LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਖਪਾਲ ਖਹਿਰਾ ਨੇ ਵਿਧਾਨ ਸਭਾ ਸੈਸ਼ਨ 'ਚ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾ

cong11

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਵੱਲੋਂ ਬੰਦੀ ਸਿੰਘਾਂ (Bandi Singhs) ਦੀ ਰਿਹਾਈ ਦਾ ਮੁੱਦਾ ਚੁੱਕਿਆ ਗਿਆ ਹੈ।  ਜ਼ੀਰੋ ਕਾਲ ਦੌਰਾਨ ਸੁਖਪਾਲ ਖਹਿਰਾ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਹਿੰਦੂ, ਮੁਸਲਿਮ, ਇਸਾਈ ਤੇ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ  ਪ੍ਰੋ ਦਵਿੰਦਰ ਪਾਲ ਭੁੱਲਰ ਦਾ ਮਾਮਲਾ ਦਿੱਲੀ ਦੀ ਆਪ ਸਰਕ‍ਾਰ ਤੇ ਭਾਈ ਗੁਰਮੀਤ ਸਿੰਘ ਦਾ ਮੁੱਦਾ ਚੁੱਕਿਆ ਤੇ ਡਿਪਟੀ ਕਮਿਸ਼ਨਰ ਪਟਿਆਲਾ ਵਲੋਂ ਹਾਈਕੋਰਟ ਵਿਚ ਗਲਤ ਰਿਪੋਰਟ ਦੇਣ ਦੀ ਜਾਣਕਾਰੀ ਸਦਨ ਵਿਚ ਦਿੱਤੀ । ਵਿਧਾਇਕ ਖਹਿਰਾ ਨੇ ਸਜ਼ਾਵਾਂ ਪੂਰੀਆਂ ਕਰ ਚੁੱਕ ਸਾਰੇ ਬੰਦੀਆਂ ਦੀ ਰਿਹਾਈ ਲਈ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਅਪੀਲ ਕੀਤੀ ।

punjab news

ਸੁਖਪਾਲ ਸਿੰਘ ਖਹਿਰਾ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ 

ਜ਼ਿਕਰਯੋਗ ਹੈ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ਉੱਤੇ ਇਕ ਟਿੱਪਣੀ ਜ਼ਰੀਏ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਇਸ ਦੀ ਜਾਣਕਾਰੀ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਫੇਸਬੁੱਕ ਪੇਜ ਉੱਤੇ ਦਿੱਤੀ ਹੈ। ਵਿਧਾਇਕ ਨੇ ਧਮਕੀ ਵਾਲੀ ਪੋਸਟ ਦੀ ਕੰਟਿੰਗ ਸ਼ੇਅਰ ਕੀਤੀ ਹੈ। ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਹੈ ਕਿ ਇੰਸਟਾਗ੍ਰਾਮ ਉੱਤੇ ਇਕ ਰਾਜ ਗਰੇਵਾਲ ਦੁਆਰਾ ਮੈਨੂੰ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਮੈ ਕਿਤੇ ਵੀ ਭੱਜ ਸਕਦਾ ਹਾਂ ਮੈਨੂੰ ਮੱਥੇ ਉੱਤੇ ਗੋਲੀ ਮਾਰ ਦਿੱਤੀ ਜਾਵੇਗੀ। 

ਸੈਸ਼ਨ ਦੌਰਾਨ ਮਾਨ ਸਰਕਾਰ 'ਤੇ ਕੱਸੇ ਤੰਜ

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਉੱਤੇ ਤੰਜ ਕੱਸਦਿਆ ਕਿਹਾ ਹੈ ਕਿ ਪੰਜਾਬ ਵਿਚੋਂ ਲਾਅ ਐਂਡ ਆਰਡਰ ਦੀ ਸਥਿਤੀ ਡਵਾਂਡੋਲ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਐੱਮ ਭਗਵੰਤ ਮਾਨ ਵੱਲੋਂ ਵਿਜੀਲੈਂਸ ਦੀ ਵਰਤੋਂ ਨਾਲ ਪੰਜਾਬ ਦੇ ਸਿਆਸੀ ਧਿਰਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੈਨੂੰ ਜਾਂ ਮੇਰੀ ਪਾਰਟੀ ਦੇ ਕਿਸੇ ਵੀ ਲੀਡਰ ਉੱਤੇ ਕੋਈ ਹਮਲਾ ਹੁੰਦਾ ਹੈ ਤਾਂ ਉਸ ਦਾ ਜ਼ਿੰਮੇਵਾਰ ਭਗਵੰਤ ਮਾਨ ਹੋਵੇਗਾ।

ਇਹ ਵੀ ਪੜ੍ਹੋ:ਮਨੀਸ਼ਾ ਗੁਲਾਟੀ ਨੂੰ 'ਆਪ' ਸਰਕਾਰ ਨੇ ਅਹੁਦੇ ਤੋਂ ਹਟਾਇਆ, ਰੱਦ ਕੀਤੀ ਐਕਸਟੈਂਸ਼ਨ

 

In The Market