LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਖਬੀਰ ਬਾਦਲ ਦੀ CM ਚੰਨੀ ਨੂੰ ਚਿਤਾਵਨੀ, ਕਿਹਾ - 'ਝੂਠਾ ਕੇਸ ਦਰਜ਼ ਕਰਨ 'ਤੇ ਸ਼ੁਰੂ ਕਰਾਂਗੇ ਜ਼ੇਲ੍ਹ ਭਰੋ ਅੰਦੋਲਨ'

27 nov 2

ਚੰਡੀਗੜ੍ਹ : ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ (Sukhbir Badal)  ਨੇ ਨਸ਼ਿਆਂ ਦੇ ਝੂਠੇ ਕੇਸਾਂ ਵਿੱਚ ਫਸਾਉਣ  'ਤੇ ਪੰਜਾਬ  ਸਰਕਾਰ ਨੂੰ  ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਦੇ ਵਿਰੋਧ ਵਿੱਚ ਅਕਾਲੀ ਦਲ ਸ਼ਨੀਵਾਰ ਨੂੰ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰੇਗਾ। ਅਕਾਲੀ ਦਲ (Akali Dal) ਪ੍ਰਧਾਨ ਨੇ ਨਸ਼ਿਆਂ ਦੇ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਸਾਨਾਂ ਦੀ ਜਿੱਤ ਨੂੰ ਸ਼ਲਾਘਾਯੋਗ ਦੱਸਦਿਆਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਬਾਕੀ ਮੰਗਾਂ ਪੂਰੀਆਂ ਕਰਨ ਲਈ ਕਿਹਾ।

Also Read : ਆਈ.ਫੋਨ 12 ਸਸਤੇ ਵਿਚ ਖਰੀਦਣ ਦਾ ਮੌਕਾ, ਲੱਗੀ ਬੰਪਰ ਸੇਲ


ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਜੇਲ੍ਹ ਭਰੋ ਅੰਦੋਲਨ ਦੇ ਪਹਿਲੇ ਦਿਨ ਸ਼ਨੀਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਗ੍ਰਿਫਤਾਰੀ ਦੇਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰ ’ਤੇ ਜੇਲ੍ਹ ਭਰੋ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਇਸ ਗੱਲ ਤੋਂ ਜਾਣੂ ਹਨ ਕਿ ਮੁੱਖ ਮੰਤਰੀ ਨੇ ਸੂਬੇ ਦੇ ਡੀਜੀਪੀ ਨੂੰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਹੁਕਮ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਗ੍ਰਹਿ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਲਏ ਹਨ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੇ ਸਮੁੱਚੇ ਮਾਮਲੇ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਸਿੱਧੀ ਨਿਗਰਾਨੀ ਹੇਠ ਕਰਵਾਈ ਜਾਵੇ।

Also Read : ਦਿੱਲੀ ਸਰਕਾਰ ਨੇ ਮੁੱਖ ਮੰਤਰੀ ਤੀਰਥਯਾਤਰਾ ਯੋਜਨਾ 'ਚ ਕਰਤਾਰਪੁਰ ਸਾਹਿਬ ਨੂੰ ਕੀਤਾ ਸ਼ਾਮਲ

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਿਸੇ ਵੀ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਵੱਲੋਂ ਮਜੀਠੀਆ ਖ਼ਿਲਾਫ਼ ਕੋਈ ਕੇਸ ਨਹੀਂ ਹੈ। ਅਕਾਲੀ ਆਗੂ ਨੇ ਕਿਸਾਨ ਅੰਦੋਲਨ ਦੀ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨੇ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਆਪਣੇ ਟੀਚੇ ਦੀ ਪ੍ਰਾਪਤੀ ਕਰਕੇ ਪੂਰੇ ਵਿਸ਼ਵ ਲਈ ਵਿਲੱਖਣ ਮਿਸਾਲ ਕਾਇਮ ਕੀਤੀ ਹੈ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੂੰ ਦੱਸਣਾ ਚਾਹੁੰਦੇ ਹਨ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਅਕਾਲੀ ਦਲ ਦੀ ਗੱਲ ਸੁਣੀ ਹੁੰਦੀ ਤਾਂ ਇਹ ਦਿਨ ਨਾ ਦੇਖਣੇ ਪੈਂਦੇ। ਇਸ ਮੌਕੇ ਕੋਰ ਕਮੇਟੀ ਮੈਂਬਰਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਜਗਮੀਤ ਸਿੰਘ ਬਰਾੜ, ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਸਿਕੰਦਰ ਆਦਿ ਹਾਜ਼ਰ ਸਨ |

ਸਿੱਧੂ 'ਤੇ ਭੜਕੇ ਸੁਖਬੀਰ ਬਾਦਲ 
ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਸਵਾਲ 'ਤੇ ਸੁਖਬੀਰ ਸਿੰਘ ਬਾਦਲ ਭੜਕ ਗਏ। ਉਨ੍ਹਾਂ ਨੇ ਕਿਹਾ ਕਿ ਉਹ ਬਹੁਤ ਗੱਲਾਂ ਕਰਦਾ ਹੈ। ਉਨ੍ਹਾਂ ਨੂੰ ਡਾਕਟਰੀ ਇਲਾਜ ਦੀ ਸਖ਼ਤ ਲੋੜ ਹੈ।

Also Read : ਈ.ਵੀ.ਐੱਮ. ਮਸ਼ੀਨ ਵਿਰੁੱਧ ਟੀਟੂ ਬਾਣੀਆ ਦਾ ਅਨੋਖਾ ਪ੍ਰਦਰਸ਼ਨ, ਵਜਾਈ ਬੀਨ ਨੱਚੇ ਲੋਕ

ਚੰਨੀ ਸਿਰਫ ਪੈਸੇ ਇਕੱਠੇ ਕਰ ਰਿਹਾ ਹੈ : ਸੁਖਬੀਰ ਬਾਦਲ 
ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਸਿਰਫ਼ ਪੈਸੇ ਇਕੱਠੇ ਕਰਨ ਦੇ ਦੋਸ਼ ਲਾਏ ਹਨ। ਵਿਭਾਗਾਂ ਦਾ ਢਾਂਚਾ ਬਦਲ ਕੇ ਉਸ ਨੇ ਆਬਕਾਰੀ, ਖਣਿਜ ਆਦਿ ਵਿਭਾਗ ਆਪਣੇ ਕੋਲ ਰੱਖੇ ਹਨ। ਚੰਨੀ ਦੇ ਆਸ-ਪਾਸ ਸ਼ਰਾਬ ਅਤੇ ਰੇਤ ਮਾਫੀਆ ਇਨ੍ਹੀਂ ਦਿਨੀਂ ਆਸਾਨੀ ਨਾਲ ਦੇਖਿਆ ਜਾ ਸਕਦਾ ਹੈ।

In The Market