Weather Update : ਪੰਜਾਬ 'ਚ ਨੌਤਪਾ ਦੇ ਤੀਜੇ ਦਿਨ ਗਰਮੀ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਇਹ ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਪੱਛਮੀ ਡਿਸਟਰਬੈਂਸ ਦੇ ਐਕਟਿਵ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਹਾਲੇ ਦੋ ਦਿਨ ਨੌਤਪਾ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੌਰਾਨ ਤਾਪਮਾਨ ਵਿਚ ਥੋੜਾ ਹੋਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ, ਪੰਜਾਬ ਦੇ ਬਠਿੰਡਾ ਵਿਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ ਹੈ, ਜੋ 21 ਮਈ 1978 ਦੇ ਤਾਪਮਾਨ ਤੋਂ 0.7 ਡਿਗਰੀ ਜ਼ਿਆਦਾ ਹੈ। ਉਕਤ ਤਰੀਕ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿਚ 47.7 ਡਿਗਰੀ ਦਰਜ ਕੀਤਾ ਗਿਆ ਸੀ।
ਉਥੇ, ਬਠਿੰਡਾ ਤੋਂ ਬਾਅਦ ਸਭ ਤੋਂ ਜ਼ਿਆਦਾ ਤਾਪਮਾਨ ਪਠਾਨਕੋਟ ਵਿਚ 47.1 ਡਿਗਰੀ ਰਿਹਾ ਹੈ। ਉਥੇ, ਫਿਰੋਜ਼ਪੁਰ ਦਾ ਤਾਪਮਾਨ 45.7 ਡਿਗਰੀ, ਫਰੀਦਕੋਟ 45.6, ਅੰਮ੍ਰਿਤਸਰ ਦਾ 45.4 ਡਿਗਰੀ ਦਰਜ ਕੀਤਾ ਗਿਆ ਹੈ।
10 ਜ਼ਿਲ੍ਹਿਆਂ ਵਿਚ ਰੈਡ ਅਲਰਟ, 13 ਵਿਚ ਆਰੇਂਜ
ਮੌਸਮ ਵਿਭਾਗ ਨੇ ਅੱਜ ਮੰਗਲਵਾਰ ਲਈ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਭਾਵ ਕਿ ਤਾਪਮਾਨ 45 ਡਿਗਰੀ ਤੋਂ ਉਪਰ ਪਹੁੰਚੇਗਾ। ਜਦਕਿ ਹੋਰ ਪੂਰੇ ਰਾਜ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਤਾਪਮਾਨ 40 ਤੋਂ 45 ਡਿਗਰੀ ਦੇ ਕਰੀਬ ਪਹੁੰਚਣ ਦਾ ਅਨੁਮਾਨ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल