LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਜ਼ਿੰਦਾ ਸਨ ਸੰਤੋਖ ਚੌਧਰੀ, BJP ਵਿਚ ਸ਼ਾਮਲ ਹੋ ਕੇ ਅੱਜ ਉਨ੍ਹਾਂ ਦੀ ਪਤਨੀ ਨੇ ਮਾਰਿਆ', ਚਰਨਜੀਤ ਚੰਨੀ ਦਾ ਵੱਡਾ ਬਿਆਨ

bjp channi new

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਬੀਜੇਪੀ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਬਾਅਦ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਵੱਡਾ ਬਿਆਨ ਦੇ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਉਹ ਗੁੱਸੇ ਵਿਚ ਆ ਗਏ। ਚੰਨੀ ਜਲੰਧਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹਨ।
ਜਲੰਧਰ ਦੇ ਸ਼੍ਰੀ ਰਾਮ ਚੌਕ ਨੇੜੇ ਕੌਂਸਲਰ ਸ਼ੌਰੀ ਚੱਢਾ ਦੇ ਦਫਤਰ ਪੁੱਜੇ ਚੰਨੀ ਨੇ ਇਕ ਬਿਆਨ ਵਿਚ ਕਿਹਾ ਕਿ ਸੰਸਦ ਮੈਂਬਰ ਸੰਤੋਖ ਚੌਧਰੀ ਕਾਂਗਰਸ ਵਿਚ ਜ਼ਿੰਦਾ ਸਨ ਪਰ ਅੱਜ ਕਰਮਜੀਤ ਕੌਰ ਚੌਧਰੀ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਮਾਰ ਦਿਤਾ ਹੈ। ਚੰਨੀ ਨੇ ਕਿਹਾ ਕਿ ਕਰਮਜੀਤ ਕੌਰ ਚੌਧਰੀ ਬਜ਼ੁਰਗ ਹੋ ਗਏ ਹਨ। ਉਨ੍ਹਾਂ ਨੂੰ ਹੁਣ ਆਰਾਮ ਕਰਨਾ ਚਾਹੀਦਾ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ- ਚੌਧਰੀ ਪਰਿਵਾਰ ਨੇ ਕਾਂਗਰਸ ਪਾਰਟੀ ਦੀ ਉਸਾਰੀ ਲਈ ਸ਼ੁਰੂ ਤੋਂ ਹੀ ਸਖ਼ਤ ਮਿਹਨਤ ਕੀਤੀ ਹੈ। ਮੈਂ ਚੌਧਰੀ ਸੰਤੋਖ ਸਿੰਘ, ਚੌਧਰੀ ਜਗਜੀਤ ਸਿੰਘ ਅਤੇ ਗੁਰਬੰਤਾ ਸਿੰਘ ਦਾ ਬਹੁਤ ਸਤਿਕਾਰ ਕਰਦਾ ਹਾਂ ਅਤੇ ਕਰਦਾ ਰਹਾਂਗਾ ਪਰ ਅੱਜ ਪਰਿਵਾਰ ਨੇ ਕਾਂਗਰਸ ਛੱਡਣ ਦਾ ਕੰਮ ਕੀਤਾ ਹੈ, ਇਸ ਨਾਲ ਕਾਂਗਰਸ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਪਰਿਵਾਰ ਦਾ ਨੁਕਸਾਨ ਜ਼ਰੂਰ ਹੋਵੇਗਾ।
ਚੰਨੀ ਨੇ ਅੱਗੇ ਕਿਹਾ ਕਿ ਸੰਤੋਖ ਸਿੰਘ ਚੌਧਰੀ ਦੀ ਮੌ.ਤ ਭਾਰਤ ਜੋੜੋ ਯਾਤਰਾ ਦੌਰਾਨ ਨਹੀਂ ਹੋਈ, ਸਗੋਂ ਅੱਜ ਹੋਈ, ਜਦੋਂ ਉਨ੍ਹਾਂ ਦੀ ਪਤਨੀ ਭਾਜਪਾ ਵਿਚ ਸ਼ਾਮਲ ਹੋ ਗਏ। ਅੱਜ ਸੰਤੋਖ ਸਿੰਘ ਚੌਧਰੀ ਕਾਂਗਰਸ ਦੀ ਸੋਚ ਵਿੱਚ ਜ਼ਿੰਦਾ ਸਨ। ਅੱਜ ਮੈਨੂੰ ਬਹੁਤ ਦੁੱਖ ਹੈ ਕਿ ਚੌਧਰੀ ਪਰਿਵਾਰ ਨੇ ਅਜਿਹਾ ਕਦਮ ਚੁੱਕਿਆ ਹੈ। ਚੌਧਰੀ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਦੀ ਸੇਵਾ ਕਰਦਾ ਆ ਰਿਹਾ ਹੈ।
ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਫਿਲੌਰ ਦੇ ਵਿਧਾਇਕ ਬਿਕਰਮਜੀਤ ਸਿੰਘ ਚੌਧਰੀ ਦੀ ਤੁਲਨਾ ਦੁਰਯੋਧਨ ਨਾਲ ਕਰਦਿਆਂ ਕਿਹਾ- ਜਿਵੇਂ ਦੁਰਯੋਧਨ ਨੇ ਮਹਾਭਾਰਤ ਕਰਵਾ ਕੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਸੀ। ਅੱਜ ਬਿਕਰਮ ਨੇ ਉਸੇ ਤਰ੍ਹਾਂ ਆਪਣੇ ਪਰਿਵਾਰ ਨੂੰ ਤਬਾਹ ਕਰ ਦਿਤਾ ਹੈ। ਬ੍ਰਿਕਮ ਦੇ ਕਹਿਣ 'ਤੇ ਕਾਂਗਰਸ ਛੱਡਣ ਨਾਲ ਚੌਧਰੀ ਪਰਿਵਾਰ ਦਾ ਹੀ ਨੁਕਸਾਨ ਹੋਇਆ ਹੈ, ਨਾ ਕਿ ਕਾਂਗਰਸ ਦਾ। ਪਰਿਵਾਰ ਨੇ ਅੱਜ ਆਪਣਾ ਸਿਆਸੀ ਜੀਵਨ ਖ਼ਤਮ ਕਰ ਦਿਤਾ ਹੈ।

In The Market