LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PRTC ਬੱਸ ਤੇ ਮਾਰੂਤੀ ਕਾਰ ਵਿਚ ਭਿਆਨਕ ਹਾਦਸਾ, ਛੁੱਟੀ ਆਏ ਫੌਜੀ ਦੀ ਮੌ.ਤ, ਮੰਗੇਤਰ ਦੀ ਹਾਲਤ ਗੰਭੀਰ

prtc bus new

ਪਟਿਆਲਾ : ਪਾਤੜਾਂ ਤੋਂ ਪਟਿਆਲਾ ਰੋਡ ਉਤੇ ਘੱਗਾ ਦੇ ਨਿਰੰਕਾਰੀ ਭਵਨ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਸਵਾਰੀਆਂ ਨਾਲ ਭਰੀ PRTC ਬੱਸ ਅਤੇ ਮਾਰੂਤੀ ਕਾਰ ਦੀ ਭਿਆਨਕ ਟੱਕਰ ਹੋਈ। ਇਸ ਹਾਦਸੇ ਵਿੱਚ ਛੁੱਟੀ ਉਤੇ ਆਏ ਫੌਜੀ ਜਵਾਨ ਦੀ ਮੌ.ਤ ਹੋ ਗਈ ਤੇ ਉਸ ਦੀ ਮੰਗੇਤਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਛਾਣ ਫੌਜੀ ਪ੍ਰਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਕਪਿਆਲ (ਸੰਗਰੂਰ) ਵਜੋਂ ਹੋਈ ਹੈ। ਪ੍ਰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਲਗਪਗ ਤਿੰਨ ਵਜੇ ਫੌਜੀ ਪ੍ਰਦੀਪ ਸਿੰਘ ਆਪਣੀ ਮੰਗੇਤਰ ਪੂਜਾ ਰਾਣੀ ਪੁੱਤਰੀ ਬਲਵਾਨ ਸਿੰਘ ਵਾਸੀ ਸ਼ੁਤਰਾਣਾ ਨਾਲ ਆਪਣੀ ਮਾਰੂਤੀ ਕਾਰ ਵਿੱਚ ਸਵਾਰ ਹੋ ਕੇ ਪਟਿਆਲਾ ਤੋਂ ਪਾਤੜਾਂ ਵੱਲ ਜਾ ਰਿਹਾ ਸੀ। ਇਸ ਦੌਰਾਨ ਘੱਗਾ ਨੇੜੇ ਨਿਰੰਕਾਰੀ ਸਤਿਸੰਗ ਘਰ ਕੋਲ ਅਚਾਨਕ ਉਨ੍ਹਾਂ ਦੀ ਕਾਰ PRTC ਦੀ ਬੱਸ ਦੀ ਲਪੇਟ ਵਿੱਚ ਆ ਗਈ। ਇਸ ਦੌਰਾਨ ਫੌਜੀ ਜਵਾਨ ਪ੍ਰਦੀਪ ਸਿੰਘ ਦੀ ਮੌਕੇ ਉਤੇ ਹੀ ਮੌ.ਤ ਹੋ ਗਈ।
ਹਾਦਸੇ ਵਿੱਚ ਫੌਜੀ ਜਵਾਨ ਦੀ ਮੰਗੇਤਰ ਪੂਜਾ ਰਾਣੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਦੀਪ ਸਿੰਘ ਚਾਰ ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਕੁਝ ਦਿਨ ਪਹਿਲਾਂ ਹੀ ਛੁੱਟੀ ਉਤੇ ਪਿੰਡ ਆਇਆ ਸੀ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾ.ਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਬੱਸ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

In The Market