ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਬੀਜੇਪੀ 'ਤੇ ਕੋਈ ਵੀ ਕਾਰਵਾਈ ਨਾ ਹੋਣ 'ਤੇ ਕਈ ਸਵਾਲ ਚੁੱਕੇ ਹਨ। ਸੁਖਪਾਲ ਸਿੰਘ ਖਹਿਰਾ ਦੇ ਫੇਸਬੁੱਕ ਅਕਾਊਂਟ ਤੋਂ ਇਕ ਪੋਸਟ ਸਾਂਝੀ ਕੀਤੀ ਗਈ ਹੈ ਜਿਸ ਵਿਚ ਲਿਖਿਆ ਹੈ ਕਿ ਦੋਸਤੋ, BJP ਦੇ ਪਿਛਲੇ ਸੱਤ ਸਾਲ ਦੇ ਰਾਜ ਦੋਰਾਨ ਇੱਕ ਵੀ BJP ਦੇ ਆਗੂ ਜਾਂ ਮੰਤਰੀ ਖ਼ਿਲਾਫ਼ ਕਦੇ ED, CBI, Income Tax ਆਦਿ ਕਿਸੇ ਏਜੰਸੀ ਨੇ ਨਾ ਕੋਈ ਜਾਂਚ ਕੀਤੀ ਹੈ ਅਤੇ ਨਾ ਹੀ ਕਿਸੇ ਨੂੰ ਗ੍ਰਿਫਤਾਰ ਕੀਤਾ ਹੈ!
ਇੱਥੋਂ ਹੀ ਸਾਬਤ ਹੋ ਜਾਂਦਾ ਹੈ ਕਿ ਵਿਰੋਧੀ ਧਿਰਾਂ ਦੇ ਆਗੂਆਂ ਦੇ ਖ਼ਿਲਾਫ਼ ਜੋ ਕੁਝ ਵੀ ਇਹ ਏਜੰਸੀਆਂ ਕਰ ਰਹੀਆਂ ਹਨ ਉਹ ਸਿਆਸੀ ਬਦਲਾਖੋਰੀ ਦੀ ਕਾਰਵਾਈ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ। ਇਸੇ ਸਾਜਿਸ਼ ਦੇ ਤਹਿਤ ਮੇਰੇ ਖ਼ਿਲਾਫ਼ ਵੀ ਮਨਘੜਤ ਅਤੇ ਬੇਬੁਨਿਆਦ ਇਲਜ਼ਾਮ ਲਗਾਕੇ ਮੈਨੂੰ PMLA ਵਰਗੇ ਕਾਲੇ ਕਾਨੂੰਨ ਵਿੱਚ ਗ੍ਰਿਫਤਾਰ ਕੀਤਾ ਹੈ। ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਇਹਨਾਂ ਵਧੀਕੀਆਂ ਨੇ ਮੇਰਾ ਹੋਸਲਾ ਹੋਰ ਬੁਲੰਦ ਕੀਤਾ ਹੈ ਅਤੇ ਮੈਂ ਬੇਖੋਫ ਹੋ ਕੇ ਪਹਿਲਾਂ ਤੋਂ ਵੀ ਜ਼ਿਆਦਾ ਬੇਬਾਕ ਢੰਗ ਨਾਲ ਸੱਚ ਅਤੇ ਇਨਸਾਫ ਦੀ ਅਵਾਜ਼ ਬੁਲੰਦ ਕਰਾਂਗਾ ਕਿਉਕਿ ਸੱਚ ਨੂੰ ਦਬਾਇਆ ਜਾ ਸਕਦਾ ਹੈ ਪਰ ਹਰਾਇਆ ਨਹੀਂ ਜਾ ਸਕਦਾ। ਆਖਿਰ ਸੱਚ ਦੀ ਹੀ ਜਿੱਤ ਹੋਵੇਗੀ।
Also Read : ਹਵਾ ਪ੍ਰਦੂਸ਼ਣ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਰਾਜ ਸਰਕਾਰ ਨੂੰ ਲਾਈ ਫਟਕਾਰ
ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਦੀ ਟੀਮ ਨੇ 11 ਨਵੰਬਰ ਨੂੰ ਮਨੀ ਲਾਂਡਰਿੰਗ (Money laundering) ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ, ਜਿਸ ਕਾਰਨ ਉਹ 7 ਦਿਨਾਂ ਦੇ ਰਿਮਾਂਡ ‘ਤੇ ਸਨ। ਰਿਮਾਂਡ ਦੌਰਾਨ ਖਹਿਰਾ ਨੇ ਚੰਡੀਗੜ੍ਹ ਪੁਲਿਸ 'ਤੇ ਦੁਰਵਿਵਹਾਰ ਦੇ ਦੋਸ਼ ਲਾਏ ਸਨ ਅਤੇ ਭੁੱਖ ਹੜਤਾਲ ਵੀ ਕੀਤੀ ਸੀ। ਅਦਾਲਤ ਵਿੱਚ ਪੇਸ਼ੀ ਦੌਰਾਨ ਉਸ ਨੇ ਕਿਹਾ ਸੀ ਕਿ ਉਸ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਮਾਮਲੇ 'ਚ ਕੁਝ ਕਾਂਗਰਸੀਆਂ 'ਤੇ ਵੀ ਉਸ ਨੂੰ ਫਸਾਉਣ ਦੇ ਦੋਸ਼ ਲੱਗੇ ਸਨ।