LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਸ਼ੀਲ ਰਿੰਕੂ ਤੇ ਕਿਸਾਨਾਂ ਦਾ ਹੋ ਗਿਆ ਟਾਕਰਾ, ਭੜਕੇ ਭਾਜਪਾ ਉਮੀਦਵਾਰ ਨੇ ਕਰ'ਤਾ ਐਲਾਨ, ਆਖ ਦਿੱਤੀ ਵੱਡੀ ਗੱਲ

susheel rinku

ਜਲੰਧਰ : ਭਾਜਪਾ ਉਮੀਦਵਾਰਾਂ ਦੇ ਘਿਰਾਓ ਦੇ ਸੱਦੇ ਤਹਿਤ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਕਿਸਾਨਾਂ ਨੇ ਘੇਰ ਲਿਆ। ਇਸ ਦੌਰਾਨ ਕਿਸਾਨਾਂ ਨੇ ਤਿੱਖੀ ਨਾਅਰੇਬਾਜ਼ੀ ਕੀਤੀ। ਸੁਸ਼ੀਲ ਰਿੰਕੂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।
ਇਸ ਤੋਂ ਬਾਅਦ ਗੁੱਸੇ ਵਿਚ ਆਏ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਵੀਡੀਓ ਜਾਰੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਉਨ੍ਹਾਂ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਮੱਥਾ ਟੇਕਣ ਤੋਂ ਰੋਕਿਆ। ਇਹ ਰਵੱਈਆ ਸਹੀ ਨਹੀਂ ਹੈ। ਜੇਕਰ ਉਨ੍ਹਾਂ ਨੇ ਸਿਆਸੀ ਰੈਲੀਆਂ ਅਤੇ ਮੀਟਿੰਗਾਂ ਦਾ ਵਿਰੋਧ ਕੀਤਾ ਹੁੰਦਾ ਤਾਂ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਸੀ ਪਰ ਅੱਜ ਉਨ੍ਹਾਂ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਸਮੁੱਚਾ ਦਲਿਤ ਭਾਈਚਾਰਾ ਉਨ੍ਹਾਂ ਦਾ ਵਿਰੋਧ ਅਤੇ ਬਾਈਕਾਟ ਕਰੇਗਾ।
ਵੀਡੀਓ ‘ਚ ਰਿੰਕੂ ਕਿਸਾਨਾਂ ‘ਤੇ ਗੁੱਸੇ ‘ਚ ਨਜ਼ਰ ਆ ਰਹੇ ਹਨ, ਜਿਸ ‘ਚ ਕਿਹਾ ਗਿਆ ਹੈ ਕਿ ਮੈਂ ਬਾਬਾ ਸਾਹਿਬ ਨੂੰ ਮੱਥਾ ਟੇਕਣ ਆਇਆ ਸੀ, ਜਿਸ ਦੌਰਾਨ ਕਿਸਾਨਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਹ ਮੇਰਾ ਨਹੀਂ ਬਲਕਿ ਬਾਬਾ ਸਾਹਿਬ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਹੈ।

In The Market