LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗਾਇਕ ਮਾਸਟਰ ਸਲੀਮ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਕੋਰਟ 'ਚ ਪਹੁੰਚਿਆ ਮਾਮਲਾ

saleem5236

ਜਲੰਧਰ: ਜਲੰਧਰ 'ਚ ਬਾਬਾ ਮੁਰਾਦ ਸ਼ਾਹ ਮੇਲੇ ਦੌਰਾਨ ਮਾਤਾ ਚਿੰਤਪੁਰਨੀ 'ਤੇ ਵਿਵਾਦਿਤ ਬਿਆਨ ਦੇ ਕੇ ਵਿਵਾਦਾਂ 'ਚ ਘਿਰੇ ਗਾਇਕ ਮਾਸਟਰ ਸਲੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਦੇ ਵਿਵਾਦਤ ਬਿਆਨ ਦਾ ਇਹ ਮਾਮਲਾ ਹੁਣ ਅਦਾਲਤ ਤੱਕ ਪਹੁੰਚ ਗਿਆ ਹੈ।

ਇਸੇ ਸ਼ਹਿਰ ਦੇ ਦੀਵਾਨ ਨਗਰ ਵਾਸੀ ਗੌਰਵ ਨੇ ਜਲੰਧਰ ਦੇ ਥਾਣਾ ਕੈਂਟ ਵਿੱਚ ਮਾਸਟਰ ਸਲੀਮ ਖ਼ਿਲਾਫ਼ ਦਿੱਤੀ ਸ਼ਿਕਾਇਤ ’ਤੇ ਕੇਸ ਦਰਜ ਨਾ ਕਰਨ ’ਤੇ ਐਸਐਚਓ ਖ਼ਿਲਾਫ਼ ਸੀਆਰਪੀਸੀ ਦੀ ਧਾਰਾ 156 (3) ਤਹਿਤ ਕੇਸ ਦਰਜ ਕਰਾਇਆ ਹੈ। ਉਸ ਨੇ ਆਪਣੀ ਸ਼ਿਕਾਇਤ ਵਿੱਚ ਥਾਣਾ ਇੰਚਾਰਜ ਨੂੰ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।

ਗੌਰਵ ਦੀ ਦਰਖਾਸਤ ਨੂੰ ਸਵੀਕਾਰ ਕਰਦਿਆਂ ਜੂਨੀਅਰ ਮੈਜਿਸਟ੍ਰੇਟ ਪਹਿਲੀ ਸ਼੍ਰੇਣੀ ਮਿਸ ਅਰਪਨਾ ਨੇ ਥਾਣਾ ਕੈਂਟ ਦੇ ਇੰਚਾਰਜ ਨੂੰ 21 ਸਤੰਬਰ ਨੂੰ ਤਲਬ ਕੀਤਾ ਹੈ। ਅਦਾਲਤ ਨੇ ਆਪਣੇ ਹੁਕਮਾਂ 'ਚ ਥਾਣਾ ਕੈਂਟ ਦੇ ਐੱਸਐੱਚਓ ਨੂੰ ਆਪਣੀ ਰਿਪੋਰਟ ਪੇਸ਼ ਕਰਨ ਅਤੇ ਉਸ ਕੋਲ ਪੁੱਜੀ ਸ਼ਿਕਾਇਤ ਸਬੰਧੀ ਅਦਾਲਤ ਨੂੰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ।

ਮਾਸਟਰ ਸਲੀਮ ਨੇ ਆਪਣੀ ਟਿੱਪਣੀ 'ਤੇ ਸਪੱਸ਼ਟੀਕਰਨ ਦਿੱਤਾ ਹੈ ਕਿ ਉਨ੍ਹਾਂ ਦੇ ਸ਼ਬਦਾਂ ਦਾ ਗਲਤ ਅਰਥ ਕੱਢਿਆ ਗਿਆ ਹੈ। ਹਾਲਾਂਕਿ ਇਸ ਤੋਂ ਬਾਅਦ ਉਹ ਮਾਫੀ ਮੰਗਣ ਲਈ ਮਾਤਾ ਚਿੰਤਪੁਰਨੀ ਕੋਲ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਜਲੰਧਰ ਦੇ ਗੀਤਾ ਮੰਦਿਰ ਅਤੇ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਵਿੱਚ ਵੀ ਮੱਥਾ ਟੇਕਿਆ ਅਤੇ ਮੁਆਫ਼ੀ ਮੰਗੀ। ਹਾਲਾਂਕਿ, ਦੁਖੀ ਲੋਕ ਉਸ ਦਾ ਪਿੱਛਾ ਨਹੀਂ ਛੱਡ ਰਹੇ ਹਨ।

In The Market