LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰੂਪਨਗਰ ਪੁਲਿਸ ਨੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਮੁਲਜ਼ਮਾਂ ਨੂੰ ਕੀਤਾ ਕਾਬੂ

police823

ਰੂਪਨਗਰ: ਰੂਪਨਗਰ ਦੀ ਪੁਲਿਸ ਨੇ ਬੀਤੇ ਦਿਨੀਂ ਮੋਰਿੰਡਾ ਵਿਖੇ 3 ਲੱਖ ਰੁਪਏ ਦੀ ਲੁੱਟ ਕਰਨ ਵਾਲੇ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਬਾਰੇ ਪੁਲਿਸ ਅਧਿਕਾਰੀ ਵਿਵੇਕ ਸ਼ੀਲ ਸੋਨੀ ਨੇ ਕਿਹਾ ਹੈ ਕਿ ਪੁਲਿਸ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ 3 ਲੱਖ ਰੁਪਏ ਲੁੱਟਣ ਵਾਲੇ 5 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। 

 ਪੁਲਿਸ ਅਧਿਕਾਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਹੈ ਕਿ 21 ਮਾਰਚ 2023 ਨੂੰ ਦੁਪਹਿਰ 12.30 ਵਜੇ ਦੇ ਕਰੀਬ ਰੈਜੀਡੈਂਟ ਕੈਸ਼ ਮਨੈਜਮੈਂਟ ਸਰਵਿਸਜ਼ ਪ੍ਰਾਈਵੇਟ ਲਿਮਟਿਡ, ਸੈਕਟਰ 35-ਡੀ ਚੰਡੀਗੜ ਦੇ ਕਰਮਚਾਰੀ ਗੌਤਮ ਵਧਵਾ ਨੇ ਥਾਣਾ ਸਿਟੀ ਮੋਰਿੰਡਾ ਵਿਖੇ ਸ਼ਿਕਾਇਤ ਕੀਤੀ ਕਿ ਉਹ ਆਪਣੇ ਮੋਟਰ ਸਾਇਕਲ ਨੰਬਰੀ ਪੀ.ਬੀ.12.ਏ.ਡੀ. 3727 ਉਤੇ ਆਪਣੇ ਬੈਗ ਵਿੱਚ ਕੁੱਲ ਰਕਮ 3,13,887 ਰੁਪਏ ਲੈਕੇ ਜਾ ਰਿਹਾ ਸੀ ਉਸ ਵਕਤ ਲੁਟੇਰਿਆ ਨੇ ਤੇਜਧਾਰ ਹਥਿਆਰ ਦੀ ਮਦਦ ਨਾਲ ਬੈਗ ਖੋਹ ਕੇ ਭੱਜ ਗਏ।

ਐਸ.ਐਸ.ਪੀ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਮੁਲਜ਼ਮ ਮਨਵੀਰ ਸਿੰਘ ਉਰਫ ਮਨੀ, ਜਗਪਾਲ ਸਿੰਘ, ਜਸਪ੍ਰੀਤ ਸਿੰਘ, ਕਰਮਜੀਤ ਸਿੰਘ ਉਰਫ ਹਨੀ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਨੂੰ ਵੀ 06 ਅਪ੍ਰੈਲ, 2023 ਨੂੰ ਗ੍ਰਿਫਤਾਰ ਕੀਤਾ ਗਿਆ।

ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 20 ਮਿਤੀ 21.03.2023 ਅ/ਧ 379-ਬੀ, 120-ਬੀ, 395, 323 ਆਈ.ਪੀ.ਸੀ ਥਾਣਾ ਸਿਟੀ ਮੋਰਿੰਡਾ ਬਰਖਿਲਾਫ ਅਣਪਛਾਤੇ ਵਿਅਕਤੀਆਂ ਦੇ ਰਜਿਸਟਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ 5 ਮੁਲਜ਼ਮ 10 ਅਪ੍ਰੈਲ, 2023 ਤੱਕ ਪੁਲਿਸ ਰਿਮਾਂਡ ਉਤੇ ਹਨ ਅਤੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੇ ਦੋ ਦਾਤ, ਇਕ ਕਿਰਪਾਨ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਕੋਲੋਂ ਲੁੱਟੀ ਗਈ ਰਕਮ ਵਿੱਚੋਂ 53 ਹਜ਼ਾਰ ਰੁਪਏ ਦੀ ਬਰਾਮਦਗੀ ਵੀ ਕੀਤੀ ਗਈ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਹੋਰ ਵੱਡੇ ਖੁਲਾਸੇ ਕੀਤੇ ਜਾ ਸਕਦੇ ਹਨ।

In The Market