ਸੁਨੀਲ ਜਾਖੜ ਨੇ ਟਵੀਟ ਕਰ ਪੰਜਾਬ ਦੀ ਰਾਜਨੀਤੀ ‘ਤੇ ਕਸਿਆ ਤੰਜ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਵੱਲੋਂ ਕਰੰਸੀ ਨੂੰ ਲੈ ਕੇ ਇੱਕ ਖਾਸ ਟਵੀਟ ਕੀਤਾ ਗਿਆ ਹੈ। ਸੁਨੀਲ ਜਾਖੜ ਨੇ…

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਵੱਲੋਂ ਕਰੰਸੀ ਨੂੰ ਲੈ ਕੇ ਇੱਕ ਖਾਸ ਟਵੀਟ ਕੀਤਾ ਗਿਆ ਹੈ। ਸੁਨੀਲ ਜਾਖੜ ਨੇ ਟਵੀਟ ਕੀਤਾ ਕਿ ‘ਪੰਜਾਬ ‘ਚ ‘ਡਰਾਮਾ’ ਨਵੀਂ ਸਿਆਸੀ ਕਰੰਸੀ ਹੈ – ਜਿਵੇਂ ਕ੍ਰਿਪਟੋ ਕਰੰਸੀ, ਵਿਕਰੀ ‘ਤੇ ਜ਼ਿਆਦਾ ਪਰ ਭਰੋਸੇਯੋਗਤਾ ‘ਤੇ ਘੱਟ।’

Also Read : ਇੰਸਟਾਗ੍ਰਾਮ ਯੂਜ਼ਰਸ ਲਈ ਖੁਸ਼ਖਬਰੀ ! ਹੁਣ ਸਟੋਰੀਜ਼ ਵੀਡੀਓ ਲਈ ਜਲਦ ਹੀ ਲਿਆਇਆ ਜਾਵੇਗਾ ਇਹ ਫੀਚਰ

ਤੁਹਾਨੂੰ ਦੱਸ ਦੇਈਏ ਕਿ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਦਿੱਗਜ ਨੇਤਾ ਹਨ। ਜਾਖੜ ਦੀ ਥਾਂ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਸੂਬਾ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਬਾਅਦ ਸੁਨੀਲ ਜਾਖੜ ਕਈ ਮੌਕਿਆਂ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ। ਇੰਨਾ ਹੀ ਨਹੀਂ ਜਦੋਂ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਤਾਂ ਸੁਨੀਲ ਜਾਖੜ ਦਾ ਨਾਂ ਵੀ ਮੁੱਖ ਮੰਤਰੀ ਦੀ ਦੌੜ ਵਿੱਚ ਸ਼ਾਮਲ ਹੋ ਗਿਆ। ਹਾਲਾਂਕਿ ਸੁਨੀਲ ਜਾਖੜ ਨੂੰ ਨਵਜੋਤ ਸਿੱਧੂ ਦਾ ਸਮਰਥਨ ਨਹੀਂ ਮਿਲਿਆ।

Also Read : ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ 8,774 ਨਵੇਂ ਮਾਮਲੇ, 621 ਮੌਤਾਂ

ਇਹ ਵੀ ਜਿਕਰਯੋਗ ਹੈ ਕਿ ਸੁਨੀਲ ਜਾਖੜ ਕਿਸੇ ਸਮੇਂ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਕਾਫੀ ਕਰੀਬੀ ਮੰਨੇ ਜਾਂਦੇ ਸਨ। ਹਾਲਾਂਕਿ ਜਾਖੜ ਨੇ ਕਾਂਗਰਸ ਛੱਡਣ ਨੂੰ ਲੈ ਕੇ ਅਮਰਿੰਦਰ ਸਿੰਘ ‘ਤੇ ਵੀ ਨਿਸ਼ਾਨਾ ਸਾਧਿਆ ਸੀ। 

Leave a Reply

Your email address will not be published. Required fields are marked *