LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Shiromani Akali Dal ਨੇ ਪਾਰਟੀ ਦਾ ਮਨਾਇਆ 103ਵਾਂ ਸਥਾਪਨਾ ਦਿਵਸ

akil1256

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 103ਵੇਂ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ 103ਵੇਂ ਸਥਾਪਨਾ ਦਿਵਸ ਨੂੰ ਮਨਾਇਆ।

ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਭੋਗ ਉਪਰੰਤ ਕੀਰਤਨ ਹੋਇਆ। ਤਿੰਨ ਦਿਨ ਤੋਂ ਅਕਾਲੀ ਦਲ ਦੇ ਪ੍ਰਧਾਨ ਨੇ ਸੀਨੀਅਰ ਲੀਡਰਸ਼ਿਪ ਦੇ ਨਾਲ ਰਲ ਕੇ ਜੋੜੇ ਸਾਫ ਕਰਨ ਤੇ ਲੰਗਰ ਹਾਲ ਵਿਚ ਭਾਂਡੇ ਮਾਂਜਣ ਦੀ ਸੇਵਾ ਕੀਤੀ। ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ, ਅਨਿਲ ਜੋਸ਼ੀ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਪਾਰਟੀ ਦਾ ਇਤਿਹਾਸ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਪਾਰਟੀ ਦਾ 103ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਹੋਂਦ ਵਿੱਚ ਆਇਆ ਉਸ ਸਮੇਂ ਮਹੰਤਾਂ ਦਾ ਗੁਰਦੁਆਰਿਆ ਉੱਤੇ ਕਬਜਾ ਸੀ ਉਦੋਂ ਸਿੱਖ ਇੱਕਠੇ ਹੋਏ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ ਹੋਂਦ ਵਿੱਚ ਆਇਆ।

ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਟੀਚਾ ਰਾਜ ਨਹੀ ਸੀ ਇਹਨਾਂ ਦਾ ਮੁੱਖ ਟੀਚਾ ਸੀ ਗੁਰਧਾਮਾਂ ਦੀ ਸੇਵਾ ਸੰਭਾਲ ਕਰਨੀ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਨੇ ਦੇਸ਼ ਦੀਆਂ ਆਜ਼ਾਦੀ ਲਈ ਵੀ ਕੁਰਬਾਨੀਆਂ ਦਿੱਤੀਆ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਨੇ ਸ਼ਹੀਦੀਆਂ ਦੇ ਕੇ ਪਾਰਟੀ ਨੂੰ ਮਜਬੂਤ ਕੀਤਾ ਹੈ।

ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸਿੱਖਾਂ ਨਾਲ ਹਮੇਸ਼ਾ ਹਕੂਮਤ ਨੇ ਧੋਖਾ ਕੀਤਾ ਹੈ ਉਨ੍ਹਾਂ ਨੇ  ਕਿਹਾ ਹੈ ਕਿ 1966 ਵੇਲੇ ਸੂਬਾ ਮੋਰਚਾ ਅਤੇ ਫਿਰ ਪਾਣੀ ਨੂੰ ਲੈ ਕੇ ਪੰਜਾਬ ਨਾਲ ਧੋਖਾ ਹੋਇਆ। ਉਨ੍ਹਾਂ ਦਾ ਕਹਿਣਾ ਹੈ ਕਿ ਸਮੇਂ ਦੀਆਂ ਹਕੂਮਤ ਨੇ ਪੰਜਾਬ ਨਾਲ ਧੱਕਾ ਕੀਤਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਸਰਕਾਰ ਵੇਲੇ ਬੇਅਦਬੀਆਂ ਹੋਈਆ ਹਨ ਉਨ੍ਹਾਂ ਲਈ ਅਸੀ ਸਖਤ ਕਾਨੂੰਨ ਵੀ ਲੈ ਕੇ ਆਏ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਦੌਰਾਨ ਜੇਕਰ ਸਾਡੇ ਤੋਂ ਗਲਤੀ ਹੋਈ ਹੈ ਤਾਂ ਅਸੀ ਮੁਆਫੀ ਚਾਹੁੰਦੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਸੰਗਤ ਵਿੱਚ ਸੀ ਕਿ ਪੰਥਕ ਸਰਕਾਰ ਸੀ ਪਰ ਫਿਰ ਵੀ ਅਸੀ ਮੁਆਫੀ ਮੰਗਦੇ ਹਾਂ।

In The Market