ਸਿੱਧੂ ਦੇ ਮਸਲੇ ਦੇ ਹੱਲ ਲਈ ਨਵੇਂ DGP ਦੀ ਭਾਲ ਸ਼ੁਰੂ, ਪੰਜਾਬ ਸਰਕਾਰ ਨੇ UPSC ਨੂੰ ਭੇਜੇ 10 ਨਾਮ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਦੇ ਮਸਲੇ ਦੇ ਹੱਲ ਲਈ ਨਵੇਂ ਡੀਜੀਪੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਇਸ ਸਬੰਧ…

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਦੇ ਮਸਲੇ ਦੇ ਹੱਲ ਲਈ ਨਵੇਂ ਡੀਜੀਪੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਇਸ ਸਬੰਧ ਵਿੱਚ ਯੂਪੀਐਸਸੀ ਨੂੰ ਇੱਕ ਪੈਨਲ ਭੇਜਿਆ ਹੈ, ਜਿਸ ਵਿੱਚ ਸਿਧਾਰਥ ਚਟੋਪਾਧਿਆਏ ਸਮੇਤ 10 ਸੀਨੀਅਰ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। ਤੁਹਾਨੂੰ ਦੱਸ ਦਈਏ ਕਿ ਫਿਲਹਾਲ ਸਿੱਧੂ ਦੇ ਅਸਤੀਫੇ ਦਾ ਮੁੱਦਾ ਗੁੰਝਲਦਾਰ ਹੈ।

Also Read : ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ‘ਤੇ ਚਡੂਨੀ ਦੀ ਖੱਟਰ ਸਰਕਾਰ ਨੂੰ ਧਮਕੀ

ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਵੀਰਵਾਰ ਨੂੰ ਹੋਈ ਦੋ ਘੰਟਿਆਂ ਦੀ ਮੀਟਿੰਗ ਕਿਸੇ ਸਮਝੌਤੇ ‘ਤੇ ਨਹੀਂ ਪਹੁੰਚੀ। ਕਾਂਗਰਸ ਹਾਈ ਕਮਾਂਡ ਸੂਬਾ ਕਾਂਗਰਸ ਅਤੇ ਸਰਕਾਰ ਦਰਮਿਆਨ ਵੱਡੇ ਫੈਸਲਿਆਂ ‘ਤੇ ਤਾਲਮੇਲ ਕਰਨ ਲਈ ਇੱਕ ਪੈਨਲ ਦਾ ਗਠਨ ਕਰਨ ਜਾ ਰਹੀ ਹੈ। ਇਸ ਪੈਨਲ ਵਿੱਚ ਸੂਬਾ ਪ੍ਰਧਾਨ ਸਿੱਧੂ, ਮੁੱਖ ਮੰਤਰੀ ਚੰਨੀ ਅਤੇ ਹਾਈ ਕਮਾਂਡ ਦਾ ਪ੍ਰਤੀਨਿਧੀ ਸ਼ਾਮਲ ਕੀਤਾ ਜਾਵੇਗਾ।

Also Read : ਮਹੀਨੇ ਦੇ ਪਹਿਲੇ ਦਿਨ ਹੀ ਵੱਡਾ ਝਟਕਾ, 45 ਰੁਪਏ ਮਹਿੰਗਾ ਹੋਇਆ LPG ਗੈਸ ਸਿਲੰਡਰ

ਇਸ ਤੋਂ ਪਹਿਲਾਂ ਸਿੱਧੂ ਨੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ‘ਤੇ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਡੀਜੀਪੀ ਸਹੋਤਾ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਉਹ ਬੇਅਦਬੀ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਦੇ ਮੁਖੀ ਸਨ। ਉਸਨੇ ਗਲਤ ਤਰੀਕੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਇਸ ਮਾਮਲੇ ਵਿੱਚ ਫਸਾਇਆ ਅਤੇ ਬਾਦਲਾਂ ਨੂੰ ਕਲੀਨ ਚਿੱਟ ਦੇ ਦਿੱਤੀ।

Leave a Reply

Your email address will not be published. Required fields are marked *