ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ (SKM) ਦੀ ਅਹਿਮ ਮੀਟਿੰਗ ਸਮਾਪਤ ਹੋ ਗਈ ਹੈ। ਇਸ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨਾਲ ਗੱਲਬਾਤ ਕਰਨ ਲਈ 5 ਆਗੂਆਂ ਦੀ ਕਮੇਟੀ ਬਣਾਈ ਹੈ। ਕਮੇਟੀ ਵਿੱਚ ਬਲਬੀਰ ਰਾਜੇਵਾਲ, ਗੁਰਨਾਮ ਚੜੂਨੀ, ਸ਼ਿਵ ਕੁਮਾਰ ਕੱਕਾ, ਯੁੱਧਵੀਰ ਸਿੰਘ, ਅਸ਼ੋਕ ਧਾਵਲੇ ਦਾ ਨਾਂ ਸ਼ਾਮਲ ਹਨ। ਘੱਟੋ-ਘੱਟ ਸਮਰਥਨ ਮੁੱਲ (MSP) ਸਮੇਤ ਸਾਰੇ ਮੁੱਦਿਆਂ ‘ਤੇ ਸਰਕਾਰ ਨਾਲ ਗੱਲ ਕਰਨ ਲਈ 5 ਲੋਕਾਂ ਦੀ ਇਹ ਕਮੇਟੀ ਬਣਾਈ ਗਈ ਹੈ। ਹਾਲਾਂਕਿ MSP ਨੂੰ ਲੈ ਕੇ ਅਜੇ ਤੱਕ ਨਾਵਾਂ ਦਾ ਫੈਸਲਾ ਨਹੀਂ ਹੋਇਆ ਹੈ। ਯੂਨਾਈਟਿਡ ਕਿਸਾਨ ਮੋਰਚਾ ਦੀ ਅਗਲੀ ਮੀਟਿੰਗ 7 ਦਸੰਬਰ ਨੂੰ ਹੋਵੇਗੀ।
Also Read : ਗੁਜਤਾਰ ਤੋਂ ਸਾਹਮਣੇ ਆਇਆ Omicron ਵੇਰੀਐਂਟ ਦਾ ਆਇਆ ਤੀਜਾ ਮਾਮਲਾ
ਬੀ.ਕੇ.ਯੂ. (BKU) ਦੇ ਬੁਲਾਰੇ ਰਾਕੇਸ਼ ਟਿਕੈਤ (Rakesh Tikait) ਦਾ ਕਹਿਣਾ ਹੈ ਕਿ ਅੱਜ ਹੋਣ ਵਾਲੀ ਬੈਠਕ ਵਿਚ ਅੰਦੋਲਨ ਕਿਵੇਂ ਅੱਗੇ ਵਧੇਗਾ ਅਤੇ ਜੇਕਰ ਸਰਕਾਰ ਗੱਲ ਕਰਦੀ ਹੈ ਤਾਂ ਕਿਵੇਂ ਗੱਲ ਕਰਨੀ ਹੈ, ਇਸ ਬਾਰੇ ਚਰਚਾ ਕੀਤੀ ਜਾਵੇਗੀ। ਟਿਕੈਤ ਦਾ ਕਹਿਣਾ ਹੈ ਕਿ ਕੱਲ੍ਹ ਹਰਿਆਣਾ ਦੇ ਮੁੱਖ ਮੰਤਰੀ ਅਤੇ ਕਿਸਾਨਾਂ ਦੀ ਗੱਲਬਾਤ ਬੇਸਿੱਟਾ ਰਹੀ, ਹਾਲਾਂਕਿ ਉਹ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਲਈ ਸਹਿਮਤ ਹੋ ਗਏ ਹਨ ਪਰ ਮੁਆਵਜ਼ੇ ‘ਤੇ ਸਹਿਮਤੀ ਨਹੀਂ ਬਣੀ। ਟਿਕੈਤ ਦਾ ਕਹਿਣਾ ਹੈ ਕਿ ਪੰਜਾਬ ਵਾਂਗ ਸਾਨੂੰ ਕਿਸਾਨਾਂ ਦੀਆਂ ਮੌਤਾਂ ਅਤੇ ਰੁਜ਼ਗਾਰ ਲਈ ਸੂਬਾ ਪੱਧਰੀ ਮੁਆਵਜ਼ਾ ਚਾਹੀਦਾ ਹੈ |
Also Read : ਪੰਜਾਬ ਵਿਧਾਨਸਭਾ ਚੋਣਾਂ ਲਈ ਸੁਖਬੀਰ ਬਾਦਲ ਵੱਲੋਂ ਇਕ ਹੋਰ ਉਮੀਦਵਰ ਦਾ ਐਲਾਨ
ਕਿਸਾਨ ਆਗੂ ਡਾ ਦਰਸ਼ਨਪਾਲ (Dr. Darshanpal) ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸ਼ਹੀਦ ਕਿਸਾਨਾਂ ਦਾ ਅੰਕੜਾ ਭੇਜ ਦਿੱਤਾ ਗਿਆ ਹੈ, ਜਿਸ ਵਿਚ ਹੁਣ ਤੱਕ ਲਗਪਗ 702 ਕਿਸਾਨ ਸ਼ਹੀਦ ਹੋਏ ਹਨ। ਮੀਟਿੰਗ ਵਿੱਚ ਸੰਘਰਸ਼ ਦੀ ਅਗਲੀ ਰੂਪ ਰੇਖਾ ਬਾਰੇ ਫੈਸਲਾ ਲਿਆ ਜਾਵੇਗਾ। ਕਿਸਾਨਾਂ ‘ਤੇ ਦਰਜ ਕੇਸ ਰੱਦ ਕਰਵਾਉਣ ਅਤੇ ਐੱਮਐੱਸਪੀ (MSP) ਉੱਤੇ ਕਾਨੂੰਨੀ ਗਰੰਟੀ ਅਹਿਮ ਮਸਲੇ ਸ਼ਾਮਲ ਹਨ। ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਕੇਂਦਰ ‘ਤੇ ਦਬਾਅ ਬਣਾਉਣ ਵਾਸਤੇ ਵੀ ਚਰਚਾ ਹੋਵੇਗੀ। ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਗੁਰਨਾਮ ਸਿੰਘ ਚੜੂਨੀ ਵੀ ਪਹੁੰਚੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ‘ਤੇ ਦਰਜ ਕੇਸ ਰੱਦ ਕਰਵਾਉਣ ਬਾਰੇ ਖੱਟੜ ਸਰਕਾਰ ਨਾਲ ਸਹਿਮਤੀ ਨਹੀਂ ਬਣੀ।



