LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਦੀ ਸੁਰੱਖਿਆ 'ਚ ਸੰਨ੍ਹ ਦੇ ਮਾਮਲੇ 'ਚ SP ਸੰਘਾ ਸਸਪੈਂਡ

pm5896932147

PM Modi Security Breach Case : ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਖਾਮੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਡੀਜੀਪੀ ਦੀ ਰਿਪੋਰਟ ਤੋਂ ਬਾਅਦ ਤਤਕਾਲੀ ਐਸਪੀ ਆਪਰੇਸ਼ਨਜ਼ ਗੁਰਬਿੰਦਰ ਸਿੰਘ ਸੰਘਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਐਸਪੀ ਸੰਘਾ ਨੂੰ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਹੁਕਮਾਂ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸਮੇਂ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਹੋਵੇਗਾ। ਉਹ ਮਨਜ਼ੂਰੀ ਲਏ ਬਿਨਾਂ ਆਪਣਾ ਹੈੱਡਕੁਆਰਟਰ ਨਹੀਂ ਛੱਡ ਸਕਣਗੇ। ਐਸਪੀ ਸੰਘਾ ਇਸ ਵੇਲੇ ਬਠਿੰਡਾ ਵਿੱਚ ਐਸਪੀ ਸਨ।

ਜਾਂਚ ਕਮੇਟੀ ਦੀ ਰਿਪੋਰਟ

ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ 'ਚ ਪੰਜਾਬ ਦੇ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਦੋਸ਼ੀ ਠਹਿਰਾਇਆ ਹੈ। ਕਮੇਟੀ ਨੇ ਅੱਠ ਮਹੀਨੇ ਪਹਿਲਾਂ ਅਗਸਤ 2022 'ਚ ਇਹ ਰਿਪੋਰਟ ਸੁਪਰੀਮ ਕੋਰਟ ਤੇ ਸਰਕਾਰ ਨੂੰ ਸੌਂਪੀ ਸੀ। ਇਸ ਰਿਪੋਰਟ ਦੇ ਆਧਾਰ 'ਤੇ ਕੇਂਦਰ ਨੇ ਸਤੰਬਰ 2022 'ਚ ਪੰਜਾਬ ਸਰਕਾਰ ਨੂੰ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਲਈ ਪੱਤਰ ਲਿਖਿਆ ਸੀ, ਪਰ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ।

In The Market