ਚੰਡੀਗੜ੍ਹ : ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਿਆਸੀ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ।ਵਿਰੋਧੀ ਪਾਰਟੀਆਂ ਵੱਲੋਂ ਚੰਨੀ ‘ਤੇ ਨਿਸ਼ਾਨੇ ਵਿਨ੍ਹੇ ਜਾ ਰਹੇ ਹਨ।ਜਿਸ ਦੇ ਚਲਦਿਆਂ ਅਕਾਲੀ ਦਲ ਨੇ ਦੇ ਮੁਖੀ ਸੁਖਬੀਰ ਬਾਦਲ (Sukhbir Badal) ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੂੰ ਚੋਣ ਮੈਨੀਫੈਸਟੋ ਦੇ ਵਿਚ ਕੀਤੇ ਵਾਅਦੇ ਯਾਦ ਕਰਵਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਲਗਦਾ ਹੈ ਕਿ ਉਹ ਆਪਣੀ ਅਸਫਲਤਾ ਨੂੰ ਨਵੇਂ ਚਿਹਰੇ ‘ਚ ਲੁਕਾਏਗੀ।
Also Read : ਹਰਪਾਲ ਚੀਮਾ ਨੇ ਚੰਨੀ ਨੂੰ ਦਿੱਤੀ ਚਣੌਤੀ, ਕਿਹਾ ਕੈਬਨਿਟ ਦੀ ਚੋਣ ਕਰਨਾ ਹੋਵੇਗਾ ਅਸਲੀ ਇਮਤਿਹਾਨ
ਪਰ ਪੂਰਾ ਪੰਜਾਬ ਜਾਣਦਾ ਹੈ ਕਿ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ। 2017 ਵੇਲੇ ਕਾਂਗਰਸ ਪਾਰਟੀ ਦੁਆਰਾ ਕੀਤੇ ਗਏ ਵਾਅਦਿਆਂ ਦੇ ਚਿੱਠੇ ਦਾ ਪਰਦਾਫ਼ਾਸ਼ ਕਰ ਰਹੇ ਹਾਂ।
Also Read : ਕਰਨਾ ਚਾਹੁੰਦੇ ਹੋ ਮੁਫਤ ‘ਚ ਇੰਟਰਨੈੱਟ ਦੀ ਵਰਤੋਂ? ਇਹ ਐਪਸ ਆ ਸਕਦੇ ਨੇ ਕੰਮ
ਇਸ ਦੇ ਨਾਲ ਹੀ ਇੱਕ ਹੋਰ ਪੋਸਟ ਪਾ ਕੇ ਕਿਹਾ ਹੈ ਕਿ 2017 ‘ਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਨਾਲ ਕੀਤੇ ਵਾਅਦੇ ਯਾਦ ਕਰਵਾ ਦਈਏ।ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਖੁਦ ਵੀ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਸੁਖਬੀਰ ਬਾਦਲ ਨੇ ਇੱਕ ਹੋਰ ਪੋਸਟ ਪਾ ਕੇ ਕਿਹਾ ਹੈ ਕਿ ਜੋ ਕਿਹਾ ਉਹ ਕੀਤਾ, ਜੋ ਕਹਾਂਗੇ ਉਹ ਕਰਾਂਗੇ।

