Jalandhar News : ਜਲੰਧਰ ਜ਼ਿਲ੍ਹੇ ਵਿਖੇ ਸ਼ਾਹਕੋਟ ਦੇ ਪਿੰਡ ਪਰਜੀਆਂ ਕਲਾਂ ਮੋੜ 'ਤੇ ਭਿਆਨਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ 'ਚ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਇਥੇ ਇਕ ਟੈਂਪੂ ਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ ਹੋਈ ਸੀ। ਇਸ ਘਟਨਾ 'ਚ ਕਰੀਬ 7 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ।
ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਪਵਨ ਕੁਮਾਰ ਵਾਸੀ ਗੋਪਾਲ ਨਗਰ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਰੋਡਵੇਜ਼ ਦੇ ਬਟਾਲਾ ਡਿਪੂ ਦੀ ਬੱਸ ਚਲਾ ਰਿਹਾ ਸੀ। ਦੂਜੇ ਪਾਸੇ ਸਵਾਰੀਆਂ ਨਾਲ ਭਰਿਆ ਟੈਂਪੂ ਪਿੰਡ ਪਰਜੀਆਂ ਕਲਾਂ ਤੋਂ ਸ਼ਾਹਕੋਟ ਸ਼ਹਿਰ ਵੱਲ ਜਾ ਰਿਹਾ ਸੀ। ਜਦੋਂ ਟੈਂਪੂ ਤੇ ਬੱਸ ਪਰਜੀਆਂ ਕਲਾਂ ਮੋੜ ਨੇੜੇ ਸਥਿਤ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਸਰਵਿਸ ਲੇਨ 'ਤੇ ਦੋਵੇਂ ਵਾਹਨ ਆਪਸ ਵਿਚ ਟਕਰਾ ਗਏ।
ਘਟਨਾ ਦੇ ਸਮੇਂ ਟੈਂਪੂ ਨੂੰ ਚੇਤ ਰਾਮ (60) ਵਾਸੀ ਪਿੰਡ ਨਰੰਗਪੁਰ, ਹਾਂਸੀ ਚਲਾ ਰਿਹਾ ਸੀ। ਇਸ ਵਿਚ ਕ੍ਰਿਸ਼ਨਾ ਦੇਵੀ (34), ਲੜਕੀ ਅਮਨ (11), ਬਾਨੋ (65), ਕਸ਼ਮੀਰ ਸਿੰਘ (75), ਹਰਦੀਸ਼ ਕੌਰ (65), ਲਖਵਿੰਦਰ ਕੌਰ (55), ਅਮਰਜੀਤ ਕੌਰ (65) ਅਤੇ ਕਮਲਜੀਤ ਵਾਸੀ ਪਿੰਡ ਪਰਜੀਆਂ ਕਲਾਂ ਸਵਾਰ ਸਨ।
ਟੈਂਪੂ ਚਾਲਕ ਚੇਤ ਰਾਮ ਤੇ ਔਰਤ ਕਮਲਜੀਤ ਕੌਰ ਨੂੰ ਨਿੱਜੀ ਵਾਹਨਾਂ ਵਿਚ ਸਰਕਾਰੀ ਹਸਪਤਾਲ ਨਕੋਦਰ ਲਿਜਾਇਆ ਗਿਆ, ਜਿਥੇ ਬੀਤੀ ਦੇਰ ਸ਼ਾਮ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਇਲਾਜ ਲਈ ਸ਼ਾਹਕੋਟ ਲਿਜਾਇਆ ਗਿਆ ਤਾਂ ਸਾਰਿਆਂ ਨੂੰ ਜਲੰਧਰ ਰੈਫਰ ਕਰ ਦਿਤਾ ਗਿਆ। ਮਾਮਲੇ ਦੀ ਕਾਰਵਾਈ ਏਐਸਆਈ ਸਰਵਣ ਸਿੰਘ ਕਰ ਰਹੇ ਹਨ। ਅੱਜ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of eating fish: रोजाना मछली का सेवन करने से इन बीमारियें से मिलेगा छुटकारा ! जाने इस से होने वाले 5 जबरदस्त फायदे
Benefits of coconut : नारियल का सेवन गर्भवती महिलाओं के लिए फायदेमंद है या नही ? जानें
Punjab Farmers Protest: खनौरी बॉर्डर पर 111 किसान आमरण अनशन पर; भारी पुलिस फोर्स तैनात