LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੇਦਾਰਨਾਥ ਪੈਦਲ ਮਾਰਗ ਉਤੇ ਡਿੱਗੇ ਪੱਥਰ, ਤਿੰਨ ਸ਼ਰਧਾਲੂਆਂ ਦੀ ਮੌਤ, ਗੌਰੀਕੁੰਡ ਨੇੜੇ ਵਾਪਰਿਆ ਹਾਦਸਾ

kedarnath 2107

ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ 'ਚ ਕੇਦਾਰਨਾਥ ਤੀਰਥ ਮਾਰਗ 'ਤੇ ਪੱਥਰ ਡਿੱਗਣ ਨਾਲ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਦੋ ਲੋਕ ਜ਼ਖ਼ਮੀ ਹੋ ਗਏ ਹਨ। ਹਾਦਸੇ ਦੀ ਜਾਣਕਾਰੀ ਰੁਦਰਪ੍ਰਯਾਗ ਜ਼ਿਲ੍ਹਾ ਆਫ਼ਤ ਪ੍ਰਬੰਧਨ ਦੇ ਨੰਦਨ ਸਿੰਘ ਰਾਜਵਰ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਹਾੜੀ ਤੋਂ ਪੱਥਰ ਡਿੱਗਣ ਤੇ ਸ਼ਰਧਾਲੂਆਂ ਦੇ ਹੇਠਾਂ ਦੱਬਣ ਦੀ ਸੂਚਨਾ ਮਿਲੀ ਹੈ। ਸੂਚਨਾ ਮਿਲਦੇ ਹੀ ਚਾਰਧਾਮ ਸ਼ਰਧਾਲੂਆਂ ਦੀ ਸੁਰੱਖਿਆ ਲਈ ਤਾਇਨਾਤ ਐਨਡੀਆਰਐਫ, ਡੀਡੀਆਰ, ਵਾਈਐਮਐਫ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਰਾਹਤ ਤੇ ਬਚਾਅ ਕਾਰਜ ਚਲਾਏ ਗਏ ਹਨ। ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਦਸੇ ਦਾ ਕਾਰਨ ਉੱਤਰਾਖੰਡ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਨੂੰ ਦੱਸਿਆ ਜਾ ਰਿਹਾ ਹੈ। ਪਹਾੜੀ ਤੋਂ ਪੱਥਰ ਡਿੱਗਣ ਦੀ ਘਟਨਾ ਗੌਰੀਕੁੰਡ ਤੋਂ ਕਰੀਬ 3 ਕਿਲੋਮੀਟਰ ਅੱਗੇ ਚਿਰਬਾਸਾ 'ਚ ਵਾਪਰੀ। 
ਮਾਰੇ ਗਏ ਲੋਕ ਕਿੱਥੋਂ ਦੇ ਰਹਿਣ ਵਾਲੇ ਸਨ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ NDRF ਦੀਆਂ ਟੀਮਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।
ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਚੇਤਾਵਨੀ
ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਵਿੱਚ ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਵੀ ਦਿੱਤੀ ਹੈ। ਕੁਮਾਉਂ ਖੇਤਰ ਲਈ ਰੈੱਡ ਅਲਰਟ ਅਤੇ ਗੜ੍ਹਵਾਲ ਖੇਤਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 21 ਜੁਲਾਈ ਨੂੰ ਚੰਪਾਵਤ, ਨੈਨੀਤਾਲ ਅਤੇ ਊਧਮ ਸਿੰਘ ਨਗਰ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੌੜੀ, ਪਿਥੌਰਾਗੜ੍ਹ, ਬਾਗੇਸ਼ਵਰ ਅਤੇ ਅਲਮੋੜਾ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੇਹਰਾਦੂਨ ਸਮੇਤ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

 

In The Market