LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਆਪ' ਪਾਰਟੀ 'ਚ ਸ਼ਾਮਲ ਹੋ ਸਕਦੈ ਨੇ ਰਮਨ ਬਹਿਲ, ਬੀਤੇ ਦਿਨੀਂ SSSB ਦੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ

9 nov 21

ਗੁਰਦਾਸਪੁਰ  : ਪਿਛਲੇ 100 ਸਾਲਾਂ ਤੋਂ ਜ਼ਿਲਾ ਗੁਰਦਾਸਪੁਰ ਦੀ ਸੇਵਾ ਕਰ ਰਹੇ ਬਹਿਲ ਪਰਿਵਾਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ, ਜਿਸ ਤਹਿਤ ਇਸ ਪਰਿਵਾਰ ਨਾਲ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਇਸ ਅਹੁਦੇ ਨੂੰ ਛੱਡਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਮਨ ਬਹਿਲ ਨੇ ਕਾਂਗਰਸ ਪਾਰਟੀ ਨਾਲੋਂ ਨਾਤਾ ਤੋੜਦੇ ਹੋਏ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਨੂੰ ਭੇਜ ਦਿੱਤਾ ਹੈ।

Also Read : ਭੋਪਾਲ ਦੇ ਕਮਲਾ ਨਹਿਰੂ ਹਸਪਤਾਲ 'ਚ ਲੱਗੀ ਅੱਗ, 4 ਬੱਚਿਆਂ ਦੀ ਮੌਤ

ਆਪਣਾ ਅਸਤੀਫਾ ਭੇਜਣ ਤੋਂ ਬਾਅਦ ਰਮਨ ਬਹਿਲ 9 ਨਵੰਬਰ ਯਾਨੀ ਅੱਜ ਆਪਣੇ ਪਰਿਵਾਰ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਹੋ ਸਕਦੈ ਹਨ। ਜਿਸ ਲਈ ਉਨ੍ਹਾਂ ਨੇ ਪ੍ਰੋਗਰਾਮ ਉਲੀਕਿਆ ਹੈ। ਰਮਨ ਬਹਿਲ ਦੇ ਕਾਂਗਰਸ ਛੱਡਣ ਦੀਆਂ ਚਰਚਾਵਾਂ ਕਈ ਮਹੀਨਿਆਂ ਤੋਂ ਚੱਲ ਰਹੀਆਂ ਸਨ ਕਿਉਂਕਿ ਰਮਨ ਬਹਿਲ ਅਤੇ ਗੁਰਦਾਸਪੁਰ ਦੇ ਮੌਜੂਦਾ ਵਿਧਾਇਕ ਦੇ ਸਬੰਧ ਸੁਖਾਵੇਂ ਨਹੀਂ ਸਨ। ਰਮਨ ਬਹਿਲ ਅਤੇ ਉਨ੍ਹਾਂ ਦੇ ਸਮਰਥਕ ਇਸ ਗੱਲੋਂ ਹਮੇਸ਼ਾ ਨਿਰਾਸ਼ ਰਹੇ ਕਿ ਉਨ੍ਹਾਂ ਦੇ ਪਰਿਵਾਰ ਦੀ ਲੰਬੀ ਸੇਵਾ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਇਸੇ ਕਾਰਨ ਰਮਨ ਬਹਿਲ ਨੇ ਪਾਰਟੀ ਅਤੇ ਸਰਕਾਰੀ ਅਹੁਦੇ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ।

Also Read : 'ਪੰਜਾਬੀਆਂ ਦੇ ਇਕ ਹੋਰ ਵੱਡੇ ਮਸਲੇ ਦਾ ਹੋਵੇਗਾ ਹੱਲ', CM ਚੰਨੀ ਨੇ ਪੋਸਟਰ ਕੀਤਾ ਜਾਰੀ

ਦੂਜੇ ਪਾਸੇ ਰਮਨ ਬਹਿਲ ਦਾ ਕਾਂਗਰਸ ਪਾਰਟੀ ਛੱਡਣ ਨਾਲ ਗੁਰਦਾਸਪੁਰ ਵਿੱਚ ਸਿਆਸੀ ਸਮੀਕਰਨਾਂ ਵਿੱਚ ਵੱਡੀ ਤਬਦੀਲੀ ਆ ਸਕਦੀ ਹੈ। ਰਮਨ ਬਹਿਲ ਆਪ ਦੋ ਵਾਰ ਗੁਰਦਾਸਪੁਰ ਨਗਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਹਨ, ਉਨ੍ਹਾਂ ਦੇ ਪਿਤਾ ਸਵਰਗੀ ਸ. ਰਮਨ ਬਹਿਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਰਮਨ ਬਹਿਲ ਨੇ ਕਿਹਾ ਕਿ ਪੰਜਾਬ ਵਿੱਚ ਰਵਾਇਤੀ ਪਾਰਟੀਆਂ ਅਤੇ ਕਾਂਗਰਸ ਦੀ ਰਾਜਨੀਤੀ ਹੁਣ ਲੋਕ ਪੱਖੀ ਨਹੀਂ ਰਹੀ। ਅੱਜ ਕਾਂਗਰਸ ਪਾਰਟੀ ਅਤੇ ਸਰਕਾਰ ਸੱਤਾ ਅਤੇ ਪੈਸੇ ਦੇ ਬਲਬੂਤੇ ਹਾਵੀ ਹੈ। ਜਮਹੂਰੀਅਤ ਨਾਂ ਦੀ ਕੋਈ ਚੀਜ਼ ਨਹੀਂ ਹੈ। ਆਮ ਆਦਮੀ ਦੇ ਨਾਲ-ਨਾਲ ਕਾਂਗਰਸੀ ਵਰਕਰ ਵੀ ਨਿਰਾਸ਼ਾ ਦੇ ਦੌਰ ਵਿੱਚੋਂ ਲੰਘ ਰਹੇ ਹਨ। ਉਨ੍ਹਾਂ ਨਿਰਾਸ਼ਾ ਵਿੱਚ ਹੀ ਕਾਂਗਰਸ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਵੱਡੀ ਤਬਦੀਲੀ ਦੇਖਣ ਵਾਲਾ ਹੈ।

In The Market