Vigilance News : ਆਰਕੀਟੈਕਟ ਨੂੰ ਉਪਰਲੀ ਕਮਾਈ ਮਹਿੰਗੀ ਪੈ ਗਈ, ਉਹ ਹੁਣ ਆਪਣੀ ਹੱਕ ਦੀ ਕਮਾਈ ਤੋਂ ਵੀ ਗਿਆ। ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪ੍ਰਿਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸ ਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Crime News: घर में चोरी करने घुसे चोर ने महिला के साथ किया ऐसा काम...
8th Pay Commission update : सरकार का बड़ा तोहफा; 8वें वेतन आयोग के गठन को मिली मंजूरी
Chandigarh weather Update: चंडीगढ़ में बारिश से बढ़ी ठंड, घने कोहरे का अलर्ट जारी