ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਮਰਹੂਮ ਗਾਇਕ ਦਾ ਨਵਾਂ ਗੀਤ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਬਾਰੇ ਸਿੱਧੂ ਦੇ ਪੁਰਾਣੇ ਸਾਥੀ ਸੰਨੀ ਮਾਲਟਨ ਨੇ ਜਾਣਕਾਰੀ ਸਾਂਝੀ ਕੀਤੀ ਹੈ। ਦਰਅਸਲ, ਸੰਨੀ ਮਾਲਟਨ ਦੀ ਇਕ ਇੰਸਟਾਗ੍ਰਾਮ ਪੋਸਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਉਸ ਨੇ ਇਸ ਪੋਸਟ ਵਿਚ ਉਸ ਨੇ ਇਕ ਰੀਲ ਸਾਂਝੀ ਕੀਤੀ ਹੈ ਜਿਸ ਵਿਚ ਬ੍ਰੈਂਪਟਨ ਅਤੇ ਮਾਨਸਾ ਵਿਚ ਤੂਫ਼ਾਨ ਆਉਣ ਦਾ ਇਸ਼ਾਰਾ ਕਰਦਿਆਂ ਦੋਹਾਂ ਥਾਵਾਂ ਦਾ ਤਾਪਮਾਨ ਦਰਸਾਇਆ ਗਿਆ ਹੈ। ਇਸ ਉੱਪਰ ਲਿਖਿਆ ਹੈ 'Scary Hours Alert, Nowhere is safe!' ਇਸ ਨਾਲ ਸੰਨੀ ਮਾਲਟਨ ਨੇ ਲਿਖਿਆ ਹੈ ਕਿ, "ਜੇਕਰ ਤੁਸੀਂ ਮੇਰੇ ਵੀਰ ਸਿੱਧੂ ਮੂਸੇਵਾਲਾ ਨਾਲ ਨਵੇਂ ਗਾਣੇ ਲਈ ਤਿਆਰ ਹੋ ਤਾਂ ਇਸ ਪੋਸਟ 'ਤੇ 1 ਲੱਖ ਕੁਮੈਂਟ ਕਰੋ, ਪੋਸਟ 'ਤੇ 1 ਲੱਖ ਕੁਮੈਂਟ ਪੂਰੇ ਹੁੰਦਿਆਂ ਹੀ ਇਸ ਦਾ ਪੋਸਟਰ ਜਾਰੀ ਕਰ ਦਿੱਤਾ ਜਾਵੇਗਾ।"
View this post on Instagram
ਇੱਥੇ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਕਈ ਗਾਣਿਆਂ ਵਿਚ ਇਕੱਠੇ ਕੰਮ ਕਰ ਚੁੱਕੇ ਹਨ। ਸੰਨੀ ਮਾਲਟਨ ਅਤੇ ਬਿੱਗ ਬਰਡ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿਚ ਕੰਮ ਕਰ ਚੁੱਕੇ ਹਨ। ਇਸ ਵਿਚ 'ਲੈਵਲਸ', 'ਨੈਵਰ ਫੋਲਡ', 'ਜਸਟ ਲਿਸਨ' ਜਿਹੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗਾਣਿਆਂ ਨੂੰ ਲੋਕਾਂ ਵੱਲੋਂ ਕਾਫ਼ੀ ਪਿਆਰ ਦਿੱਤਾ ਗਿਆ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Union Budget 2025: 'देश में बनेगा नया आयकर कानून, अगले हफ्ते आएगा नया बिल'- Nirmala Sitharaman
Kisan Credit Card: बजट 2025 में किसान क्रेडिट कार्ड की सीमा बढ़ाकर 5 लाख रुपये करने की घोषणा
Ghaziabad Fire News: 150 गैस सिलेंडर ले जा रहे ट्रक में लगी आग; 30 मिनट तक हुए धमाके, लोग घर छोड़कर भागे