LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜੇਠ ਮਹੀਨੇ ਪਾਰਾ 46 ਪਾਰ, ਗਰਮੀ ਤੋੜੇਗੀ ਪਿਛਲੇ ਰਿਕਾਰਡ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਰੈਡ ਅਲਰਟ ਜਾਰੀ 

weather summers 1905 new

ਚੰਡੀਗੜ੍ਹ : 14 ਮਈ ਨੂੰ ਜਿਉਂ ਹੀ ਜੇਠ ਦੀ ਸੰਗਰਾਂਦ ਆਈ, ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ। ਹੁਣ ਪੰਜਾਬ 'ਚ ਪਾਰਾ 46 ਡਿਗਰੀ ਨੂੰ ਵੀ ਪਾਰ ਕਰ ਗਿਆ ਹੈ। ਲੂ ਨੇ ਹਰ ਵਿਅਕਤੀ ਨੂੰ ਝੁਲਸਾ ਕੇ ਰੱਖ ਦਿੱਤਾ ਹੈ। ਪਾਰਾ ਲਗਾਤਾਰ ਵੱਧ ਰਿਹਾ ਹੈ। ਇਸ ਤੋਂ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਗਰਮੀ ਦੇ ਸਾਰੇ ਪੁਰਾਣੇ ਰਿਕਾਰਡ ਟੁੱਟਣਗੇ।
ਇਸ ਦੇ ਮੱਦੇਨਜ਼ਰ ਪੂਰੇ ਸੂਬੇ 'ਚ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਦੌਰਾਨ ਵੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ 'ਚ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸੂਬੇ ਦੇ ਬਾਕੀ 19 ਜ਼ਿਲ੍ਹਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ 20 ਮਈ ਤੱਕ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ, ਜਿਸ ਦਾ ਮਤਲਬ ਹੈ ਕਿ ਗਰਮੀ ਲੋਕਾਂ ਨੂੰ ਪੂਰੀ ਤਰ੍ਹਾਂ ਨਿਚੋੜ ਕੇ ਰੱਖ ਦੇਵੇਗੀ।
ਵਿਭਾਗ ਵਲੋਂ ਸੂਬੇ ਦੇ ਲੋਕਾਂ ਲਈ ਪਹਿਲਾਂ ਹੀ ਐਡਵਾਈਜ਼ਰੀ ਜਾਰੀ ਕੀਤੀ ਜਾ ਚੁੱਕੀ ਹੈ ਕਿ ਸਵੇਰੇ 11 ਵਜੇ ਤੋਂ 4 ਵਜੇ ਤੱਕ ਲੂ ਚੱਲੇਗੀ ਅਤੇ ਜ਼ਰੂਰੀ ਕੰਮ ਨਾ ਹੋਣ 'ਤੇ ਲੋਕ ਆਪਣੇ ਘਰਾਂ ਅੰਦਰ ਹੀ ਰਹਿਣ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਅਤੇ ਪੰਜਾਬ 'ਚ 5 ਦਿਨਾਂ ਤੱਕ ਗਰਮੀ ਵੱਧਣ ਵਾਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕੁੱਝ ਇਲਾਕਿਆਂ 'ਚ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ 47 ਡਿਗਰੀ ਤੋਂ ਪਾਰ ਜਾ ਸਕਦਾ ਹੈ। ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ ਬੀਤੇ ਦਿਨ ਲੁਧਿਆਣਾ ਦੇ ਸਮਰਾਲਾ 'ਚ ਤਾਪਮਾਨ ਪੰਜਾਬ 'ਚ ਸਭ ਤੋਂ ਵੱਧ ਸੀ। ਇੱਥੇ ਪਾਰਾ 46.3 ਡਿਗਰੀ ਤੱਕ ਪਹੁੰਚ ਗਿਆ ਹੈ, ਜਦੋਂ ਕਿ ਪਠਾਨਕੋਟ 'ਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ।

In The Market