ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨਸਭਾ ਚੋਣਾਂ ਲਈ ਐਲਾਨੇ 3 ਹੋਰ ਉਮੀਦਵਾਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਬਟਾਲਾ ਹਲਕੇ ਦੇ ਮੌਜੂਦਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਰਵੀਕਰਨ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ  ਅਤੇ ਯੂਨਸ ਮੁਹੰਮਦ ਨੂੰ ਮਲੇਰਕੋਟਲਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ।

Also Read : ਵੱਡੀ ਖ਼ਬਰ : ਹਰੀਸ਼ ਚੌਧਰੀ ਨੂੰ ਬਣਾਇਆ ਗਿਆ ਪੰਜਾਬ ਕਾਂਗਰਸ ਦਾ ਇੰਚਾਰਜ

ਪਾਰਟੀ ਵੱਲੋਂ ਅੱਜ ਐਲਾਨੇ ਗਏ ਤਿੰਨ ਉਮੀਦਵਾਰਾਂ ਸਮੇਤ ਹੁਣ ਤੱਕ 77 ਉਮੀਦਵਾਰਾਂ ਦਾ ਐਲਾਨ ਹੋ ਚੁੱਕਾ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਦਿੱਤੀ।

Leave a Reply

Your email address will not be published. Required fields are marked *