਨਾਲ ਸੰਬੰਧਿਤ ਹੈ। ਉਸ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਨਾਮ ਲੈ ਕੇ ਪਾਰਟੀ ਪਰਚਾਰ ਕਰਨਾ ਬੇਹੱਦ ਨਿੰਦਨਯੋਗ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Delhi Pollution News: दिल्ली में कोहरा-प्रदोषण बना संकट ! 70 से ज्यादा ट्रेनें लेट, घर से निकलने से पहले देखें लिस्ट
Gujarat-Bharuch accident: भीषन सड़क हादसा! ट्रक से टकराई कार; 6 लोगों की मौत और 2 घायल
Delhi Air Pollution: बढ़ते प्रदूषण पर केंद्र सरकार सख्त! स्वास्थ्य मंत्रालय ने जारी की एडवाइजरी