LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PRTC ਅਤੇ PUNBUS ਵਰਕਰਾਂ ਵੱਲੋਂ 12 ਅਕਤੂਬਰ ਨੂੰ ਕੀਤਾ ਜਾਵੇਗਾ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ

22 sep bus

ਜਲੰਧਰ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਪੰਜਾਬ ਸਟੇਟ ਕਮੇਟੀ ਦੀ ਅੱਜ ਜਲੰਧਰ ਵਿੱਚ ਇੱਕ ਸੂਬਾ ਪੱਧਰੀ ਮੀਟਿੰਗ ਹੋਈ। ਮੀਟਿੰਗ ਦੌਰਾਨ ਚੇਅਰਮੈਨ ਰੇਸ਼ਮ ਸਿੰਘ ਗਿੱਲ ਨੇ ਐਲਾਨ ਕੀਤਾ ਕਿ 24 ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ 2 ਘੰਟੇ ਲਈ ਬੰਦ ਰਹਿਣਗੇ।

Also Read : ਹਰਪਾਲ ਚੀਮਾ ਨੇ ਚੰਨੀ ਨੂੰ ਦਿੱਤੀ ਚਣੌਤੀ, ਕਿਹਾ ਕੈਬਨਿਟ ਦੀ ਚੋਣ ਕਰਨਾ ਹੋਵੇਗਾ ਅਸਲੀ ਇਮਤਿਹਾਨ

ਇਸ ਦੇ ਨਾਲ ਹੀ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਲਈ 27 ਸਤੰਬਰ ਨੂੰ ਸਾਰੇ ਸ਼ਹਿਰਾਂ ਵਿੱਚ ਧਰਨੇ ਵਿੱਚ ਸ਼ਾਮਲ ਹੋਣਗੇ। 6 ਅਕਤੂਬਰ ਨੂੰ ਗੇਟ ਰੈਲੀਆਂ ਚੱਲਦਿਆਂ  11, 12, 13 ਅਕਤੂਬਰ ਨੂੰ ਤਿੰਨ ਦਿਨਾਂ ਹੜਤਾਲ ਕੀਤੀ ਜਾਵੇਗੀ, ਅਤੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਜੇ ਵੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ।

Also Read : ਸੁਖਬੀਰ ਬਾਦਲ ਨੇ ਚੰਨੀ 'ਤੇ ਕਸੇ ਤੰਜ, ਫੇਸਬੁੱਕ 'ਤੇ ਪੋਸਟ ਪਾਕੇ ਯਾਦ ਕਰਵਾਏ ਵਾਅਦੇ

ਦੱਸ ਦੇਈਏ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈਕੇ  6 ਸਤੰਬਰ ਤੋਂ ਰਾਜ ਵਿਆਪੀ ਹੜਤਾਲ ਸ਼ੁਰੂ ਕੀਤੀ ਸੀ। ਇਸ ਕਾਰਨ ਲਗਭਗ 2000 ਸਰਕਾਰੀ ਬੱਸਾਂ ਦਾ ਸੰਚਾਲਨ ਠੱਪ ਹੋ ਗਿਆ ਸੀ। ਇੱਕ ਹਫ਼ਤੇ ਦੀ ਹੜਤਾਲ ਤੋਂ ਬਾਅਦ, ਪੰਜਾਬ ਸਰਕਾਰ ਨੇ ਹੜਤਾਲੀ ਕਾਮਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਉਜਰਤਾਂ ਵਧਾਉਣ ਅਤੇ ਉਨ੍ਹਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ ਹੜਤਾਲ 29 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ।

In The Market