LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੰਨਾ 'ਚ 48 ਘੰਟਿਆਂ 'ਚ ਬੇਅਦਬੀ ਦੀ ਦੂਜੀ ਘਟਨਾ, ਗੁਟਕਾ ਸਾਹਿਬ ਨੂੰ ਲਾਈ ਅੱਗ, ਅੰਗ ਫਾੜ ਕੇ ਛੱਤ ਤੇ ਸੁੱਟੇ , ਤਿੰਨ ਕਾਬੂ

beadbi arrested

Hoshiarpur : ਬੇਅਦਬੀ ਦੀ ਦੂਜੀ ਘਟਨਾ 48 ਘੰਟਿਆਂ ਅੰਦਰ ਖੰਨਾ ਦੇ ਸਮਰਾਲਾ 'ਚ ਵਾਪਰੀ ਹੈ। ਇੱਕ ਦਿਨ ਪਹਿਲਾਂ ਪਿੰਡ ਢਿੱਲਵਾਂ ਵਿੱਚ ਇੱਕ ਔਰਤ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਛਾੜ ਕੀਤੀ ਗਈ ਸੀ। ਅਗਲੇ ਦਿਨ ਪਿੰਡ ਬੰਬਾ ਵਿੱਚ ਇੱਕ ਘਰ ਅੰਦਰ ਗੁਟਕਾ ਸਾਹਿਬ ਨੂੰ ਅੱਗ ਲਾ ਦਿੱਤੀ ਗਈ ਸੀ। ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਦੋਸ਼ੀਆਂ ਵੱਲੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਜੀ ਨੂੰ ਅਗਨ ਭੇਟ ਕਰ ਕੇ ਨੀਲੋ ਨਹਿਰ ਦੇ ਵਿਚ ਜਲ ਪ੍ਰਵਾਹ ਕੀਤਾ ਗਿਆ ਅਤੇ ਬਾਅਦ ਦੇ ਵਿਚ ਘਰ ਵਿਚ ਰੱਖੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਆਪਣੇ ਘਰ ਦੀ ਛੱਤ ਉੱਤੇ ਸੁੱਟ ਦਿੱਤਾ ਗਿਆ। ਇਸ ਘਟਨਾ ਦਾ ਪਤਾ ਲੱਗਣ 'ਤੇ ਸਤਿਕਾਰ ਕਮੇਟੀ ਦੇ ਸਿੰਘ ਸਾਹਿਬਾਨ, ਨਿਹੰਗ ਸਿੰਘਾਂ ਵੱਲੋਂ ਮੌਕੇ 'ਤੇ ਜਾ ਕੇ ਪੜਤਾਲ ਕੀਤੀ ਗਈ ਅਤੇ ਸਮਰਾਲਾ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਸਮਰਾਲਾ ਪੁਲਿਸ ਵੱਲੋਂ ਉਕਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਮੁਕੱਦਮਾ ਦਰਜ ਕਰ ਲਿਆ ਗਿਆ ਹੈ। 
ਸਤਿਕਾਰ ਕਮੇਟੀ ਦੇ ਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਬੰਬਾਂ ਦੇ ਨਿਵਾਸੀ ਟਹਿਲ ਸਿੰਘ, ਸਰਬਜੀਤ ਸਿੰਘ ਅਤੇ ਅਮਰਜੀਤ ਕੌਰ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਹੈ ਜੋ ਬਹੁਤ ਦੁਖਦਾਇਕ ਹੈ। ਇਨ੍ਹਾਂ ਮੁਲਜ਼ਮਾਂ ਵੱਲੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਨੂੰ ਅਗਨ ਭੇਟ ਕਰ ਨੀਲੋ ਨਹਿਰ ਦੇ ਵਿਚ ਜਲ ਪ੍ਰਵਾਹ ਕਰ ਦਿੱਤਾ ਗਿਆ ਤੇ ਬਾਅਦ ਵਿਚ ਘਰ ਵਿਚ ਰੱਖੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਘਰ ਦੀ ਛੱਤ 'ਤੇ ਸੁੱਟ ਦਿੱਤਾ ਗਿਆ। ਇਸ ਬਾਬਤ ਜਦੋਂ ਆਲੇ-ਦੁਆਲੇ ਲੋਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਦੀ ਬਹਿਸ ਹੋ ਗਈ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਸਾਰੀ ਘਟਨਾ ਬਾਰੇ ਲੋਕਲ ਗੁਰਦੁਆਰਾ ਕਮੇਟੀ ਨੂੰ ਪਤਾ ਸੀ, ਪਰ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਨਹੀਂ ਦੱਸਿਆ, ਇਸ ਲਈ ਉਨ੍ਹਾਂ ਨੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਵੀ ਕਾਰਵਾਈ ਦੀ ਮੰਗ ਕੀਤੀ।
ਡੀਐੱਸਪੀ ਤਰਲੋਚਨ ਸਿੰਘ ਦਾ ਕਹਿਣਾ ਸੀ ਕਿ ਤਿੰਨ ਮੁਲਜ਼ਮਾਂ ਉਤੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਜੇਕਰ ਅੱਗੇ ਤੋਂ ਅਜਿਹੇ ਕੋਈ ਘਟਨਾ ਵਾਪਰੇਗੀ ਤਾਂ ਉਸ ਨਾਲ ਸਬੰਧਤ ਗੁਰਦੁਆਰਾ ਕਮੇਟੀ ਦੇ ਮੈਂਬਰਾਂ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

In The Market