LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹੜ੍ਹਾਂ ਦਾ ਖਤਰਾ ਵੇਖ ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਫਿਰ ਤੋਂ ਛੁੱਟੀਆਂ ਦਾ ਐਲਾਨ

s5236

school closed News:  ਪੰਜਾਬ ਵਿੱਚ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੋਇਆ ਹੈ। ਹੁਣ ਫਿਰ ਸਤਲੁਜ  ਦਰਿਆ ਦੇ ਪਾਣੀ ਨੇ ਰੂਪਨਗਰ ਜ਼ਿਲ੍ਹੇ ਦੇ ਡੇਢ ਦਰਜਨ ਪਿੰਡਾਂ ਵਿੱਚ ਤਬਾਹੀ ਮਚਾ ਦਿੱਤੀ ਹੈ ਅਤੇ ਕਈ ਪਿੰਡਾਂ ਦਾ ਇਲਾਕੇ ਨਾਲੋਂ ਸੰਪਰਕ ਟੁੱਟ ਗਿਆ ਹੈ। ਪਾਣੀ ਕਾਰਨ ਪਿੰਡਾਂ ਦਾ ਰੋਜ਼ਾਨਾ ਕਾਰੋਬਾਰ ਠੱਪ ਹੋ ਗਿਆ ਹੈ।

ਹਿਮਾਚਲ ਵਿੱਚ ਹੋ ਰਹੀ ਬਾਰਿਸ਼

ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਤੇਜ਼ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਢੁੱਕਣ ਮਗਰੋਂ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਹਿਮਾਚਲ ਵਿੱਚ ਕਈ ਥਾਵਾਂ ਉੱਤੇ ਬੱਦਲ ਫੱਟਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆ ਹਨ।

37 ਵਿੱਦਿਅਕ ਸੰਸਥਾਵਾਂ 18 ਅਗਸਤ ਤੱਕ ਬੰਦ 

ਜ਼ਿਲ੍ਹਾ ਰੋਪੜ ਦੇ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰਾਂ ਬੰਦ ਕਰ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ ਜਾਰੀ ਪੱਤਰ ਮੁਤਾਬਕ ਜ਼ਿਲ੍ਹੇ ਵਿਚ 37 ਵਿੱਦਿਅਕ ਸੰਸਥਾਵਾਂ 18 ਅਗਸਤ ਤੱਕ ਬੰਦ ਕਰ ਦਿੱਤੀਆਂ ਗਈਆਂ।

ਆਂਗਣਵਾੜੀ ਸੈਂਟਰ 17 ਅਤੇ 18 ਅਗਸਤ ਤੱਕ ਬੰਦ ਰਹਿਣਗੇ 

ਇਸ ਤੋਂ ਇਲਾਵਾ ਨੰਗਲ, ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਇਲਾਕੇ ਦੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਆਉਂਦੀਆਂ ਹਨ।  ਮਿਲੀ ਜਾਣਕਾਰੀ ਅਨੁਸਾਰ 17 ਅਤੇ 18 ਅਗਸਤ ਨੂੰ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ।

In The Market