LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਲਾਈਵ ਹੋਏ ਸੁਖਪਾਲ ਖਹਿਰਾ 

khaira 2

ਚੰਡੀਗੜ੍ਹ (ਇੰਟ.)- ਸੁਖਪਾਲ ਸਿੰਘ ਖਹਿਰਾ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਤੋਂ ਬਾਅਦ ਉਹ ਆਪਣੇ ਸੋਸ਼ਲ ਮੀਡੀਆ ਦੇ ਫੇਸਬੁੱਕ ਪੇਜ 'ਤੇ ਲਾਈਵ ਹੋਏ ਅਤੇ ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਵਿਚ ਆਪਣੇ ਸਾਥੀਆਂ ਨਾਲ ਸ਼ਾਮਿਲ ਹੋ ਕੇ ਸੁਖਪਾਲ ਸਿੰਘ ਖਹਿਰਾ ਨੇ ਜਿੱਥੇ ਕਾਂਗਰਸ ਪਾਰਟੀ ਦੇ ਕੰਮਾਂ ਦਾ ਜ਼ਿਕਰ ਕੀਤਾ, ਉੱਥੇ ਹੀ ਆਮ ਆਦਮੀ ਪਾਰਟੀ ਸਮੇਤ ਭਾਜਪਾ ਅਤੇ ਅਕਾਲੀ ਦਲ 'ਤੇ ਕਈ ਸਵਾਲ ਚੁੱਕੇ। ਖਹਿਰਾ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਨੂੰ ਚੁਣਨਾ ਉਨ੍ਹਾਂ ਦੀ ਗ਼ਲਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਨਾਲ ਮਿਲ ਕੇ ਹੁਣ ਉਹ ਅੱਗੇ ਕੰਮ ਕਰਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਇਕ ਪਲੇਟਫ਼ਾਰਮ ਚੁਨਣਾ ਜ਼ਰੂਰੀ ਸੀ ਕਿਉਂਕਿ ਵੱਖ-ਵੱਖ ਰਹਿ ਕੇ ਮੁੱਦੇ ਨਹੀਂ ਸੁਲਝਾਏ ਜਾ ਸਕਦੇ ਸੀ।


ਇਸ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਆਪਣੇ ਤਿੰਨ ਵਿਧਾਇਕਾਂ ਨਾਲ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦੀ ਵਾਪਸੀ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ।

May be an image of 4 people, beard, people standing, turban and outdoors

ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮਿਲਣ ਲਈ ਸਮਾਂ ਮੰਗਿਆ ਸੀ ਤੇ ਅੱਜ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਰਾਜਨੀਤੀ ਵਿਚ ਕੁਝ ਵੀ ਹੋ ਸਕਦਾ ਹੈ। 

In The Market