LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਦੋਲਨ 'ਚ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਮਦਦ, ਤੇਲੰਗਾਨਾ-ਪੰਜਾਬ-ਦਿੱਲੀ ਦੇ ਮੁੱਖ ਮੰਤਰੀਆਂ ਨੇ ਸਾਂਝੀ ਕੀਤੀ ਸਟੇਜ

22m mannnn

ਚੰਡੀਗੜ੍ਹ- ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰ 'ਤੇ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ ਵਿੱਤੀ ਮਦਦ ਦਿੱਤੀ ਜਾਵੇਗੀ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਚੰਡੀਗੜ੍ਹ ਪਹੁੰਚੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹਨ। ਮੋਹਾਲੀ ਏਅਰਪੋਰਟ 'ਤੇ ਭਗਵੰਤ ਮਾਨ ਨੇ ਰਾਓ ਦਾ ਸਵਾਗਤ ਕੀਤਾ। ਪਿਛਲੇ ਸਾਲ ਅੰਦੋਲਨ ਦੀ ਸਮਾਪਤੀ ਤੋਂ ਅਗਲੇ ਹੀ ਦਿਨ ਰਾਓ ਨੇ ਪੀੜਤ ਕਿਸਾਨ ਪਰਿਵਾਰਾਂ ਨੂੰ ਮਦਦ ਦੇਣ ਦਾ ਐਲਾਨ ਕੀਤਾ ਸੀ। ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਪੁੱਜੇ ਹੋਏ ਹਨ।

Also Read: ਦੇਸ਼ 'ਚ 80 ਤੋਂ 90 ਫੀਸਦੀ ਦੁੱਧ ਮਿਲਾਵਟੀ! ਘਾਤਕ ਬਿਮਾਰੀਆਂ ਦਾ ਖਤਰਾ, ਰਿਪੋਰਟ 'ਚ ਹੋਇਆ ਖੁਲਾਸਾ

ਕਿਸਾਨਾਂ ਦੀ ਹਾਲਤ ਸੁਧਾਰੇਗੀ ਸਰਕਾਰ : ਮਾਨ
CM ਭਗਵੰਤ ਮਾਨ ਨੇ ਕਿਹਾ ਕਿ ਦੁੱਖ ਵੰਡੀਏ ਤਾਂ ਅੱਧੇ ਰਹਿ ਜਾਂਦੇ ਹਨ। ਜ਼ਿੰਦਗੀ ਦੀ ਕੋਈ ਕੀਮਤ ਨਹੀਂ ਹੈ। ਅਸੀਂ ਇਸ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੇ। ਕਮਾਊ ਪੁੱਤ ਦੇ ਜਾਣ ਨਾਲ ਘਰ ਦੇ ਚੁੱਲ੍ਹੇ ਦੀ ਅੱਗ ਬੁਝ ਜਾਂਦੀ ਹੈ। ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਪੰਜਾਬ ਦੇ 543 ਕਿਸਾਨ ਸ਼ਹੀਦ ਹੋਏ ਹਨ। ਹਰਿਆਣਾ ਦੇ ਕਿਸਾਨਾਂ ਸਮੇਤ ਇਨ੍ਹਾਂ ਦੀ ਗਿਣਤੀ 712 ਹੈ। ਇਸ ਤੋਂ ਇਲਾਵਾ 4 ਪਰਿਵਾਰ ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਦੇ ਹਨ। ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਪੂਰੀ ਵਾਹ ਲਾ ਰਹੀ ਹੈ।

Also Read: ਬਦਲੇਗਾ ਮੌਸਮ ਦਾ ਮਿਜਾਜ਼, ਪੰਜਾਬ-ਹਰਿਆਣਾ ਲਈ ਮੌਸਮ ਵਿਭਾਗ ਦੀ ਐਡਵਾਈਜ਼ਰੀ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਕਿਸਾਨ ਦਿੱਲੀ ਬਾਰਡਰ 'ਤੇ ਆਏ ਤਾਂ ਸਾਡੇ ਕੋਲ ਫਾਈਲ ਆਈ। ਕਿਹਾ ਗਿਆ ਸੀ ਕਿ ਸਾਰੇ ਸਟੇਡੀਅਮ ਨੂੰ ਜੇਲ੍ਹ ਬਣਾਉਣਾ ਹੈ। ਜਿਸ ਵਿੱਚ ਇਹ ਕਿਸਾਨ ਬੰਦ ਹੋਣਗੇ। ਮੈਂ ਵੀ ਅੰਦੋਲਨ ਤੋਂ ਨਿਕਲਿਆ ਹਾਂ, ਮੈਨੂੰ ਪਤਾ ਸੀ ਕਿ ਸਰਕਾਰ ਕੀ ਕਰਨ ਜਾ ਰਹੀ ਹੈ। ਮੈਂ ਸਮਝ ਗਿਆ ਕਿ ਇਹ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਸਾਜ਼ਿਸ਼ ਹੈ। ਅਸੀਂ ਇਸ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਇਲਾਵਾ ਪਾਣੀ, ਟਾਇਲਟ ਆਦਿ ਦੀ ਵੀ ਮਦਦ ਕੀਤੀ। ਕੇਜਰੀਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ 'ਚ ਸਿੱਖਿਆ, ਸਿਹਤ ਅਤੇ ਬਿਜਲੀ ਦਾ ਮਾਡਲ ਬਣਾਇਆ ਗਿਆ ਸੀ, ਉਸੇ ਤਰ੍ਹਾਂ ਪੰਜਾਬ 'ਚ ਵੀ ਕਿਸਾਨੀ ਦਾ ਮਾਡਲ ਬਣਾਇਆ ਜਾਵੇਗਾ।

In The Market