Weather Update : ਪੰਜਾਬ ਵਿੱਚ ਅਚਾਨਕ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਤੱਕ ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ ਵਿੱਚ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਲੁਧਿਆਣਾ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ, ਨਵਾਂਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਹਲਕੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਬਿਜਲੀ ਅਤੇ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਸ਼ਾਮ 5.45 ਵਜੇ ਤੱਕ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਵੇਰੇ ਮੋਹਾਲੀ 'ਚ ਮੀਂਹ ਪਿਆ ਸੀ। 12 ਜੁਲਾਈ ਲਈ ਯੈਲੋ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਅੱਜ ਸਵੇਰੇ ਮੋਹਾਲੀ ਵਿੱਚ ਕੁਝ ਦੇਰ ਲਈ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਇਸ ਦੇ ਨਾਲ ਹੀ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨ ਨਾਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਹੋਇਆ ਹੈ। ਗੁਰਦਾਸਪੁਰ ਵਿਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਮੌਸਮ 'ਚ ਡੇਂਗੂ ਵਰਗੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ 'ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर