LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼੍ਰੋਅਦ (ਅ) ਨੇ ਐਲਾਨੇ 7 ਉਮੀਦਵਾਰ; ਸਿਮਰਨਜੀਤ ਮਾਨ ਨੇ ਕਿਹਾ, ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਜੰਮੂ ਕਸ਼ਮੀਰ ਤੋਂ ਪਾਰਟੀ ਲੜੇਗੀ ਚੋਣ

amritsar sh

ਬਲਜਿੰਦਰ ਸਿੰਘ ਮਹੰਤ, ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਵੀ ਲੋਕ ਸਭਾ ਚੋਣਾਂ ਸਬੰਧੀ ਸਰਗਰਮੀ ਸ਼ੁਰੂ ਕਰ ਦਿੱਤੀ ਹੈ। ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸਮੀਰ ਤੋਂ ਲੋਕ ਸਭਾ ਦੀ ਚੋਣ ਲੜੇਗੀ।
ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ । ਇਸ ਅਨੁਸਾਰ ਸੰਗਰੂਰ ਲੋਕ ਸਭਾ ਹਲਕੇ ਤੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਪਟਿਆਲਾ ਤੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਇੰਜੀਨੀਅਰ ਕੁਸ਼ਲਪਾਲ ਸਿੰਘ ਮਾਨ, ਕਰਨਾਲ ਤੋਂ ਹਰਜੀਤ ਸਿੰਘ ਵਿਰਕ ਤੇ ਕੁਰੂਕਸ਼ੇਤਰ ਤੋਂ ਖਜਾਨ ਸਿੰਘ ਉਮੀਦਵਾਰ ਹੋਣਗੇ । ਉਨ੍ਹਾਂ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਜਲਦੀ ਹੀ ਦੂਸਰੀ ਲਿਸਟ ਰਾਹੀ ਸਾਰੇ ਉਮੀਦਵਾਰਾਂ ਦਾ ਐਲਾਨ ਕਰੇਗੀ । ਇਸ ਦੌਰਾਨ ਉਨ੍ਹਾਂ ਉਹ ਮੁੱਦੇ ਵੀ ਗਿਣਾਏ, ਜਿਨ੍ਹਾਂ ਉਤੇ ਉਹ ਲੋਕ ਸਭਾ ਚੋਣਾਂ ਲੜਨ ਦੀ ਤਿਆਰੀ ਕੱਸੀ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣ ਕਿਸਾਨ, ਮਜ਼ਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਅਤੇ ਵਿਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆ ਉਤੇ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾਕੇ ਲੋਕਾਂ ਦੇ ਹਿੱਤਾਂ ਨਾਲ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾਕੇ ਲੋਕ ਸਭਾ ਵਿਚ ਭੇਜਣਗੇ। 

In The Market