LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

404

Page Not Found

Your search did not match any documents

Latest News
councilor news

ਜਲੰਧਰ ਦੇ ਨਕੋਦਰ 'ਚ ਖਾਕੀ ਮੁੜ ਦਾਗਦਾਰ ਹੋ ਗਈ। ਪੰਜਾਬ ਪੁਲਿਸ ਮੁਲਾਜ਼ਮਾਂ ਨੇ ਹੀ ਸਾਥੀਆਂ ਨਾਲ ਮਿਲ ਕੇ ਇਥੋਂ ਦੇ ਇਕ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਕਾਰ ਵਿਚ ਅਗਵਾ ਕਰ ਲਿਆ। ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ 50 ਹਜ਼ਾਰ ਰੁਪਏ ਫਿਰੌਤੀ ਵੀ ਮੰਗੀ। ਕਰੀਬ 8 ਘੰਟਿਆਂ ਬਾਅਦ  ਲੜਕੇ ਨੂੰ ਨਕੋਦਰ-ਜਲੰਧਰ ਰੋਡ 'ਤੇ ਛੱਡ ਕੇ ਫਿਰ ਫਰਾਰ ਹੋ ਗਏ। ਸਿਟੀ ਪੁਲਿਸ ਨੂੰ ਦਿੱਤੇ ਬਿਆਨ 'ਚ  ਭਗਵਾਨ ਸਿੰਘ ਪਰੂਥੀ ਸਾਬਕਾ ਕੌਂਸਲਰ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਲੜਕਾ ਨਵਜੋਤ ਸਿੰਘ ਪਰੂਥੀ ਉਰਫ਼ ਮਨੀ ਵਕਤ ਕਰੀਬ 10:30 ਵਜੇ ਸਵੇਰੇ ਨਿੱਜੀ ਕੰਮ ਲਈ ਬਾਜ਼ਾਰ ਗਿਆ ਸੀ। ਕਰੀਬ 11:10 ਵਜੇ ਲੜਕੇ ਨਵਜੋਤ ਦੇ ਮੋਬਾਈਲ ਤੋਂ ਵਟਸਐਪ ਕਾਲ ਉਸ ਦੇ ਮੋਬਾਈਲ 'ਤੇ ਆਈ ਅਤੇ ਕਿਹਾ ਕਿ ਤੁਹਾਡਾ ਲੜਕਾ ਅਸੀਂ ਨਸ਼ਾ ਕਰਦਾ ਫੜ ਲਿਆ ਹੈ। ਅਜੇ ਗੱਲ ਸਾਡੇ ਤੱਕ ਹੀ, ਅਸੀਂ ਇਥੇ ਹੀ ਨਿਬੇੜ ਦੇਵਾਂਗੇ। ਉਨ੍ਹਾਂ ਨੇ 50 ਹਜ਼ਾਰ ਰੁਪਏ ਦੀ ਮੰਗ ਕੀਤੀ। ਮੁਲਜ਼ਮਾਂ ਨੇ 50 ਹਜ਼ਾਰ ਰੁਪਏ ਲੈ ਕੇ ਮਾਲੜੀ ਨਜਦੀਕ ਤਾਜ ਸਿਟੀ ਕਾਲੋਨੀ ਨਕੋਦਰ ਕੋਲ ਪਹੁੰਚਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਪੈਸਿਆਂ ਦਾ ਇੰਤਜ਼ਾਮ ਕਰ ਕੇ ਵੱਡੇ ਲੜਕੇ ਨੂੰ ਨਾਲ ਲੈ ਕੇ ਦੱਸੀ ਜਗ੍ਹਾ 'ਤੇ ਉਹ ਆਪਣੀ ਗੱਡੀ ਵਿੱਚ ਪਹੁੰਚ ਗਏ।  ਉਸ ਵਿਅਕਤੀ ਨੇ ਫਿਰ ਕਾਲ ਕੀਤੀ ਅਤੇ ਕਿਹਾ ਕਿ ਤੁਸੀਂ ਇਥੇ ਹੀ ਰੁਕੋ। ਮੈਂ ਆਪਣੇ ਦੋ ਸਾਥੀਆਂ ਨੂੰ ਮੋਟਰਸਾਈਕਲ 'ਤੇ ਭੇਜ ਰਿਹਾ ਹਾਂ। ਫਿਰ ਕੁਝ ਦੇਰ ਬਾਅਦ ਦੋ ਨੌਜਵਾਨ ਇਕ ਮੋਟਰਸਾਈਕਲ ਡਿਸਕਵਰ ਬਿਨ੍ਹਾਂ ਨੰਬਰੀ 'ਤੇ ਸਵਾਰ ਹੋ ਕੇ ਮਾਲੜੀ ਪਿੰਡ ਵੱਲੋਂ ਆਏ। ਜੋ ਸਾਡੀ ਗੱਡੀ ਤੋਂ ਕਰੀਬ 50 ਮੀਟਰ ਦੀ ਦੂਰੀ 'ਤੇ ਰੁਕ ਗਏ। ਫਿਰ ਉਸ ਵਿਅਕਤੀ ਨੇ ਮੇਰੇ ਲੜਕੇ ਦੇ ਮੋਬਾਈਲ ਫੋਨ ਤੋਂ ਵ੍ਹਟਸਐਪ ਕਾਲ ਕਰ ਕੇ ਕਿਹਾ ਕਿ ਗੱਡੀ ਵਿੱਚੋਂ ਬਾਹਰ ਨਿਕਲ ਕੇ ਪੈਸੇ ਇਨ੍ਹਾਂ ਨੂੰ ਫੜਾ ਦਿਓ। ਇੰਨਾ ਕਹਿਣ ਉਤੇ ਉਨ੍ਹਾਂ ਨੂੰ ਸ਼ੱਕ ਹੋਇਆ ਤੇ ਉਹ ਮੋਟਰਸਾਈਕਲ ਜਲੰਧਰ ਵਾਲੀ ਸਾਈਡ ਭਜਾ ਕੇ ਲੈ ਗਏ। ਫਿਰ ਉਹ ਪਰਿਵਾਰ ਸਮੇਤ ਆਪਣੇ ਲੜਕੇ ਨਵਜੋਤ ਸਿੰਘ ਪਰੂਥੀ ਦੀ ਭਾਲ ਕਰਦੇ ਰਹੇ। ਕਰੀਬ 8 ਘੰਟਿਆਂ ਬਾਅਦ ਸ਼ਾਮ 7 ਵਜੇ ਉਕਤ ਵਿਆਕਤੀ ਉਸ ਦੇ ਲੜਕੇ ਨੂੰ ਨਕੋਦਰ-ਜਲੰਧਰ ਰੋਡ 'ਤੇ ਪਿੰਡ ਆਲੋਵਾਲ ਗੇਟ 'ਤੇ ਛੱਡ ਕੇ ਫਰਾਰ ਹੋ ਗਏ। ਫਿਰ ਪੁੱਤ ਦਾ ਆਇਆ ਫੋਨਲੜਕੇ ਨੇ ਘਬਰਾਏ ਹੋਏ ਨੇ ਸਾਨੂੰ ਫੋਨ ਕੀਤਾ ਅਤੇ ਘਰ ਆ ਕੇ ਦੱਸਿਆ ਕਿ ਉਸ ਨੂੰ ਸਥਾਨਕ ਦੱਖਣੀ ਚੌਂਕ ਵਿਚੋਂ ਤਿੰਨ ਨੌਜਵਾਨ ਸਵਿੱਫਟ ਕਾਰ ਵਿੱਚ ਨਕੋਦਰ ਤੋਂ ਪੈਟਰੋਲ ਪੰਪ ਪਿੰਡ ਮੁੱਧ ਲੈ ਕੇ ਗਏ ਸਨ, ਜਿੱਥੋਂ ਫਿਰ ਉਸ ਨੂੰ ਜਲੰਧਰ ਲੈ ਗਏ ਸਨ। ਤਿੰਨ ਅਗਵਾਕਾਰਾਂ ਵਿੱਚੋਂ ਇਕ ਨੌਜਵਾਨ ਰੋਹਿਤ ਗਿੱਲ ਜੋ ਪੰਜਾਬ ਹੋਮ ਗਾਰਡ ਦਾ ਮੁਲਾਜ਼ਮ ਹੈ ਅਤੇ ਨਕੋਦਰ ਕਚਹਿਰੀ ਵਿਖੇ ਡਿਊਟੀ ਕਰਦਾ ਹੈ। ਲੜਕੇ ਨੇ ਦੱਸਿਆ ਕਿ ਉਹ ਆਪਸ ਵਿੱਚ ਰੋਹਿਤ ਗਿੱਲ, ਗੁਰਪ੍ਰੀਤ ਗੋਪੀ ਅਤੇ ਜੈਕਬ ਨਾਮ ਲੈ ਕੇ ਗੱਲਾਂ ਕਰਦੇ ਸਨ। ਇਨ੍ਹਾਂ ਨੇ ਲੜਕੇ ਨੂੰ ਧਮਕੀਆਂ ਦਿੱਤੀਆਂ ਕਿ ਜੇਕਰ ਤੂੰ ਇਸ ਸਬੰਧੀ ਪੁਲਿਸ ਨੂੰ ਇਤਲਾਹ ਦਿੱਤੀ ਤਾਂ ਤੇਰਾ ਨੁਕਸਾਨ ਕਰਾਂਗੇ। 2 ਹੋਮਗਾਰਡ ਦੇ ਮੁਲਾਜ਼ਮਾਂ ਤੇ ਇਕ ਹੋਰ ਖਿ਼ਲਾਫ਼ ਮਾਮਲਾ ਦਰਜ : ਐੱਸਪੀ ਮੁਖਤਿਆਰ ਰਾਏ ਐੱਸਪੀ ਹੈੱਡਕੁਆਰਟਰ ਮੁਖਤਿਆਰ ਰਾਏ ਨੇ ਦੱਸਿਆ ਕਿ ਭਗਵਾਨ ਸਿੰਘ ਪਰੂਥੀ ਸਾਬਕਾ ਕੌਂਸਲਰ ਦੇ ਬ...

hajj yatra news

ਸਾਊਦੀ ਅਰਬ 'ਚ ਹੱਜ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਊਦੀ ਅਰਬ ਨੇ ਹੁਣ ਹੱਜ ਯਾਤਰਾ ਦੌਰਾਨ ਹੋਈਆਂ ਮੌਤਾਂ ਦੇ ਅੰਕੜਿਆਂ ਨੂੰ ਅਪਡੇਟ ਕੀਤਾ ਹੈ, ਜਿਸ ਮੁਤਾਬਕ ਹੁਣ ਤੱਕ 1300 ਹਾਜੀਆਂ ਦੀ ਗਰਮੀ ਕਾਰਨ ਮੌਤ ਹੋ ਚੁੱਕੀ ਹੈ। ਖਾਸ ਗੱਲ ਇਹ ਹੈ ਕਿ ਮਰਨ ਵਾਲਿਆਂ ਵਿਚ ਜ਼ਿਆਦਾਤਰ ਉਹ ਸਨ ਜੋ ਬਿਨਾਂ ਅਧਿਕਾਰਤ ਇਜਾਜ਼ਤ ਤੋਂ ਆਏ ਸਨ।ਸਾਊਦੀ ਪ੍ਰੈੱਸ ਏਜੰਸੀ ਦੀ ਰਿਪੋਰਟ ‘ਚ ਲਿਖਿਆ ਹੈ, ‘ਅਫ਼ਸੋਸ ਦੀ ਗੱਲ ਹੈ ਕਿ ਹੱਜ ਦੌਰਾਨ ਮਰਨ ਵਾਲਿਆਂ ਦੀ ਗਿਣਤੀ 1,301 ਹੋ ਗਈ ਹੈ। ਇਨ੍ਹਾਂ ‘ਚੋਂ 83 ਫੀਸਦੀ ਲੋਕ ਅਜਿਹੇ ਸਨ, ਜੋ ਬਿਨਾਂ ਇਜਾਜ਼ਤ ਤੋਂ ਹੱਜ ਯਾਤਰਾ ‘ਤੇ ਗਏ ਸਨ। ਇਹ ਲੋਕ ਕੜਾਕੇ ਦੀ ਗਰਮੀ ਵਿੱਚ ਪੈਦਲ ਲੰਬਾ ਸਫ਼ਰ ਤੈਅ ਕਰ ਰਹੇ ਸਨ। ਇਸ ਕਾਰਨ ਮੌਤਾਂ ਹੋਈਆਂ ਹਨ। ਇਸ ਤੋਂ ਪਹਿਲਾਂ, ਪਿਛਲੇ ਹਫ਼ਤੇ ਏਐਫਪੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਸੀ ਕਿ ਹੱਜ ਯਾਤਰਾ ਦੌਰਾਨ ਹੁਣ ਤੱਕ 1100 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੱਜ ਦੌਰਾਨ ਮਰਨ ਵਾਲੇ ਸਭ ਤੋਂ ਵੱਧ ਲੋਕ 658 ਮਿਸਰੀ ਸਨ। ਇਨ੍ਹਾਂ ‘ਚੋਂ 630 ਬਿਨਾਂ ਮਨਜ਼ੂਰੀ ਦੇ ਪਹੁੰਚੇ ਸਨ। ਐਤਵਾਰ ਤੱਕ, ਸਾਊਦੀ ਸਰਕਾਰ ਨੇ ਅਧਿਕਾਰਤ ਤੌਰ ‘ਤੇ ਹੱਜ ਦੌਰਾਨ ਹੋਈਆਂ ਮੌਤਾਂ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਸੀ। ਹਾਲਾਂਕਿ ਸਾਊਦੀ ਸਰਕਾਰ ਨੇ ਮੰਨਿਆ ਸੀ ਕਿ 15 ਅਤੇ 16 ਜੂਨ ਨੂੰ ਹੱਜ ਯਾਤਰਾ ‘ਤੇ ਸਭ ਤੋਂ ਜ਼ਿਆਦਾ ਭੀੜ ਸੀ ਤੇ ਇਸ ਦੌਰਾਨ 577 ਲੋਕਾਂ ਦੀ ਮੌਤ ਹੋ ਗਈ ਸੀ। ਇਹ ਮੌਤਾਂ ਉਸ ਸਮੇਂ ਹੋਈਆਂ ਜਦੋਂ ਸ਼ਰਧਾਲੂ ਸ਼ੈਤਾਨ ਨੂੰ ਪੱਥਰ ਮਾਰਨ ਦੀ ਰਸਮ ਨਿਭਾ ਰਹੇ ਸਨ।ਇਸ ਵਾਰ ਪੁੱਜੇ 18 ਲੱਖ ਸ਼ਰਧਾਲੂਮਾਨਤਾ ਅਨੁਸਾਰ, ਕਿਸੇ ਵੀ ਮੁਸਲਮਾਨ ਨੂੰ ਆਪਣੇ ਜੀਵਨ ਵਿੱਚ ਘੱਟੋ ਘੱਟ ਇੱਕ ਵਾਰ ਹੱਜ ਕਰਨਾ ਚਾਹੀਦਾ ਹੈ। ਆਮ ਤੌਰ ‘ਤੇ ਹਰ ਸਾਲ 15 ਤੋਂ 20 ਲੱਖ ਲੋਕ ਹੱਜ ਯਾਤਰਾ ‘ਤੇ ਜਾਂਦੇ ਹਨ। ਇਸ ਸਾਲ ਇਹ ਗਿਣਤੀ 18 ਲੱਖ ਹੈ। ਇਨ੍ਹਾਂ ਵਿੱਚੋਂ 16 ਲੱਖ ਲੋਕ ਵਿਦੇਸ਼ ਤੋਂ ਸਾਊਦੀ ਅਰਬ ਪੁੱਜੇ। ਇਸ ਸਾਲ ਸਮੱਸਿਆ ਇਹ ਹੈ ਕਿ ਮੱਕਾ ਵਿੱਚ ਤਾਪਮਾਨ 52 ਡਿਗਰੀ ਸੈਲਸੀਅਸ ਤੱਕ ਹੈ। ਐਨੀ ਕੜਕਦੀ ਗਰਮੀ ਵਿੱਚ ਖੁੱਲ੍ਹੀ ਧੁੱਪ ਵਿੱਚ ਯਾਤਰਾ ਕਰਨਾ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ। ਹੱਜ ਯਾਤਰਾ ਤੋਂ ਭਾਰਤ ਪਰਤੇ ਕਈ ਸ਼ਰਧਾਲੂਆਂ ਨੇ ਇਹ ਵੀ ਕਿਹਾ ਕਿ ਉਥੇ ਲੋਕ ਧੁੱਪ ਅਤੇ ਗਰਮੀ ਕਾਰਨ ਬੇਹੋਸ਼ ਹੋ ਰਹੇ ਹਨ। ਇਸ ਦੌਰਾਨ ਸਾਊਦੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਜ਼ਿਆਦਾ ਹੈ, ਜੋ ਕਿਸੇ ਹੋਰ ਕੰਮ ਲਈ ਸਾਊਦੀ ਅਰਬ ਆਏ ਸਨ ਪਰ ਹੁਣ ਉਹ ਬਿਨਾਂ ਇਜਾਜ਼ਤ ਤੋਂ ਹੱਜ ਯਾਤਰਾ ਵਿਚ ਹਿੱਸਾ ਲੈ ਰਹੇ ਹਨ। ਇਨ੍ਹਾਂ ਲੋਕਾਂ ਵਿਚ ਮਿਸਰ ਤੋਂ ਆਏ ਲੋਕਾਂ ਦੀ ਗਿਣਤੀ ਜ਼ਿਆਦਾ ਹੈ।...

up prayag raj family

National News : ਵਿਆਹ ਸਮਾਗਮ ਵਿਚ ਸ਼ਮੂਲੀਅਤ ਕਰਨ ਮਗਰੋਂ ਇਕ ਪਰਿਵਾਰ ਦੇ ਪੰਜ ਲੋਕ ਇਕੋ ਮੋਟਰਸਾਈਕਲ ਉਤੇ ਸਵਾਰ ਹੋ ਕੇ ਪਰਤਣ ਲੱਗੇ। ਰਾਹ ਵਿਚ ਵਾਪਰੇ ਹਾਦਸੇ ਵਿਚ ਪੰਜੇ ਪਰਿਵਾਰਕ ਮੈਂਬਰਾਂ ਦੀ ਮੌਤ ਹੋ ਗਈ। ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਦਾ ਦੱਸਿਆ ਜਾ ਰਿਹਾ ਹੈ।। ਦਰਅਸਲ, ਉੱਤਰ ਪ੍ਰਦੇਸ਼ ਦੇ ਜੌਨਪੁਰ ਦਾ ਰਹਿਣ ਵਾਲਾ ਪਰਿਵਾਰ ਇੱਕ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਾਈਕ ਰਾਹੀਂ ਪ੍ਰਯਾਗਰਾਜ ਦੇ ਸਰਯਾਮਾਰੇਜ਼ ਵਾਪਸ ਆ ਰਿਹਾ ਸੀ। ਇਸ ਦੌਰਾਨ ਹਾਦਸਾ ਵਾਪਰ ਗਿਆ। ਇਸ ਘਟਨਾ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ ਕਿ ਇੱਕ ਹੀ ਪਰਿਵਾਰ ਦੇ ਸਾਰੇ ਪੰਜ ਲੋਕ ਇਕ ਹੀ ਬਾਈਕ 'ਤੇ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਇਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ, ਟੱਕਰ ਇੰਨੀ ਜ਼ਬਰਦਸਤ ਸੀ ਕਿ ਸਾਰਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸੜਕ ਹਾਦਸੇ ਵਿੱਚ ਮਾਂ, ਪਤੀ-ਪਤਨੀ ਅਤੇ ਦੋ ਬੱਚਿਆਂ ਦੀ ਜਾਨ ਚਲੀ ਗਈ। ਜਿਨ੍ਹਾਂ ਦੀ ਪਛਾਣ 25 ਸਾਲਾ ਵਿਕਾਸ, 60 ਸਾਲਾ ਸਮਰੀ ਦੇਵੀ, 34 ਸਾਲਾ ਜੰਟਾ, 7 ਸਾਲਾ ਦੀਵਾਨਾ ਅਤੇ 8 ਮਹੀਨਿਆਂ ਦੀ ਲਕਸ਼ਮੀ ਨਾਂ ਦੀ ਬੱਚੀ ਵਜੋਂ ਹੋਈ ਹੈ। ਪੁਲੀਸ ਨੇ ਪੰਜੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਟੈਂਕਰ ਚਾਲਕ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਅਤੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ।  ਜਾਣਕਾਰੀ ਮੁਤਾਬਕ ਪਰਿਵਾਰ ਸਰਾਏ 'ਚ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਜੌਨਪੁਰ ਸਥਿਤ ਆਪਣੇ ਘਰ ਵੱਲ ਜਾ ਰਿਹਾ ਸੀ। ਮ੍ਰਿਤਕਾਂ ਦੇ ਨਾਂ ਵਿਕਾਸ, ਸਮਰੀ, ਦੀਵਾਨਾ, ਲਕਸ਼ਮੀ ਹਨ ਜਦਕਿ ਇਕ ਬੱਚੇ ਦੀ ਉਮਰ ਸਿਰਫ 8 ਮਹੀਨੇ ਸੀ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਪ੍ਰਯਾਗਰਾਜ ਹਸਪਤਾਲ ਭੇਜ ਦਿੱਤਾ ਹੈ। ਘਟਨਾ ਲਈ ਜ਼ਿੰਮੇਵਾਰ ਟਰੱਕ ਅਤੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਦਰਦਨਾਕ ਹਾਦਸਾ ਪ੍ਰਯਾਗਰਾਜ ਦੇ ਗੰਗਾਨਗਰ 'ਚ ਸੋਰਾਓਂ ਪੈਟਰੋਲ ਪੰਪ ਨੇੜੇ ਵਾਪਰਿਆ।...

hdfc sms

ਨਵੀਂ ਦਿੱਲੀ : ਦੇਸ਼ ਦੇ ਸਭ ਤੋਂ ਵੱਡੇ ਨਿੱਜੀ ਖੇਤਰ ਦੇ ਬੈਂਕ HDFC ਦੇ ਗਾਹਕਾਂ ਲਈ ਇੱਕ ਮਹੱਤਵਪੂਰਨ ਅਪਡੇਟ ਜਾਰੀ ਕੀਤਾ ਹੈ। ਜੇਕਰ ਤੁਹਾਡਾ ਖਾਤਾ ਵੀ HDFC ਬੈਂਕ ਵਿੱਚ ਹੈ ਤੇ ਤੁਸੀਂ ਵੀ UPI ਲੈਣ-ਦੇਣ ਲਈ ਬੈਂਕ ਖਾਤੇ ਦੀ ਵਰਤੋਂ ਕਰਦੇ ਹੋ, ਇਹ ਖਬਰ ਤੁਹਾਡੇ ਲਈ ਹੈ। 25 ਜੂਨ ਤੋਂ ਬੈਂਕ ਗਾਹਕਾਂ ਨੂੰ ਘੱਟ ਲਾਗਤ ਵਾਲੇ ਲੈਣ-ਦੇਣ ਬਾਰੇ ਐਸਐਮਐਸ ਅਲਰਟ ਭੇਜਣਾ ਬੰਦ ਕਰ ਰਿਹਾ ਹੈ।ਕੱਲ੍ਹ ਤੋਂ, HDFC ਬੈਂਕ ਆਪਣੇ ਗਾਹਕਾਂ ਨੂੰ ਇਹ ਸੂਚਿਤ ਕਰਨ ਲਈ ਟੈਕਸਟ ਸੁਨੇਹੇ ਨਹੀਂ ਭੇਜੇਗਾ, ਜੇਕਰ ਉਹ ਕਿਸੇ ਨੂੰ 100 ਰੁਪਏ ਤੋਂ ਘੱਟ ਰੁਪਏ ਭੇਜਦੇ ਹਨ।ਇਸ ਦੇ ਨਾਲ ਹੀ, HDFC ਬੈਂਕ ਦੇ ਗਾਹਕਾਂ ਨੂੰ ਟੈਕਸਟ ਮੈਸੇਜ ਨਹੀਂ ਮਿਲੇਗਾ, ਜੇ ਉਨ੍ਹਾਂ ਦੇ ਖਾਤੇ ਵਿੱਚ ਰਕਮ 500 ਰੁਪਏ ਤੋਂ ਘੱਟ ਹੈ। ਹਾਲਾਂਕਿ, ਗਾਹਕਾਂ ਨੂੰ ਖਾਤੇ ਵਿੱਚ ਕੀਤੇ ਗਏ ਲੈਣ-ਦੇਣ ਬਾਰੇ ਈਮੇਲ ਰਾਹੀਂ ਜਾਣਕਾਰੀ ਮਿਲਦੀ ਰਹੇਗੀ। ਬੈਂਕ ਦੇ ਉਹ ਗਾਹਕ ਜਿਨ੍ਹਾਂ ਨੇ ਆਪਣੀ ਈਮੇਲ ਆਈਡੀ ਨੂੰ ਆਪਣੇ ਐਚਡੀਐਫਸੀ ਬੈਂਕ ਖਾਤੇ ਨਾਲ ਲਿੰਕ ਕੀਤਾ ਹੈ, ਉਨ੍ਹਾਂ ਨੂੰ ਅਜੇ ਵੀ ਲੈਣ-ਦੇਣ ਬਾਰੇ ਈਮੇਲ ਚਿਤਾਵਨੀਆਂ ਮਿਲਦੀਆਂ ਹਨ। ਅਜਿਹੀ ਸਥਿਤੀ ਵਿੱਚ, ਜਿਨ੍ਹਾਂ ਗਾਹਕਾਂ ਦੀ ਈਮੇਲ ਆਈਡੀ ਉਨ੍ਹਾਂ ਦੇ HDFC ਬੈਂਕ ਖਾਤੇ ਨਾਲ ਲਿੰਕ ਨਹੀਂ ਹੈ, ਉਨ੍ਹਾਂ ਨੂੰ ਟ੍ਰਾਂਜੈਕਸ਼ਨ ਨਾਲ ਸਬੰਧਤ ਅਲਰਟ ਲਈ ਤੁਰੰਤ ਰਜਿਸਟਰ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਬੈਂਕ ਗਾਹਕ UPI ਟ੍ਰਾਂਜੈਕਸ਼ਨ ਅਲਰਟ ਲਈ ਈਮੇਲ ਆਈਡੀ ਅਪਡੇਟ ਕਰ ਸਕਦੇ ਹਨ। ਇਸ ਦੇ ਲਈ ਗਾਹਕ ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਸਕਦੇ ਹਨ-UPI ਟ੍ਰਾਂਜੈਕਸ਼ਨ ਅਲਰਟ ਪ੍ਰਾਪਤ ਕਰਨ ਲਈ ਇਸ ਤਰ੍ਹਾਂ ਦੀ ਈਮੇਲ ਆਈਡੀ ਨੂੰ ਅੱਪਡੇਟ ਕਰੋਸਭ ਤੋਂ ਪਹਿਲਾਂ ਤੁਹਾਨੂੰ www.hdfc.com 'ਤੇ ਜਾਣਾ ਹੋਵੇਗਾ।ਹੁਣ ਤੁਹਾਨੂੰ ਬੈਂਕ ਦੀ ਵੈੱਬਸਾਈਟ 'ਤੇ ਇੰਸਟਾ ਸਰਵਿਸ ਆਪਸ਼ਨ 'ਤੇ ਕਲਿੱਕ ਕਰਨਾ ਹੋਵੇਗਾ।ਹੁਣ ਤੁਹਾਨੂੰ ਆਪਣਾ ਰਜਿਸਟਰਡ ਮੋਬਾਈਲ ਨੰਬਰ ਦਰਜ ਕਰਨਾ ਹੋਵੇਗਾ।ਹੁਣ DOB, PAN ਜਾਂ ਗਾਹਕ ਆਈਡੀ ਦੀ ਤਸਦੀਕ ਕਰਨੀ ਪਵੇਗੀ।ਹੁਣ ਤੁਹਾਨੂੰ Get OTP 'ਤੇ ਟੈਪ ਕਰਨਾ ਹੋਵੇਗਾ।ਹੁਣ ਤੁਹਾਨੂੰ OTP ਦਰਜ ਕਰਨਾ ਹੋਵੇਗਾ ਅਤੇ ਹੋਰ ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ।ਹੁਣ ਤੁਹਾਨੂੰ ਮੀਨੂ ਨੂੰ ਹੇਠਾਂ ਸਕ੍ਰੋਲ ਕਰਨਾ ਹੋਵੇਗਾ ਅਤੇ ਅਪਡੇਟ ਈਮੇਲ ਆਈਡੀ ਦਾ ਆਪਸ਼ਨ ਲੱਭਣਾ ਹੋਵੇਗਾ।ਹੁਣ ਤੁਹਾਨੂੰ Let's Begin 'ਤੇ ਟੈਪ ਕਰਨਾ ਹੋਵੇਗਾ।...

america indian news

ਵਾਸ਼ਿੰਗਟਨ- 23 ਜੂਨ ਦੇ ਦਿਨ ਅਮਰੀਕਾ ਦੇ ਅਰਕਾਨਸਾਸ ਸੂਬੇ ਦੀ ਇਕ ਸੁਪਰ ਮਾਰਕੀਟ ਵਿਚ ਹੋਈ ਗੋਲੀਬਾਰੀ ਦੌਰਾਨ ਆਂਧਰਾ ਪ੍ਰਦੇਸ਼ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਉਸ ਦੀ ਪਛਾਣ ਗੋਪੀ ਕ੍ਰਿਸ਼ਨ ਵਜੋਂ ਹੋਈ ਹੈ। ਗੋਪੀ ਕ੍ਰਿਸ਼ਨ ਨੇ ਅਮਰੀਕਾ ਵਿਚ ਆਪਣੀ ਐੱਮ.ਐੱਸ. ਦੀ ਪੜ੍ਹਾਈ ਪੂਰੀ ਕੀਤੀ ਸੀ ਤੇ ਉਹ ਦੱਖਣੀ ਅਰਕਾਨਸਾਸ 'ਚ ਰਹਿੰਦਾ ਸੀ ਜਿਥੇ ਉਹ ਫੋਰਡੀਜ਼, ਮੈਚ ਬੁਚਰ ਨਾਂ ਦੇ ਸਟੋਰ ਵਿਚ ਪਾਰਟ-ਟਾਈਮ ਕੰਮ ਕਰਦਾ ਸੀ। ਜਿੱਥੇ 23 ਜੂਨ ਨੂੰ ਇਕ ਹਮਲਾਵਰ ਨੇ ਬਾਜ਼ਾਰ ਵਿਚ ਦਾਖਲ ਹੋ ਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਇਸ ਘਟਨਾ ਵਿਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 10 ਲੋਕ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਉਹਨਾਂ ਵਿਚੋਂ ਹੀ ਇੱਕ ਗੋਪੀ ਕ੍ਰਿਸ਼ਨ ਵੀ ਸੀ। ਹਮਲਾਵਰ ਦੀ ਗੋਲੀਬਾਰੀ 'ਚ ਗੰਭੀਰ ਜ਼ਖ਼ਮੀ ਹੋਏ ਲੋਕਾਂ ਨੂੰ ਸਥਾਨਕ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਚੱਲਦੇ ਇਲਾਜ ਦੌਰਾਨ ਹੀ ਗੋਪੀ ਕ੍ਰਿਸ਼ਨ ਦੀ ਐਤਵਾਰ ਨੂੰ ਮੌਤ ਹੋ ਗਈ। 

haryana park news

ਹਰਿਆਣਾ ਦੇ ਹਿਸਾਰ ਦੇ ਹਾਂਸੀ ਇਲਾਕੇ 'ਚ ਪ੍ਰੇਮ ਵਿਆਹ ਕਰਨ ਵਾਲੇ ਜੋੜੇ ਨੂੰ ਗੋਲ਼ੀਆਂ ਨਾਲ ਭੁੰਨ ਦਿੱਤਾ ਗਿਆ। ਪ੍ਰੇਮੀ ਜੋੜੇ ਨੇ ਦੋ ਮਹੀਨੇ ਪਹਿਲਾਂ ਹੀ ਵਿਆਹ ਕਰਵਾਇਆ ਸੀ। ਅੱਜ ਸਵੇਰੇ ਹਾਂਸੀ ਦੇ ਲਾਲਾ ਹੁਕਮ ਚੰਦ ਜੈਨ ਪਾਰਕ ਵਿੱਚ ਬੈਠਾ ਸੀ, ਜਦੋਂ ਬਾਈਕ ਸਵਾਰ ਦੋ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਨੇ ਦੋਵਾਂ 'ਤੇ 7 ਰਾਊਂਡ ਫਾਇਰ ਕੀਤੇ ਤੇ ਫਰਾਰ ਹੋ ਗਏ। ਇਸ ਹਮਲੇ 'ਚ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਹਿਸਾਰ ਜ਼ਿਲ੍ਹੇ ਦੇ ਪਿੰਡ ਬਡਾਲਾ ਦੇ ਰਹਿਣ ਵਾਲੇ ਤੇਜਵੀਰ ਵਜੋਂ ਹੋਈ ਹੈ ਅਤੇ ਲੜਕੀ ਦੀ ਪਛਾਣ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਰਹਿਣ ਵਾਲੀ ਮੀਨਾ ਵਜੋਂ ਹੋਈ ਹੈ। ਦੋ ਮਹੀਨੇ ਪਹਿਲਾਂ ਹੀ ਦੋਵਾਂ ਦਾ ਵਿਆਹ ਹੋਇਆ ਸੀ। ਤੇਜਵੀਰ ਨੋਇਡਾ 'ਚ ਇਕ ਕੰਪਨੀ 'ਚ ਕੰਮ ਕਰਦਾ ਸੀ। ਦੋ ਵੱਖ-ਵੱਖ ਹਥਿਆਰਾਂ ਨਾਲ ਮਾਰੀਆਂ 7 ਗੋਲ਼ੀਆਂਐਸਪੀ ਮਕਸੂਦ ਅਹਿਮਦ ਨੇ ਦੱਸਿਆ ਕਿ ਦੋਵਾਂ ਨੇ 22 ਅਪ੍ਰੈਲ ਨੂੰ ਯੂਪੀ ਦੇ ਗਾਜ਼ੀਆਬਾਦ ਵਿਚ ਵਿਆਹ ਕੀਤਾ ਸੀ। ਦੋਵੇਂ ਆਪਸ ਵਿਚ ਰਿਸ਼ਤੇਦਾਰ ਹਨ। ਪਰਿਵਾਰ ਵਾਲੇ ਇਸ ਗੱਲੋਂ ਨਾਰਾਜ਼ ਸਨ। ਮੌਕੇ ਉਤੇ 7 ਖੋਲ ਬਰਾਮਦ ਹੋਏ ਹਨ। ਸਰੀਰ ਉਤੇ 4-5 ਗੋਲ਼ੀਆਂ ਦੇ ਨਿਸ਼ਾਨ ਦਿਖ ਰਹੇ ਹਨ। ਬਾਕੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਚੱਲੇਗਾ। ਐਸਪੀ ਮਕਸੂਦ ਅਹਿਮਦ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਪਤਾ ਚੱਲਿਆ ਹੈ ਕਿ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਦੋਵਾਂ ਕੋਲ ਵੱਖ-ਵੱਖ ਹਥਿਆਰ ਸਨ, ਕਿਉਂਕਿ ਖੋਲ ਵੱਖ-ਵੱਖ ਹਥਿਆਰਾਂ ਦੇ ਹਨ। ਹਾਲੇ ਸਿਰਫ਼ ਮੁੰਡੇ ਦੇ ਪਰਿਵਾਰ ਵਾਲੇ ਆਏ ਹਨ। ਕੁੜੀ ਦੇ ਪਰਿਵਾਰ ਕੋਲੋਂ ਪੁੱਛਗਿਛ ਲਈ ਟੀਮ ਭੇਜੀ ਗਈ ਹੈ। ਮਾਮੇ ਦੇ ਸਾਲੇ ਦੀ ਕੁੜੀ ਨਾਲ ਕਰਵਾਇਆ ਸੀ ਪ੍ਰੇਮ ਵਿਆਹਪੁਲਿਸ ਸੂਤਰਾਂ ਮੁਤਾਬਕ ਮੀਨਾ ਆਪਣੇ ਪਤੀ ਤੇਜਬੀਰ ਦੇ ਮਾਮਲਾ ਦੇ ਸਾਲੇ ਦੀ ਕੁੜੀ ਹੈ। ਦੋ ਮਹੀਨੇ ਪਹਿਲਾਂ ਹੀ ਦੋਵੇਂ ਘਰੋਂ ਭੱਜ ਗਏ ਸਨ। ਮੀਨਾ ਦੇ ਘਰਵਾਲੇ ਕਾਫੀ ਨਾਰਾਜ਼ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਹ ਕਾਰਾ ਕੁੜੀ ਦੇ ਪਰਿਵਾਰ ਵਾਲਿਆਂ ਦਾ ਹੈ।...

goraya bullet

ਗੋਰਾਇਆ- ਜਲੰਧਰ ਦੇ ਗੋਰਾਇਆ ਵਿਖੇ ਤੇਜ਼ ਰਫ਼ਤਾਰ ਕਾਰ ਨੇ ਬੁਲਟ ਮੋਟਰਸਾਈਕਲ ’ਤੇ ਜਾ ਰਹੇ ਵਿਦਿਆਰਥੀ ਨੂੰ ਟੱਕਰ ਮਾਰ ਦਿੱਤੀ। ਵਿਦਿਆਰਥੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਹ ਰੇਲਵੇ ਅਧਿਕਾਰੀ ਦਾ ਇਕਲੌਤਾ ਪੁੱਤ ਸੀ।  ਜਿਸ ਦੀ ਪਛਾਣ ਲੁਧਿਆਣਾ ਵਾਸੀ ਭਵਿਆ ਕਸ਼ਯਪ (23) ਵਜੋਂ ਹੋਈ ਹੈ। ਉਹ ਜਲੰਧਰ ਫਗਵਾੜਾ ਹਾਈਵੇ ’ਤੇ ਬਣੀ ਇਕ ਨਿੱਜੀ ਯੂਨੀਵਰਸਿਟੀ ’ਚ ਲਾਅ ਦੀ ਪੜ੍ਹਾਈ ਕਰਦਾ ਸੀ।  ਐਤਵਾਰ ਨੂੰ ਉਹ ਕਿਸੇ ਕੰਮ ਤੋਂ ਯੂਨੀਵਰਸਿਟੀ ਗਿਆ ਸੀ। ਪਰਤਦੇ ਸਮੇਂ ਹਾਦਸਾ ਵਾਪਰ ਗਿਆ ਤੇ ਭਵਿਆ ਦੀ ਮੌਕੇ ਉਤੇ ਹੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਧਰ, ਇਕਲੌਤੇ ਪੁੱਤ ਦੀ ਮੌਤ ਦਾ ਪਰਿਵਾਰ ਨੂੰ ਡੂੰਘਾ ਸਦਮਾ ਪੁੱਜਾ। ਘਰ ਵਿਚ ਮਾਤਮ ਛਾ ਗਿਆ।  ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਕ ਪਟਿਆਲਾ ਨੰਬਰ ਸਵਿੱਫਟ ਕਾਰ ਗੁਰਦਾਸਪੁਰ ਤੋਂ ਪਟਿਆਲਾ ਜਾ ਰਹੀ ਸੀ। ਜਦੋਂ ਗੋਰਾਇਆ ਦੇ ਮਾਹਲਾ ਪਿੰਡ ਦੇ ਗੇਟ ਨੇੜੇ ਨੈਸ਼ਨਲ ਹਾਈਵੇਅ 44 ਦਾ ਪੁਲ਼ ਉਤਰ ਰਹੀ ਸੀ ਤਾਂ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਬੁਲੇਟ ’ਤੇ ਜਾ ਰਹੇ ਨੌਜਵਾਨ ਨਾਲ ਜਾ ਟਕਰਾਈ। ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਕਾਰ ਨੈਸ਼ਨਲ ਹਾਈਵੇਅ ਨੰ. 44 ਤੋਂ ਸਰਵਿਸ ਲੇਨ ਤੋਂ ਇਕ ਦਰੱਖ਼ਤ ਨਾਲ ਟਕਰਾਈ। ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਨਾਲੇ ’ਚ ਕਾਰ ਪਲਟ ਗਈ ਅਤੇ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ। ਕਾਰ ਸਵਾਰ ਨੌਜਵਾਨ ਕੋਮਲ ਪੁੱਤਰ ਅਮਰਜੀਤ ਵਾਸੀ ਪਟਿਆਲਾ ਦੇ ਮਾਮੂਲੀ ਜਿਹੀ ਝਰੀਟ ਤੱਕ ਨਹੀਂ ਆਈ, ਜਦਕਿ ਬੁਲਟ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬੁਲਟ ਮੋਟਰਸਾਈਕਲ ’ਤੇ 2 ਹੈਲਮਟ ਵੇਖੇ ਗਏ ਪਰ ਮੌਕੇ ’ਤੇ ਮੌਜੂਦ ਲੋਕਾਂ ਨੂੰ ਇਸ ਗੱਲ ਦਾ ਨਹੀਂ ਪਤਾ ਲੱਗ ਰਿਹਾ ਸੀ ਕਿ ਮੋਟਰਸਾਈਕਲ ’ਤੇ ਕਿੰਨੇ ਲੋਕ ਸਵਾਰ ਸਨ, ਕਿਉਂਕਿ 2 ਹੈਲਮਟ ਮੋਟਰਸਾਈਕਲ ਤੋਂ ਬਰਾਮਦ ਹੋਏ ਹਨ, ਜਦਕਿ ਨੌਜਵਾਨ ਇਕ ਹੀ ਮੌਕੇ ’ਤੇ ਮ੍ਰਿਤਕ ਪਿਆ ਵੇਖਿਆ ਗਿਆ।ਗੱਡੀ ਸਵਾਰ ਨੌਜਵਾਨ ਨੂੰ ਲੋਕਾਂ ਨੇ ਬਾਹਰ ਕੱਢਿਆ, ਜਿਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਨੌਜਵਾਨ ਨੇ ਦੱਸਿਆ ਕਿ ਉਹ ਗੁਰਦਾਸਪੁਰ ਤੋਂ ਪਟਿਆਲਾ ਜਾ ਰਿਹਾ ਸੀ। ਨੌਜਵਾਨ ਦੇ ਕਹਿਣ ਮੁਤਾਬਕ ਕਿ ਉਹ ਕਾਰ ’ਚ ਨਾਲ ਬੈਠਾ ਸੀ। ਡਰਾਈਵਰ ਕਾਰ ਚਲਾ ਰਿਹਾ ਸੀ। ਉਸ ਨੂੰ ਨਹੀਂ ਪਤਾ ਲੱਗਾ ਕਿ ਕਾਰ ਕਿਵੇਂ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋਈ ਹੈ, ਜਦਕਿ ਪੁਲਸ ਨੇ ਆਪਣੀ ਜਾਂਚ ਵੀ ਦੱਸਿਆ ਕਿ ਨੌਜਵਾਨ ਹੀ ਕਾਰ ਚਲਾ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖਤ 23 ਸਾਲਾ ਭਵਿਆ ਕਸ਼ਯਪ ਵਾਸੀ ਲੁਧਿਆਣਾ ਵਜੋ ਹੋਈ ਹੈ, ਜੋ ਯੂਨੀਵਰਸਿਟੀ ਤੋਂ ਵਾਪਸ ਆਪਣੇ ਘਰ ਲੁਧਿਆਣਾ ਪਰਤ ਰਿਹਾ ਸੀ, ਜੋ ਇਕੱਲਾ ਹੀ ਮੋਟਰਸਾਈਕਲ ’ਤੇ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਫਿ...

jathedar akal takhat sahib news

ਬੀਤੇ ਕੱਲ੍ਹ ਇਕ ਕੁੜੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਯੋਗ ਆਸਨ ਕਰਨ ਦੇ ਮਾਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਸਿੱਖ ਰੂਹਾਨੀਅਤ ਦਾ ਕੇਂਦਰ ਹੈ ਅਤੇ ਇੱਥੇ ਸਮੁੱਚੀ ਮਾਨਵ ਜਾਤੀ ਨੂੰ ਰੱਬੀ ਏਕਤਾ ਦਾ ਸੰਦੇਸ਼ ਮਿਲਦਾ ਹੈ ਪਰ ਯੋਗ ਆਸਨ ਦੀ ਸਿੱਖ ਧਰਮ ਵਿਚ ਕੋਈ ਮਹੱਤਤਾ ਨਹੀਂ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਧਰਮ ਇਕ ਨਿਆਰਾ ਤੇ ਨਿਰਾਲਾ ਧਰਮ ਹੈ, ਜਿਸ ਬਾਰੇ ਕੁਝ ਤਾਕਤਾਂ ਜਾਣ-ਬੁਝ ਕੇ ਗਲਤ ਪ੍ਰਚਾਰ ਕਰਨ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਰੀਰਕ ਕਸਰਤ ਲਈ ਸਿੱਖਾਂ ਨੂੰ ਗੱਤਕਾ ਵਰਗੀ ਜੰਗਜੂ ਕਲਾ ਦਿੱਤੀ ਹੈ ਅਤੇ ਸਿੱਖ ਯੋਗ ਨਹੀਂ, ਗੱਤਕਾ ਖੇਡਦੇ ਹਨ। 'ਸ਼ਰਾਰਤੀ ਲੋਕਾਂ ਨੂੰ ਸਖਤੀ ਨਾਲ ਪਾਉਣੀ ਪਵੇਗੀ ਨੱਥ'ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਭਵਿੱਖ ਵਿਚ ਇਸ ਗੱਲ ਵੱਲ ਸੁਚੇਤ ਰੂਪ ਵਿਚ ਧਿਆਨ ਦਿੱਤਾ ਜਾਵੇ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਸਮੂਹ ਅੰਦਰ ਕੋਈ ਵੀ ਅਜਿਹੀ ਕਿਰਿਆ ਜਾਂ ਕਰਮ ਨਾ ਹੋਣ ਦਿੱਤਾ ਜਾਵੇ, ਜੋ ਸਿੱਖ ਧਰਮ ਦੇ ਨਿਆਰੇਪਨ ਦੇ ਉਲਟ ਅਤੇ ਗੁਰੂ-ਘਰ ਦੀ ਮਰਿਆਦਾ ਵਿਚ ਫਰਕ ਪਾਉਂਦੀ ਹੋਵੇ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਵੀ ਇਹੋ ਜਿਹੇ ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣੀ ਚਾਹੀਦੀ ਹੈ, ਜੋ ਕਿਸੇ ਨਫਰਤ ਭਰੀ ਸੋਚ ਦੇ ਪਿੱਛੇ ਲੱਗ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਕੋਝੇ ਯਤਨ ਕਰਦੇ ਹਨ ਅਤੇ ਸਮਾਜ ਦਾ ਮਾਹੌਲ ਖ਼ਰਾਬ ਕਰਦੇ ਹਨ।

amritpal singh winner 2406

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੌਰਾਨ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ, ਜਦਕਿ ਪੰਜਾਬ ਦੇ ਸੰਸਦ ਮੈਂਬਰਾਂ ਦੀ ਵਾਰੀ 25 ਜੂਨ ਮੰਗਲਵਾਰ ਨੂੰ ਆਵੇਗੀ। ਵੱਡੀ ਖਬਰ ਇਹ ਹੈ ਕਿ ਪੰਜਾਬ ਦੇ 13 ਸੰਸਦ ਮੈਂਬਰਾਂ ਦੀ ਜਾਰੀ ਹੋਈ ਲਿਸਟ ਵਿਚ ਜੇਲ੍ਹ ਵਿਚੋਂ ਚੋਣ ਲੜਨ ਅਤੇ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸ਼ਾਮਲ ਹੈ ਪਰ ਅੰਮ੍ਰਿਤਪਾਲ ਸਿੰਘ ਇਸ ਦੌਰਾਨ ਨਾ ਤਾਂ ਸੰਸਦ ਵਿੱਚ ਪਹੁੰਚ ਸਕਣਗੇ ਅਤੇ ਨਾ ਹੀ ਸਹੁੰ ਚੁੱਕ ਸਕਣਗੇ।ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿਚ ਹੈ। NSA ਇਕ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ ਪਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਦੂਜੀ ਵਾਰ ਉਸ ਦੇ ਐਨ.ਐਸ.ਏ. ਵਧਾ ਦਿੱਤੀ ਹੈ। ਅਜਿਹੇ 'ਚ ਸਪੱਸ਼ਟ ਹੈ ਕਿ ਸੰਸਦ ਦਫ਼ਤਰ ਵੱਲੋਂ ਭੇਜੀ ਗਈ 25 ਜੂਨ ਦੀ ਸਮਾਂ ਸੀਮਾ ਦੇ ਅੰਦਰ ਅੰਮ੍ਰਿਤਪਾਲ ਨਾ ਤਾਂ ਜੇਲ ਤੋਂ ਬਾਹਰ ਆ ਸਕੇਗਾ ਅਤੇ ਨਾ ਹੀ ਸਹੁੰ ਚੁੱਕ ਸਕੇਗਾ।ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਹਰ ਨਵੇਂ ਚੁਣੇ ਸੰਸਦ ਮੈਂਬਰ ਨੂੰ ਸੰਸਦ ਦਫ਼ਤਰ ਵੱਲੋਂ ਸਹੁੰ ਚੁੱਕਣ ਦਾ ਸਮਾਂ ਦਿੱਤਾ ਜਾਂਦਾ ਹੈ। ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ 25 ਜੂਨ ਦਾ ਸਮਾਂ ਦਿੱਤਾ ਗਿਆ ਹੈ। ਦਫ਼ਤਰ ਵੱਲੋਂ ਸਾਰੇ ਸੰਸਦ ਮੈਂਬਰਾਂ ਨੂੰ ਫ਼ੋਨ 'ਤੇ ਸਮੇਂ ਦੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ, ਜੋ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕੀਤੇ ਫ਼ੋਨ ਨੰਬਰ 'ਤੇ ਵੀ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ ਵਿੱਚ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣ ਲਈ ਜੇਲ ਤੋਂ ਨਹੀਂ ਆ ਸਕਣਗੇ। ਸਹੁੰ ਚੁੱਕਣ ਦੇ ਹੁਕਮ ਹੋਣਗੇਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਲਈ ਅਰਜ਼ੀ ਪਹਿਲਾਂ ਹੀ ਡੀਸੀ ਦਫ਼ਤਰ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਦਿੱਤੀ ਜਾ ਚੁੱਕੀ ਹੈ। ਹੁਣ ਜਦੋਂ ਵੀ ਅੰਮ੍ਰਿਤਪਾਲ ਸਿੰਘ ਦੇ ਨਾਂ 'ਤੇ ਹੁਕਮ ਜਾਰੀ ਹੋਣਗੇ ਤਾਂ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ 'ਚੋਂ ਬਾਹਰ ਕੱਢ ਸੰਸਦ ਲਿਜਾਇਆ ਜਾਵੇਗਾ। ਜਿੱਥੇ ਉਨ੍ਹਾਂ ਨੂੰ ਸਹੁੰ ਚੁਕਾਈ ਜਾਵੇਗੀ।

rain in punjab 2406

ਪੰਜਾਬ ਵਿਚ ਪੱਛਮੀ ਗੜਬੜੀ ਕਾਰਨ ਪਏ ਮੀਂਹ ਤੋਂ ਬਾਅਦ ਭਾਵੇਂ ਤਾਪਮਾਨ 6-7 ਡਿਗਰੀ ਘੱਟ ਗਿਆ ਸੀ। ਦੋ ਦਿਨ ਗਰਮੀ ਤੋਂ ਰਾਹਤ ਵੀ ਮਿਲੀ ਪਰ ਹੁਣ ਤਾਪਮਾਨ ਮੁੜ ਲਗਾਤਾਰ ਵੱਧ ਰਿਹਾ ਹੈ। ਲਗਾਤਾਰ ਦੂਜੇ ਦਿਨ ਇਕ ਵਾਰ ਫਿਰ ਤਾਪਮਾਨ ਵਿਚ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਹੈ ਪਰ ਇਸ ਸਭ ਦੇ ਵਿਚਾਲੇ ਇਕ ਖੁਸ਼ਖਬਰੀ ਪੰਜਾਬ, ਹਿਮਾਚਲ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਮੌਸਮ ਵਿਭਾਗ ਨੇ ਦਿੱਤੀ। ਮੌਨਸੂਨ ਇਨ੍ਹਾਂ ਇਲਾਕਿਆਂ ਵਿਚ ਦਸਤਕ ਦੇਣ ਜਾ ਰਿਹਾ ਹੈ। 30 ਜੂਨ ਨੂੰ ਮੌਨਸੂਨ ਇਨ੍ਹਾਂ ਸੂਬਿਆਂ ਵਿਚ ਪੁੱਜੇਗਾ ਤੇ ਗਰਮੀ ਤੋਂ ਛੁਟਕਾਰਾ ਦਿਵਾਏਗਾ।ਫਿਲਹਾਲ, ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਹੈ। ਐਤਵਾਰ ਸ਼ਾਮ ਨੂੰ ਫਰੀਦਕੋਟ ਵਿਚ ਵੱਧ ਤੋਂ ਵੱਧ ਤਾਪਮਾਨ  43.7 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਮੁਤਾਬਕ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ, ਮਾਨਤਾ ਤੇ ਸੰਗਰੂਰ ਵਿਚ ਹੀਟਵੇਵ ਚੱਲੇਗੀ। ਉਥੇ ਇਨ੍ਹਾਂ ਸ਼ਹਿਰਾਂ ਦਾ ਤਾਪਮਾਨ 42 ਡਿਗਰੀ ਤੋਂ 45 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ। ਇਹ ਚੇਤਾਵਨੀ 25 ਜੂਨ ਨੂੰ ਵੀ ਰਹੇਗੀ ਤੇ ਇਨ੍ਹਾਂ ਦਿਨਾਂ ਵਿਚ ਇਨ੍ਹਾਂ ਇਲਾਕਿਆਂ ਵਿਚ ਹੀਟ ਵੇਵ ਤੇਜ਼ ਹੋਵੇਗੀ। 26 ਤਰੀਕ ਨੂੰ ਪ੍ਰੀ ਮੌਨਸੂਨ ਦੀ ਹੋਵੇਗੀ ਐਂਟਰੀਮੌਸਮ ਵਿਭਾਗ ਮੁਤਾਬਕ 26 ਜੂਨ ਤੋਂ ਪ੍ਰੀ ਮੌਨਸੂਨ ਦੀ ਪੰਜਾਬ ਵਿਚ ਐਂਟਰੀ ਹੋਵੇਗੀ। ਇਸ ਨਾਲ ਪੰਜਾਬੀਆਂ ਨੂੰ ਗਰਮੀ ਤੇ ਲੂ ਤੋਂ ਰਾਹਤ ਜ਼ਰੂਰ ਮਿਲੇਗੀ।  ਇਸ ਦਿਨ ਜ਼ਿਆਦਾਤਰ ਇਲਾਕਿਆਂ ਵਿਚ ਬੱਦਲ ਛਾਏ ਰਹਿਣਗੇ। ਕਿਤੇ ਕਿਤੇ ਮੀਂਹ ਪੈ ਸਕਦਾ ਹੈ। ਜਦਕਿ 28 ਜੂਨ ਨੂੰ ਮੀਂਹ ਦੀ ਸੰਭਾਵਨਾ ਜ਼ਿਆਦਾ ਹੈ।