LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਓਵਰਟੇਕ ਕਰਨਾ ਪਿਆ ਮਹਿੰਗਾ! ਪੁਲ ਤੋਂ ਨਹਿਰ 'ਚ ਜਾ ਡਿੱਗੀ ਕਾਰ, ਦੋ ਨੌਜਵਾਨਾਂ ਦੀ ਮੌਤ, ਇਕ ਦਾ ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

car pathankot bridge

ਪਠਾਨਕੋਟ-ਪਠਾਨਕੋਟ ਦੇ ਕਾਠ ਵਾਲਾ ਪੁਲ 'ਤੇ ਵੱਡਾ ਹਾਦਸਾ ਵਾਪਰ ਗਿਆ। ਬੀਤੀ ਰਾਤ ਕਾਰ ਸਵਾਰ ਛੇ ਲੋਕ ਪਰਿਵਾਰਕ ਸਮਾਰੋਹ ਵਿਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਹੇ ਸੀ। ਕਾਠ ਵਾਲਾ ਪੁਲ ਨੇੜੇ ਓਵਰਟੇਕ ਕਰਨ ਦੇ ਚੱਕਰ ਵਿਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਨਹਿਰ 'ਚ ਡਿੱਗ ਪਈ। ਇਸ ਕਾਰਨ ਕਾਰ 'ਚ ਸਵਾਰ 6 ਲੋਕਾਂ 'ਚੋਂ 2 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 4 ਗੰਭੀਰ ਜ਼ਖ਼ਮੀ ਦੱਸੇ ਜਾ ਰਹੇ।
ਇਸ ਸਬੰਧੀ ਜਦ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਜਦ ਇਹ ਭਾਣਾ ਵਾਪਰਿਆ ਉਸ ਵਕਤ ਮੁੰਡੇ ਜਨਮ ਦਿਨ ਦੀ ਪਾਰਟੀ ਤੋਂ ਘਰ ਪਰਤ ਰਹੇ ਸਨ ਜਦ। ਉਨ੍ਹਾਂ ਦੱਸਿਆ ਕਿ ਰਾਤ ਕਰੀਬ 2 ਬਜੇ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਕਾਰ ਨਹਿਰ 'ਚ ਡਿੱਗ ਪਈ ਹੈ। ਇਸ ਤੋਂ ਬਾਅਦ ਮੌਕੇ ਪਹੁੰਚੇ ਕੇ ਵੇਖਿਆ ਤਾਂ ਕਾਰ 'ਚ ਸਵਾਰ 6 ਜਣੇ 'ਚੋਂ 4 ਬਾਹਰ ਨਿਕਲ ਚੁੱਕੇ ਸਨ। ਉਨ੍ਹਾਂ ਦੇ ਗੰਭੀਰ ਸੱਟਾਂ ਲਗੀਆਂ ਹੋਈਆਂ ਸਨ। ਇਸ ਦੌਰਾਨ ਜਦੋਂ ਕਾਰ 'ਚ ਵੇਖਿਆ ਤਾਂ 2 ਨੌਜਵਾਨਾਂ ਕਾਰ 'ਚ ਫਸੇ ਹੋਏ ਸੀ। ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਮ੍ਰਿਤਕ ਨੌਜਵਾਨ ਦਾ ਤਿੰਨ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨਾਂ 'ਚੋਂ ਇਕ ਸਾਊਥ ਕੋਰੀਆ ਤੋਂ ਕਰੀਬ 6 ਮਹੀਨੇ ਪਹਿਲਾਂ ਭਾਰਤ ਪਰਤਿਆ ਸੀ ਜਿਸ ਦਾ 3 ਮਹੀਨੇ ਪਹਿਲਾਂ ਵਿਆਹ ਹੋਇਆ ਸੀ, ਜਿਸ ਦੇ ਬਾਅਦ ਉਸ ਨੇ ਆਉਣ ਵਾਲੇ 20 ਦਿਨਾਂ 'ਚ ਕੈਨਡਾ ਜਾਣਾ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। 

In The Market